Home » ਮਾਝਾ » ਪਿੰਡ ਧੂੰਦਾ ਤੋਂ ਵੱਡੀ ਸ਼ਮੂਲੀਅਤ, ਕਾਂਗਰਸ ਨੂੰ ਛੱਡ ਜਸਵਿੰਦਰ ਸਿੰਘ ਕਾਲ਼ਾ ਪਰਿਵਾਰ ਸਮੇਤ ਅਕਾਲੀ ਦਲ ਵਿੱਚ ਸ਼ਾਮਿਲ ਸਾਬਕਾ ਸਰਪੰਚ ਜਗਤਾਰ ਸਿੰਘ ਦੀ ਪ੍ਰੇਰਣਾ ਨਾਲ ਅਕਾਲੀ ਦਲ ਵੱਲ ਵਧਿਆ ਪਰਿਵਾਰ; ਬ੍ਰਹਮਪੁਰਾ ਤੇ ਔਲਖ ਨੇ ਕੀਤਾ ਸਵਾਗਤ

ਪਿੰਡ ਧੂੰਦਾ ਤੋਂ ਵੱਡੀ ਸ਼ਮੂਲੀਅਤ, ਕਾਂਗਰਸ ਨੂੰ ਛੱਡ ਜਸਵਿੰਦਰ ਸਿੰਘ ਕਾਲ਼ਾ ਪਰਿਵਾਰ ਸਮੇਤ ਅਕਾਲੀ ਦਲ ਵਿੱਚ ਸ਼ਾਮਿਲ ਸਾਬਕਾ ਸਰਪੰਚ ਜਗਤਾਰ ਸਿੰਘ ਦੀ ਪ੍ਰੇਰਣਾ ਨਾਲ ਅਕਾਲੀ ਦਲ ਵੱਲ ਵਧਿਆ ਪਰਿਵਾਰ; ਬ੍ਰਹਮਪੁਰਾ ਤੇ ਔਲਖ ਨੇ ਕੀਤਾ ਸਵਾਗਤ

SHARE ARTICLE

64 Views

 

 

ਪਿੰਡ ਧੂੰਦਾ ਤੋਂ ਵੱਡੀ ਸ਼ਮੂਲੀਅਤ, ਕਾਂਗਰਸ ਨੂੰ ਛੱਡ ਜਸਵਿੰਦਰ ਸਿੰਘ ਕਾਲ਼ਾ ਪਰਿਵਾਰ ਸਮੇਤ ਅਕਾਲੀ ਦਲ ਵਿੱਚ ਸ਼ਾਮਿਲ

ਸਾਬਕਾ ਸਰਪੰਚ ਜਗਤਾਰ ਸਿੰਘ ਦੀ ਪ੍ਰੇਰਣਾ ਨਾਲ ਅਕਾਲੀ ਦਲ ਵੱਲ ਵਧਿਆ ਪਰਿਵਾਰ; ਬ੍ਰਹਮਪੁਰਾ ਤੇ ਔਲਖ ਨੇ ਕੀਤਾ ਸਵਾਗਤ

ਖਾਲੜਾ 9 ਦਸੰਬਰ (ਗੁਰਪ੍ਰੀਤ ਸਿੰਘ ਸੈਡੀ) ਖਡੂਰ ਸਾਹਿਬ ਹਲਕੇ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਹੋਰ ਵੱਡੀ ਮਜ਼ਬੂਤੀ ਮਿਲੀ, ਜਦੋਂ ਪਿੰਡ ਧੂੰਦਾ ਦੇ ਪਰਿਵਾਰ ਜਸਵਿੰਦਰ ਸਿੰਘ ਕਾਲ਼ਾ, ਉਨ੍ਹਾਂ ਦੇ ਬੇਟੇ ਗੁਰਜੰਟ ਸਿੰਘ, ਮੈਂਬਰ ਪੰਚਾਇਤ, ਅਤੇ ਪਰਿਵਾਰ ਦੇ ਹੋਰ ਸਮਰਥਕਾਂ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫ਼ੜਿਆ।

ਇਹ ਸ਼ਮੂਲੀਅਤ ਪਿੰਡ ਦੇ ਸਾਬਕਾ ਸਰਪੰਚ ਜਗਤਾਰ ਸਿੰਘ ਧੁੰਦਾ ਦੀ ਪ੍ਰੇਰਣਾ ਅਤੇ ਸਲਾਹ ਸਦਕਾ ਹੋਈ ਜਿਸ ਨਾਲ ਪਿੰਡ ਵਿੱਚ ਅਕਾਲੀ ਦਲ ਦੀ ਤਾਕਤ ਹੋਰ ਮਜ਼ਬੂਤ ਹੋਈ ਹੈ।

ਸ਼ਮੂਲੀਅਤ ਸਮਾਗਮ ਦੌਰਾਨ ਬ੍ਰਹਮਪੁਰਾ ਤੇ ਔਲਖ ਨੇ ਕਿਹਾ ਕਿ ਪੰਜਾਬ ਦੀ ਜਨਤਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਾ ਚਾਹੁੰਦੀ ਹੈ ਕਿਉਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਲਈ ਸਮਰਪਤ ਹੈ ਤੇ ਸ਼ਹੀਦਾ ਦੀ ਪਾਰਟੀ ਹੈ ਨਵੇਂ ਸ਼ਾਮਿਲ ਹੋਏ ਪਰਿਵਾਰ ਦਾ ਤਹਿ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਹਮੇਸ਼ਾ ਸਮਰਪਿਤ ਵਰਕਰਾਂ ਦਾ ਮਾਣ ਸਨਮਾਨ ਬਰਕਰਾਰ ਰੱਖਦੀ ਆਈ ਹੈ ਤੇ ਪਾਰਟੀ ਵਲੋਂ ਬਣਦਾ ਸਨਮਾਨ ਦਿੱਤਾ ਜਾਵੇਗਾ।

ਇਸ ਮੌਕੇ ਸਰਵਨ ਸਿੰਘ ਨੰਬਰਦਾਰ, ਬਲਕਾਰ ਸਿੰਘ, ਹਰਦੀਪ ਸਿੰਘ ਖੱਖ,ਮੇਜਰ ਸਿੰਘ, ਲੱਖਾ ਸਿੰਘ, ਰਾਮ ਸਿੰਘ, ਜਸਕਰਨ ਸਿੰਘ,ਪਰਮਜੀਤ ਫੋਜੀ, ਜਸਵਿੰਦਰ ਸਿੰਘ, ਵਿਜੇ,ਪ੍ਰਧਾਨ ਇੰਦਰ ਸਿੰਘ, ਰਬਾਬ ਸਿੰਘ, ਜੀਵਨ ਸਿੰਘ, ਕੁਲਵਿੰਦਰ ਸਿੰਘ, ਚਰਨ ਸਿੰਘ,ਲਖਵਿੰਦਰ ਸਿੰਘ, ਅਮਰ ਸਿੰਘ ਆਦਿ ਅਕਾਲੀ ਵਰਕਰ ਹਾਜ਼ਿਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ