Home » ਨਵੀਂ ਦਿੱਲੀ » ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਅੰਨਿਨ ਸਿੱਖਾਂ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਰਵ ਧਰਮ ਸੰਮੇਲਣ ???? ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦਾ ਮੁੱਖ ਕਾਰਨ ਗੁਰਸਿੱਖੀ ਦੀ ਇਨਕਲਾਬੀ ਵਿਚਾਰਧਾਰਾ: ਸਰਨਾ

ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਅੰਨਿਨ ਸਿੱਖਾਂ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਰਵ ਧਰਮ ਸੰਮੇਲਣ ???? ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦਾ ਮੁੱਖ ਕਾਰਨ ਗੁਰਸਿੱਖੀ ਦੀ ਇਨਕਲਾਬੀ ਵਿਚਾਰਧਾਰਾ: ਸਰਨਾ

SHARE ARTICLE

50 Views

ਨਵੀਂ ਦਿੱਲੀ 7 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੀ ਗੁਰੂ ਗ੍ਰੰਥ ਸਾਹਿਬ ਸਰਵ ਧਰਮ ਸੇਵਾ ਸਮਿਤੀ ਦੇ ਮੁੱਖੀ ਭਾਈ ਪ੍ਰਿਤਪਾਲ ਸਿੰਘ ਚਾਵਲਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਅੰਨਿਨ ਸਿੱਖ ਭਾਈ ਸਤੀਦਾਸ ਜੀ, ਭਾਈ ਮਤੀਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇਕ ਸਰਵ ਧਰਮ ਸੰਮੇਲਣ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਯੂਨੀਵਰਸਿਟੀ ਸੂਰਜਮਲ ਵਿਹਾਰ ਵਿਖ਼ੇ ਕਰਵਾਇਆ ਗਿਆ । ਇਸ ਵਿਚ ਵੱਖ ਵੱਖ ਧਰਮਾਂ ਦੇ ਆਗੂਆਂ ਨੇ ਹਾਜ਼ਿਰੀ ਭਰ ਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਸਨ । ਪ੍ਰੋਗਰਾਮ ਦੀ ਸ਼ੁਰੂਆਤ ਬੀਬੀਆਂ ਵਲੋਂ ਜਪੁਜੀ ਸਾਹਿਬ, ਸਲੋਕ ਮਹੱਲਾ 9ਵੇਂ ਪਾਠ ਨਾਲ ਕੀਤੀ ਗਈ ਉਪਰੰਤ ਹਾਜਿਰ ਬੁਲਾਰਿਆ ਨੇ ਆਪਣੇ ਵਿਚਾਰਾਂ ਦੀ ਸਾਂਝ ਪਾਈ ਸੀ । ਪਦਮ ਸ਼੍ਰੀ ਗੁਰਮੀਤ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੇ ਰੱਖਿਆ ਲਈ ਦੁਨੀਆਂ ਦੀ ਸਭ ਤੋਂ ਪਹਿਲੀ ਆਵਾਜ਼ ਸਾਹਿਬ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਚੁਕੀ ਸੀ । ਮੁਸਲਮਾਨ ਆਗੂ ਡਾਕਟਰ ਇਮਾਮ ਉਮਰ ਇਲਆਸੀ ਨੇ ਨਵੰਬਰ 1984 ਵਿਚ ਕੀਤੇ ਗਏ ਸਿੱਖਾਂ ਦੇ ਕਤਲੇਆਮ ਬਾਰੇ ਕਿਹਾ ਕਿ ਇਹ ਕਤਲੇਆਮ ਕਰਣ ਵਾਲੇ ਸ਼ੈਤਾਨ ਸਨ ਤੇ ਉਨ੍ਹਾਂ ਦਿਨਾਂ ਵਿਚ ਜੋ ਹਾਲਾਤ ਦੇਖੇ ਸਨ ਓਸ ਨੂੰ ਯਾਦ ਕਰਦਿਆਂ ਅੱਜ ਵੀਂ ਰੋਂਗਟੇ ਖੜੇ ਹੋ ਜਾਂਦੇ ਹਨ । ਉਨ੍ਹਾਂ ਕਿਹਾ ਜਦੋ ਹਰ ਧਰਮ ਇਨਸਾਨੀਅਤ ਦੀ ਗੱਲ ਕਰਦਾ ਹੈ ਫਿਰ ਇਸ ਤਰ੍ਹਾਂ ਦਾ ਭੇਦਭਾਵ ਕਿਉਂ..? ਮੰਜੂ ਕੁਰੇਸੀ ਨੇ ਕਿਹਾ ਕਿ ਤੁਹਾਡੇ ਜੈਕਾਰੇ ਮੁਗਲ ਧਰਮ ਦੀ ਹੀ ਨਹੀਂ ਸਗੋਂ ਹਰ ਸਰਕਾਰ ਦੀਆਂ ਜੜਾਂ ਹਿਲਾਣ ਦਾ ਦਮ ਰੱਖਦੇ ਹਨ ਕਿੱਥੇ ਗਿਆ ਓਹ ਜਜ਼ਬਾ..? ਉਨ੍ਹਾਂ ਕਿਹਾ ਕਿ ਸਿੱਖਾਂ ਦੇ ਨੌਵੇਂ ਅਤੇ ਦਸਵੇਂ ਪਾਤਸ਼ਾਹ ਦੀ ਗੱਲ ਕਰੀਏ ਤਾਂ ਸਾਡੇ ਲੂ ਕੰਡੇ ਅੱਜ ਵੀਂ ਖੜੇ ਹੋ ਜਾਂਦੇ ਹਨ । ਈਸਾਈ ਧਰਮ ਵਲੋਂ ਹਾਜਿਰ ਹੋਏ ਫਾਦਰ ਆਫਿਲਾਸ਼ ਨੇ ਕਿਹਾ ਕਿ ਈਸਾਈ ਹੋਣ ਦੇ ਬਾਵਜੂਦ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਪ੍ਰਣਾਮ ਕਰਦਾ ਹਾਂ । ਇਕਬਾਲ ਸਿੰਘ ਲਾਲਪੁਰਾ ਨੇ ਗੁਰਬਾਣੀ ਦੀ ਰੋਸ਼ਨੀ ਵਿਚ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਅੰਨਿਨ ਸਿੱਖਾਂ ਦੀ ਸ਼ਹਾਦਤ ਬਾਰੇ ਚਾਂਨਣ ਪਾਇਆ ਸੀ । ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਅੰਨਿਨ ਸਿੱਖਾਂ ਦੀ ਸ਼ਹਾਦਤ ਬਾਰੇ ਬਹੁਤ ਸੋਹਣੇ ਅੱਖਰਾਂ ਵਿਚ ਦਸਿਆ ਕਿ 14 ਸਾਲਾਂ ਦੀ ਉਮਰ ਵਿਚ ਮੁਗਲਾਂ ਵਿਰੁੱਧ ਹੋਏ ਯੁੱਧ ਦੌਰਾਨ ਆਪ ਜੀ ਨੇ ਐਸੀ ਬਹਾਦਰੀ ਨਾਲ ਤੇਗ ਚਲਾਈ ਕਿ ਆਪ ਦੇ ਪਿਤਾ ਹੀ ਨੇ ਆਪ ਨੂੰ ਤੇਗ ਬਹਾਦਰ ਕਹਿਣਾ ਸ਼ੁਰੂ ਕਰ ਦਿੱਤਾ। ਗੁਰੂ ਸਾਹਿਬ ਜੀ ਇੱਕ ਉੱਚੀ ਅਤੇ ਸੁੱਚੀ ਸ਼ਖਸੀਅਤ ਦੇ ਮਾਲਕ ਸਨ। ਆਪ ਜੀ ਇੱਕ ਮਹਾਨ ਚਿੰਤਕ, ਨਿਪੁੰਨ ਕਲਾਕਾਰ, ਸਮਾਜ ਸੁਧਾਰਕ ਸਨ। ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਭਾਰਤੀ ਇਤਿਹਾਸ ਵਿੱਚ ਇੱਕ ਵਿਲੱਖਣ ਸਥਾਨ ਰੱਖਦੀ ਹੈ। ਆਪ ਦੀ ਸ਼ਹਾਦਤ ਨੇ ਸੁੱਤੀ ਹੋਈ ਕੌਮ ਦੇ ਵਿੱਚ ਇੱਕ ਨਵੀਂ ਰੂਹ ਫੂਕ ਦਿੱਤੀ ਅਤੇ ਉਨ੍ਹਾਂ ਦੀ ਸ਼ਹਾਦਤ ਦਾ ਮੁੱਖ ਕਾਰਨ ਗੁਰਸਿੱਖੀ ਦੀ ਇਨਕਲਾਬੀ ਵਿਚਾਰਧਾਰਾ ਸੀ। ਸਟੇਜ ਸਕੱਤਰ ਦੀ ਸੇਵਾ ਦਿੱਲੀ ਕਮੇਟੀ ਮੈਂਬਰ ਜਤਿੰਦਰ ਸਿੰਘ ਸੋਨੂੰ ਨੇ ਬਾਖੂਬੀ ਨਿਭਾਈ ਸੀ ਤੇ ਪ੍ਰੋਗਰਾਮ ਦੀ ਸਮਾਪਤੀ ਤੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ ਸੀ । ਸਰਦਾਰ ਪ੍ਰਿਤਪਾਲ ਸਿੰਘ ਚਾਵਲਾ ਨੇ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਬੁਲਾਰੇ ਅਤੇ ਸਹਿਯੋਗ ਦੇਣ ਵਾਲੇ ਸੱਜਣਾ ਨੂੰ ਸਨਮਾਨਿਤ ਕਰਣ ਦੇ ਨਾਲ ਹਾਜ਼ਿਰੀ ਭਰਣ ਵਾਲੀ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ