Home » ਨਵੀਂ ਦਿੱਲੀ » ਸਿੱਖਾਂ ਦੇ ਕਾਤਲ ਬਲਵਾਨ ਖੋਖਰ ਨੂੰ ਦਿੱਲੀ ਹਾਈਕੋਰਟ ਵੱਲੋਂ ਦਿੱਤੀ ਗਈ 21 ਦਿਨ ਦੀ ਫਰਲੋ

ਸਿੱਖਾਂ ਦੇ ਕਾਤਲ ਬਲਵਾਨ ਖੋਖਰ ਨੂੰ ਦਿੱਲੀ ਹਾਈਕੋਰਟ ਵੱਲੋਂ ਦਿੱਤੀ ਗਈ 21 ਦਿਨ ਦੀ ਫਰਲੋ

SHARE ARTICLE

49 Views

ਨਵੀਂ ਦਿੱਲੀ 6 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਹਾਈਕੋਰਟ ਵੱਲੋਂ 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਉਮਰਭਰ ਦੀ ਕੈਦ ਦੀ ਕੱਟ ਰਹੇ ਬਲਵਾਨ ਖ਼ੋਖਰ ਨੂੰ 21 ਦਿਨਾਂ ਦੀ ਫਰਲੋ ਦਿੱਤੀ ਗਈ ਹੈ । ਉਹ ਪਿਛਲੇ 11 ਸਾਲ 10 ਮਹੀਨੇ ਤੋਂ ਹਿਰਾਸਤ ਵਿਚ ਹੈ । ਉਨ੍ਹਾਂ ਨੂੰ ਇਹ ਫਰਲੋ ਆਪਣੇ ਸਮਾਜਿਕ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਲਈ ਪ੍ਰਦਾਨ ਕੀਤੀ ਗਈ ਹੈ । ਜਸਟਿਸ ਰਵਿੰਦਰ ਡੁਡੇਜਾ ਵੱਲੋਂ ਬਲਵਾਨ ਖ਼ੋਖਰ ਨੂੰ 20 ਹਜ਼ਾਰ ਰੁਪਏ ਦੇ ਜ਼ਮਾਨਤੀ ਬਾਂਡ ਅਤੇ ਇੰਨੀ ਹੀ ਜ਼ਮਾਨਤ ਰਾਸ਼ੀ ਜਮ੍ਹਾਂ ਕਰਨ ਦੀ ਸ਼ਰਤ ’ਤੇ ਇਹ ਫਰਲੋ ਦਿੱਤੀ ਗਈ ਹੈ। ਹਾਈਕੋਰਟ ਨੇ ਬਲਵਾਨ ਖ਼ੋਖਰ ਨੂੰ ਫਰਲੋ ਦੇਣ ’ਤੇ ਕੁੱਝ ਸ਼ਰਤਾਂ ਵੀ ਲਗਾਈਆਂ, ਜਿਨ੍ਹਾਂ ਵਿਚ ਉਹ ਬਿਨਾਂ ਪਹਿਲਾਂ ਸੂਚਨਾ ਦਿੱਤੇ ਦਿੱਲੀ ਕੈਂਟ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਨੂੰ ਨਹੀਂ ਛੱਡਣਗੇ ਅਤੇ ਹਰੇਕ ਮੰਗਲਵਾਰ ਨੂੰ ਸਵੇਰੇ 10 ਵਜੇ ਪੁਲਿਸ ਸਟੇਸ਼ਨ ਵਿਚ ਆਪਣੀ ਹਾਜ਼ਰੀ ਦਰਜ ਕਰਵਾਉਣਗੇ। ਫਰਲੋ ਨੂੰ ਮਨਜ਼ੂਰ ਕਰਦਿਆਂ ਅਦਾਲਤੀ ਬੈਂਚ ਨੇ ਆਖਿਆ ਕਿ ਫਰਲੋ ਸੁਧਾਰ ਦਾ ਇਕ ਸਥਾਪਿਤ ਪਹਿਲੂ ਹੈ, ਜਿਸ ਦੀ ਉਦੇਸ਼ ਅਪਰਾਧੀ ਨੂੰ ਪਰਿਵਾਰਕ ਅਤੇ ਸਮਾਜਿਕ ਸਬੰਧ ਬਣਾਏ ਰੱਖਣ ਵਿਚ ਸਮਰੱਥ ਬਣਾਉਣਾ ਹੈ । ਜਸਟਿਸ ਡੁਡੇਜਾ ਨੇ ਆਖਿਆ ਕਿ ਅਦਾਲਤ ਇਸ ਤੱਥ ਤੋਂ ਜਾਣੂ ਹੈ ਕਿ ਅਰਜ਼ੀ ਕਰਤਾ ਵੱਲੋਂ ਕੀਤਾ ਗਿਆ ਅਪਰਾਧ ਬੇਹੱਦ ਗੰਭੀਰ ਹੈ ਪਰ ਉਸ ਨੂੰ ਫਰਲੋ ਦੇਣ ਤੋਂ ਇਨਕਾਰ ਕਰਨਾ ਨਿਯਮਾਂ ਦੀ ਅਣਵਰਤੋਂ ਹੋਵੇਗੀ, ਜਿਸ ਨਾਲ ‘ਫਰਲੋ ਨਿਆਂ ਸਾਸ਼ਤਰ’ ਦਾ ਮੂਲ ਉਦੇਸ਼ ਨੂੰ ਹੀ ਖ਼ਤਮ ਹੋ ਜਾਵੇਗਾ। ਹਾਈਕੋਰਟ ਨੇ ਇਹ ਵੀ ਆਖਿਆ ਕਿ ਅਰਜ਼ੀਕਰਤਾ ਲਗਭਗ 11 ਸਾਲ 10 ਮਹੀਨੇ ਤੋਂ ਨਿਆਂਇਕ ਹਿਰਾਸਤ ਵਿਚ ਹੈ । ਨੌਮੀਨਲ ਰੋਲ ਦੇ ਅਨੁਸਾਰ ਜੇਲ੍ਹ ਵਿਚ ਉਸ ਦਾ ਆਚਰਣ ਸੰਤੁਸ਼ਟੀਜਨਕ ਰਿਹਾ ਹੈ। ਉਧਰ ਵਕੀਲ ਵੱਲੋਂ ਵੀ ਇਹ ਦਲੀਲ ਦਿੱਤੀ ਗਈ ਕਿ ਉਹ ਓਪੀਡੀ ਵਿਚ ਸਹਾਇਕ ਦੇ ਤੌਰ ’ਤੇ ਕੰਮ ਕਰ ਰਿਹਾ ਹੈ । ਇਸ ਤੋਂ ਇਹ ਪਤਾ ਚਲਦਾ ਹੈ ਕਿ ਅਰਜ਼ੀਕਰਤਾ ਨੂੰ ਪਹਿਲਾਂ ਵੀ ਕਈ ਵਾਰ ਅਗਾਊਂ ਜ਼ਮਾਨਤ, ਪੈਰੋਲ ਅਤੇ ਫਰਲੋ ’ਤੇ ਰਿਹਾਅ ਕੀਤਾ ਜਾ ਚੁੱਕਿਆ ਹੈ ਅਤੇ ਉਸ ਨੇ ਸਾਰੇ ਨਿਯਮਾਂ ਦੀ ਪਾਲਣਾ ਕਰਦਿਆਂ ਹਰ ਵਾਰ ਆਤਮ ਸਮਰਪਣ ਕੀਤਾ ਹੈ, ਅਦਾਲਤ ਵੱਲੋਂ ਦਿੱਤੀ ਗਈ ਆਜ਼ਾਦੀ ਦੀ ਦੁਰਵਰਤੋਂ ਨਹੀਂ ਕੀਤੀ। ਦਰਅਸਲ ਦਿੱਲੀ ਸਰਕਾਰ ਨੇ ਬਲਵਾਨ ਖੋਖਰ ਦੀ ਅਰਜ਼ੀ ਖ਼ਾਰਜ ਕਰ ਦਿੱਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਆਦੇਸ਼ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ। ਖੋਖਰ ਨੇ ਆਪਣੇ ਵਕੀਲ ਉਦੈ ਚੌਹਾਨ ਜ਼ਰੀਏ ਇਹ ਅਰਜ਼ੀ ਦਾਇਰ ਕੀਤੀ ਸੀ, ਜਿਸ ਵਿਚ ਕਿਹਾ ਗਿਆ ਕਿ ਅਰਜ਼ੀਕਰਤਾ ਇਕ ਅਪਰਾਧੀ ਹੈ ਅਤੇ ਉਸ ਨੂੰ ਉਮਰ ਭਰ ਲਈ ਕੈਦ ਦੀ ਸਜ਼ਾ ਸੁਣਾਈ ਗਈ ਹੈ । ਅਰਜ਼ੀ ਵਿਚ ਅੱਗੇ ਲਿਖਿਆ ਗਿਆ ਕਿ ਅਰਜ਼ੀਕਰਤਾ 2013 ਤੋਂ ਹਿਰਾਸਤ ਵਿਚ ਹੈ । ਉਸ ਨੂੰ ਸਮਾਜ ਅਤੇ ਪਰਿਵਾਰ ਦੇ ਮੈਂਬਰਾਂ ਨਾਲ ਸਮਾਜਿਕ ਸਬੰਧ ਫਿਰ ਤੋਂ ਸਥਾਪਿਤ ਕਰਨ ਲਈ 21 ਦਿਨ ਦੀ ਫਰਲੋ ਦਿੱਤੀ ਜਾਵੇ, ਜਿਸ ਤੋਂ ਬਾਅਦ ਅਦਾਲਤ ਨੇ ਇਸ ਅਰਜ਼ੀ ਨੂੰ ਮਨਜ਼ੂਰ ਕਰ ਲਿਆ, ਪਰ ਉਧਰ ਸਿੱਖ ਜਥੇਬੰਦੀਆਂ ਵੱਲੋਂ ਇਸ ਫਰਲੋ ਦਾ ਸਖ਼ਤ ਵਿਰੋਧ ਕੀਤਾ ਜਾ ਰਿਹੈ, ਉਨ੍ਹਾਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਸਿੰਘਾਂ ਨੂੰ ਕੋਈ ਫਰਲੋ ਜਾਂ ਪੈਰੋਲ ਨਹੀਂ ਦਿੱਤੀ ਜਾ ਰਹੀ, ਜਦਕਿ ਸਿੱਖਾਂ ਦੇ ਕਾਤਲਾਂ ਨੂੰ ਵਾਰ-ਵਾਰ ਫਰਲੋ ਅਤੇ ਪੈਰੋਲ ਦਿੱਤੀ ਜਾ ਰਹੀ ਹੈ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ