Home » ਨਵੀਂ ਦਿੱਲੀ » ਜੱਗੀ ਜੋਹਲ, ਬੱਗਾ, ਸ਼ੇਰਾ ਅਤੇ ਹੋਰਾਂ ਨੂੰ ਦਿੱਲੀ ਅਦਾਲਤ ਵਿਚ ਵੀਡੀਓ ਕਾਨਫਰੰਸ ਰਾਹੀਂ ਕੀਤਾ ਗਿਆ ਪੇਸ਼

ਜੱਗੀ ਜੋਹਲ, ਬੱਗਾ, ਸ਼ੇਰਾ ਅਤੇ ਹੋਰਾਂ ਨੂੰ ਦਿੱਲੀ ਅਦਾਲਤ ਵਿਚ ਵੀਡੀਓ ਕਾਨਫਰੰਸ ਰਾਹੀਂ ਕੀਤਾ ਗਿਆ ਪੇਸ਼

SHARE ARTICLE

80 Views

ਨਵੀਂ ਦਿੱਲੀ 11 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਆਰਐਸਐਸ ਕਾਰਕੁਨ੍ਹਾਂ ਦੇ ਹੋਏ ਲੜੀਵਾਰ ਕਤਲ ਮਾਮਲੇ ਵਿਚ ਨਾਮਜਦ ਕੀਤੇ ਗਏ ਜਗਤਾਰ ਸਿੰਘ ਜੋਹਲ (ਯੂਕੇ ਨਿਵਾਸੀ), ਰਮਨਦੀਪ ਸਿੰਘ ਬੱਗਾ, ਹਰਦੀਪ ਸਿੰਘ ਸ਼ੇਰਾ, ਧਰਮਿੰਦਰ ਸਿੰਘ ਗੁਗਨੀ ਅਤੇ ਹੋਰਾਂ ਨੂੰ ਦਿੱਲੀ ਦੀ ਪਟਿਆਲਾ ਹਾਊਸ ਵਿਖ਼ੇ ਐਨਆਈਏ ਅਦਾਲਤ ਵਿਚ ਵੀਡੀਓ ਕਾਨਫਰੰਸ ਰਾਹੀਂ ਦੁਪਹਿਰ ਬਾਅਦ ਪੇਸ਼ ਕੀਤਾ ਗਿਆ । ਇਸ ਬਾਰੇ ਸਿੰਘਾਂ ਵਲੋਂ ਪੇਸ਼ ਹੋਏ ਪੰਥਕ ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਨੇ ਦਸਿਆ ਕਿ ਅਦਾਲਤ ਅੰਦਰ ਚਲੇ ਮਾਮਲੇ ਵਿਚ ਭਾਈ ਸ਼ੇਰੇ ਵਿਰੁੱਧ ਪੇਸ਼ ਹੋਏ ਗਵਾਹ ਦੀ ਗਵਾਹੀ ਤੇ ਪੁਲਿਸ ਸੀਸੀਟੀਵੀ ਦੀ ਸੀਡੀ ਨੂੰ ਅਦਾਲਤ ਅੰਦਰ ਪੇਸ਼ ਨਹੀਂ ਕਰ ਸਕੀ ਜਿਸ ਨਾਲ ਓਸ ਦੀ ਗਵਾਹੀ ਮੁਲਤਵੀ ਹੋ ਗਈ ਉਪਰੰਤ ਮਾਮਲੇ ਦੀ ਅਗਲੀ ਸੁਣਵਾਈ ਲਈ 9 ਜਨਵਰੀ ਮੁਕਰਰ ਕਰ ਦਿੱਤੀ ਗਈ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ