Home » ਨਵੀਂ ਦਿੱਲੀ » ਸ਼੍ਰੋਮਣੀ ਕਮੇਟੀ ਵਲੋਂ 11 ਦਸੰਬਰ ਨੂੰ ਹੋਵੇਗੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ

ਸ਼੍ਰੋਮਣੀ ਕਮੇਟੀ ਵਲੋਂ 11 ਦਸੰਬਰ ਨੂੰ ਹੋਵੇਗੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ

SHARE ARTICLE

121 Views

ਨਵੀਂ ਦਿੱਲੀ, 8 ਦਸੰਬਰ (ਮਨਪ੍ਰੀਤ ਸਿੰਘ ਖਾਲਸਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 11 ਦਸੰਬਰ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ’ਚ ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਦਰਜ ਕੀਤੀ ਐਫ.ਆਈ.ਆਰ. ਦੇ ਮਾਮਲੇ ਨੂੰ ਲੈ ਕੇ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 11 ਦਸੰਬਰ 2025 ਨੂੰ ਸਵੇਰੇ 11 ਵਜੇ ਬੁਲਾਈ ਗਈ ਹੈ। ਉਨ੍ਹਾਂ ਦੱਸਿਆ ਇਕੱਤਰਤਾ ਬਾਰੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ। ਇਹ ਇਕੱਤਰਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਵੇਗੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੇ ਗੁਰਦੁਆਰਾ ਪ੍ਰਬੰਧਕਾਂ, ਸਿੱਖ ਪ੍ਰਚਾਰਕਾਂ ਤੇ ਸੁਹਿਰਦ ਸਿੱਖਾਂ ਦੀ ਇਤਿਹਾਸਕ ਪੰਥਕ ਇਕੱਤਰਤਾ ਗੁਰਮਤਿ ਪ੍ਰਚਾਰ, ਨੌਜਵਾਨੀ ਨੂੰ ਸਿੱਖੀ ਨਾਲ ਜੋੜਨ ਅਤੇ ਜਰਮਨੀ ਵਿੱਚ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ 31 ਮੈਂਬਰੀ ਕਮੇਟੀ ਦਾ ਗਠਨ