Home » ਸੰਸਾਰ » ਯੂਰਪ » ਗੁਰਦੁਵਾਰਾ ਗੁਰੂ ਨਾਨਕ ਦੇਵ ਜੀ ਹੌਲੈਂਡ ਵਿਖੇ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਜਾਏ ਗਏ ਦੀਵਾਨ

ਗੁਰਦੁਵਾਰਾ ਗੁਰੂ ਨਾਨਕ ਦੇਵ ਜੀ ਹੌਲੈਂਡ ਵਿਖੇ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਜਾਏ ਗਏ ਦੀਵਾਨ

SHARE ARTICLE

120 Views

ਹੌਲੈਂਡ 8 ਦਸੰਬਰ:

ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350 ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦੇਵ ਜੀ ਰੋਟਰਡੈਮ ਹੋਲੈਂਡ ਨੀਦਰਲੈਂਡ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ ਅਤੇ ਬੱਚਿਆਂ ਨੇ ਗੁਰਬਾਣੀ ਕੀਰਤਨ ਕੀਤਾ ਗੁਰਮਤਿ ਐਜੂਕੇਸ਼ਨ ਸੋਸਾਇਟੀ ਦੇ ਮੁੱਖ ਸੇਵਾਦਾਰ ਭਾਈ ਗੁਰਜੋਤ ਸਿੰਘ ਨਲਵੀ ਜੋ ਨਵੰਬਰ ਮਹੀਨੇ ਤੋ ਲੈ ਕੇ ਜਨਵਰੀ ਮਹੀਨੇ ਤੱਕ ਯਰੋਪ ਪ੍ਰਚਾਰ ਦੌਰੇ ਤੇ ਹਨ ਉਹਨਾਂ ਵਲੋ ਰੋਟਰਡੈਮ ਹਾਲੈਂਡ ਦੀ ਸੰਗਤ ਨੂੰ ਗੁਰਬਾਣੀ ਗੁਰ ਇਤਿਹਾਸ ਨਾਲ ਜੋੜਿਆ ਗਿਆ ਅਤੇ ਨਾਲ ਹੀ ਸੰਗਤ ਨੂੰ ਦਸਿਆ ਕਿ ਆਪਾਂ ਸਾਰਿਆਂ ਨੇ ਮਿਲਕੇ ਗੁਰਬਾਣੀ ਗੁਰ ਇਤਿਹਾਸ ਤੋ ਸੇਧ ਲੈਣੀ ਹੈ ਅਤੇ ਆਪਣੇ ਬੱਚਿਆਂ ਨੂੰ ਵੀ ਰੱਬੀ ਬਾਣੀ ਨਾਲ ਜੋੜਨਾ ਹੈ ਸੰਗਤਾਂ ਨੂੰ ਭਾਈ ਸਾਹਿਬ ਨੇ ਕਿਹਾ ਕਿ ਗੁਰੂ ਨਾਨਕ ਸਾਹਿਬ ਜੀ ਨੇ ਜਿਵੇ ਪ੍ਰਚਾਰ ਕੀਤਾ ਮਨੁੱਖਤਾ ਨੂੰ ਇਕ ਅਕਾਲ ਪੁਰਖ ਵਾਹਿਗੁਰੂ ਨਾਲ ਜੋੜਿਆ ਕਰਮ ਕਾਂਡ ਵਹਿਮ ਭਰਮ ਛੱਡ ਕੇ ਆਪਾਂ ਹਮੇਸ਼ਾ ਆਪਣੇ ਗੁਰੂ ਸਾਹਿਬ ਤੋ ਗਿਆਨ ਲੈਣਾ ਹੈ ਸੰਗਤਾਂ ਨੇ ਬਹੁਤ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ ਸੰਗਤਾਂ ਅਤੇ ਪ੍ਰਬੰਧਕ ਕਮੇਟੀ ਦਾ ਪੂਰਾ ਸਹਿਯੋਗ ਮਿਲਿਆ ਸਹਿਯੋਗੀ ਸੱਜਣਾਂ ਦਾ ਬਹੁਤ ਬਹੁਤ ਧੰਨਵਾਦ ਸੇਵਾਵਾਂ ਕਰਨ ਵਾਲੇ ਪ੍ਰਬੰਧਕ ਵੀਰ ਕੁਲਦੀਪ ਸਿੰਘ ਜੀ ਅਵਤਾਰ ਸਿੰਘ ਜੀ ਵੀਰ ਸੁਖਵੰਤ ਸਿੰਘ ਜੀ ਆਦਿ ਪਤਵੰਤੇ ਸੱਜਣ ਹਾਜ਼ਰ ਸਨ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ 29 ਅਪ੍ਰੈਲ ਤੋਂ 1 ਮਈ ਤੀਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ