Home » ਨਵੀਂ ਦਿੱਲੀ » ਸਿੱਖ ਵਕੀਲ ਨੂੰ ਕ੍ਰਿਪਾਨ ਪਾਈ ਹੋਣ ਕਰਕੇ ਬੰਦੀ ਸਿੰਘਾਂ ਨਾਲ ਮੁਲਾਕਾਤ ਰੋਕਣੀ ਨਿੰਦਾਜਨਕ: ਸਰਨਾ

ਸਿੱਖ ਵਕੀਲ ਨੂੰ ਕ੍ਰਿਪਾਨ ਪਾਈ ਹੋਣ ਕਰਕੇ ਬੰਦੀ ਸਿੰਘਾਂ ਨਾਲ ਮੁਲਾਕਾਤ ਰੋਕਣੀ ਨਿੰਦਾਜਨਕ: ਸਰਨਾ

SHARE ARTICLE

68 Views

ਨਵੀਂ ਦਿੱਲੀ 10 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਬੰਦੀ ਸਿੰਘਾਂ ਦੀ ਮੁਲਾਕਾਤ ਕਰਣ ਵਾਲੇ ਪੰਥਕ ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਨੂੰ ਕ੍ਰਿਪਾਨ ਕਰਕੇ ਤਿਹਾੜ ਜੇਲ੍ਹ ਅੰਦਰ ਬੰਦ ਭਾਈ ਹਰਦੀਪ ਸਿੰਘ ਸ਼ੇਰਾ ਨਾਲ ਮੁਲਾਕਾਤ ਨਾ ਕਰਣ ਦੇਣ ਨਾਲ ਇਕ ਵਾਰ ਮੁੜ ਸਾਬਿਤ ਹੋ ਗਿਆ ਹੈ ਕਿ ਦੇਸ਼ ਅੰਦਰ ਸਿੱਖਾਂ ਨਾਲ ਵਿਤਕਰੇ ਜਾਰੀ ਹਨ ਤੇ ਇਸ ਦੀ ਜਿਤਨੀ ਨਿਖੇਧੀ ਕੀਤੀ ਜਾਏ ਓਹ ਘੱਟ ਹੈ । ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮੁੱਖੀ ਸਰਦਾਰ ਪਰਮਜੀਤ ਸਿੰਘ ਨੇ ਕਿਹਾ ਕਿ ਵਕੀਲ ਨਾਲ ਹੋਏ ਵਿਤਕਰੇ ਨੇ ਸਾਬਿਤ ਕਰ ਦਿੱਤਾ ਕਿ ਦਿੱਲੀ ਸਰਕਾਰ ਦੇ ਸਮੂਹ ਦਾਹਵੇ ਖੋਖਲੇ ਹਨ ਜੋ ਓਹ ਕਹਿੰਦੇ ਹਨ ਕਿ ਅਸੀਂ ਸਿੱਖਾਂ ਦੀ ਹਰ ਗੱਲ ਮੰਨਦੇ ਹਾਂ । ਸਰਦਾਰ ਸਰਨਾ ਨੇ ਕਿਹਾ ਕਿ ਸਰਕਾਰ ਨੂੰ ਤੁਰੰਤ ਇਸ ਅਧਿਕਾਰੀ ਦੀ ਬਦਲੀ ਕਰਕੇ ਦੂਸਰਾ ਅਧਿਕਾਰੀ ਲਗਾਣਾ ਚਾਹੀਦਾ ਹੈ ਜਿਸ ਨੂੰ ਸਿੱਖ ਮਰਿਆਦਾ ਦੀ ਜਾਣਕਾਰੀ ਹੋਵੇ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ 29 ਅਪ੍ਰੈਲ ਤੋਂ 1 ਮਈ ਤੀਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ