ਨਵੀਂ ਦਿੱਲੀ 6 ਦਸੰਬਰ (ਮਨਪ੍ਰੀਤ ਸਿੰਘ ਖਾਲਸਾ): ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪਾਰਲੀਮੈਂਟ ਵਿੱਚ ਲਿਆਂਦਾ ਜਾ ਰਿਹਾ ਸੰਵਿਧਾਨ ਦਾ 131ਵਾਂ ਸੋਧ ਬਿੱਲ ਅਤੇ ਆਰਟੀਕਲ 240 ਤਹਿਤ ਚੰਡੀਗੜ੍ਹ ਨੂੰ ਇੱਕ ਆਮ ਕੇਂਦਰ-ਸ਼ਾਸਤ ਪ੍ਰਦੇਸ਼ ਬਣਾ ਕੇ ਪੰਜਾਬ ਨਾਲੋਂ ਪੂਰਨ ਤੌਰ ‘ਤੇ ਵੱਖ ਕਰਨ ਦੀ ਕੋਸ਼ਿਸ਼ ਦਾ ਅਤੇ ਇਸ ਬਿੱਲ ਦਾ ਸਖਤ ਵਿਰੋਧ ਕਰਦੇ ਹਾਂ, ਇਹ ਸੋਧ ਪੰਜਾਬ ਦੀ ਰਾਜਧਾਨੀ ‘ਤੇ ਸਿੱਧਾ, ਖੁੱਲ੍ਹਾ ਅਤੇ ਗੈਰ- ਸੰਵਿਧਾਨਿਕ ਹਮਲਾ ਹੈ, ਇਹ ਸ਼ਬਦ ਜਥੇਦਾਰ ਕਰਮ ਸਿੰਘ ਹਾਲੈਂਡ ਨੇ ਮੀਡੀਆ ਨਾਲ ਗੱਲਬਾਤ ਕਰਦਿਆ ਕਹੇ। ਪੰਜਾਬ ਦੇ ਦਰਦ ਰੱਖਣ ਵਾਲਿਓ ਹਰ ਥਾਂ ਇਸ ਦਾ ਡੱਟ ਕੇ ਵਿਰੋਧ ਕਰੋ, ਸੋਸ਼ਲ ਮੀਡੀਆ, ਮੀਡੀਆ ਵਿੱਚ , ਦੁਨੀਆਂ ਦੇ ਕਿਸੇ ਵੀ ਕੋਨੇ ਵਿੱਚ ਹੋ। ਪੰਜਾਬ ਵਾਸੀ ਕੇਂਦਰ ਦੀਆ ਧੱਕੇਸ਼ਾਹੀਆਂ ਸਹਿਨ ਨਹੀ ਕਰਨਗੇ। ਕੇਂਦਰ ਸਰਕਾਰ ਚੰਡੀਗੜ੍ਹ ਪੰਜਾਬ ਦੇ ਹਵਾਲੇ ਕਰਕੇ ਅਤੇ ਸਾਰੇ ਬੰਦੀ ਸਿੰਘਾਂ ਨੂੰ ਬਿਨਾ ਸ਼ਰਤ ਰਿਹਾ ਕਰਕੇ ਪੰਜਾਬ ਦਾ ਮਾਹੌਲ ਸੁਹਾਵਾ ਬਣਾਏ। ਸਾਰੀਆਂ ਧਾਰਮਿਕ ਅਤੇ ਰਾਜਸੀ ਪਾਰਟੀਆ ਦੀ ਲੀਡਰਸ਼ਿਪ ਪੰਜਾਬ ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਭਾਰਤ ਸਰਕਾਰ ਉਪਰ ਦਬਾਅ ਪਾਉਣ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









