*ਦੁਲਚੀਪੁਰ ’ਚ ਅਕਾਲੀ ਦਲ ਦਾ ਸ਼ਕਤੀਸ਼ਾਲੀ ਪ੍ਰਦਰਸ਼ਨ, *ਬ੍ਰਹਮਪੁਰਾ–
ਬੀਬੀ ਰਣਜੀਤ ਕੌਰ ਦੇ ਹੱਕ ਵਿੱਚ ਵਰਕਰਾਂ ਦਾ ਵੱਡਾ ਇਕੱਠ, ਚੋਣ ਮੁਹਿੰਮ ਨੂੰ ਮਿਲਿਆ ਜ਼ਬਰਦਸਤ ਬਲ*
ਖਾਲੜਾ 11 ਦਸੰਬਰ (ਗੁਰਪ੍ਰੀਤ ਸਿੰਘ ਸੈਡੀ) ਬਲਾਕ ਖਡੂਰ ਸਾਹਿਬ ਦੇ ਜੋਨ ਬਾਣੀਆ ਦੇ ਪਿੰਡ ਦੁਲਚੀਪੁਰ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਲਾਕ ਸੰਮਤੀ ਚੋਣ ਮੁਹਿੰਮ ਤਹਿਤ ਇੱਕ ਵੱਡਾ ਇਕੱਠ ਆਯੋਜਿਤ ਕੀਤਾ ਗਿਆ। ਇਹ ਇਕੱਠ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਖਡੂਰ ਸਾਹਿਬ ਸ੍ਰ. ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਮੀਤ ਪ੍ਰਧਾਨ ਸ੍ਰ. ਦਲਬੀਰ ਸਿੰਘ ਜਹਾਂਗੀਰ ਦੀ ਅਗਵਾਈ ਵਿੱਚ ਹੋਇਆ।
ਇਕੱਠ ਨੂੰ ਸੰਬੋਧਨ ਕਰਦੇ ਹੋਏ ਬ੍ਰਹਮਪੁਰਾ ਅਤੇ ਜਹਾਂਗੀਰ ਨੇ ਮੌਜੂਦਾ ਪੰਜਾਬ ਸਰਕਾਰ ਨੂੰ ਆੜੇ ਹੱਥਾਂ ਲੈਂਦਿਆਂ ਕਿਹਾ ਕਿ ਇਹ ਸਰਕਾਰ ਧੱਕੇਸ਼ਾਹੀ, ਝੂਠੇ ਵਾਅਦਿਆਂ ਅਤੇ ਲੋਕਾਂ ਨੂੰ ਭਰਮਿਤ ਕਰਨ ਦੀ ਰਾਜਨੀਤੀ ’ਤੇ ਟਿਕੀ ਹੋਈ ਹੈ। ਦੋਹਾਂ ਆਗੂਆਂ ਨੇ ਕਿਹਾ ਕਿ ਜਨਤਾ ਨਾਲ ਧੋਖੇ ਅਤੇ ਧੱਕੇ ਤੋਂ ਬਿਨਾ ਸਰਕਾਰ ਨੇ ਕੋਈ ਢੰਗ ਦਾ ਕੰਮ ਨਹੀਂ ਕੀਤਾ।
ਇਸ ਮੌਕੇ ਬੀਬੀ ਰਣਜੀਤ ਕੌਰ ਪਤਨੀ ਸਰਬਜੀਤ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਨੂੰ ਹੋਰ ਮਜ਼ਬੂਤ ਕਰਦੇ ਹੋਏ ਵਰਕਰਾਂ ਨੇ ਇਕਜੁੱਟ ਹੋ ਕੇ ਭਾਰੀ ਬਹੁਮਤ ਨਾਲ ਜਿਤਾਉਣ ਦਾ ਸੰਕਲਪ ਲਿਆ। ਵੱਡੀ ਗਿਣਤੀ ਵਿੱਚ ਵਰਕਰਾਂ ਦੀ ਹਾਜ਼ਰੀ ਜੋਨ ਬਾਣੀਆ ਵਿੱਚ ਅਕਾਲੀ ਦਲ ਦੀ ਮਜ਼ਬੂਤ ਪਕੜ ਦਾ ਸਪਸ਼ਟ ਸੰਕੇਤ ਹੈ। ਇਸ ਮੌਕੇ ਗੁਰਭੇਜ ਸਿੰਘ ਸਰਪੰਚ, ਬਲਦੇਵ ਸਿੰਘ ਸਰਪੰਚ, ਸਰਬਜੀਤ ਸਿੰਘ ਪ੍ਰਧਾਨ, ਹਰਦੇਵ ਸਿੰਘ, ਜਗਜੀਤ ਸਿੰਘ, ਦਰਸ਼ਨ ਸਿੰਘ ਸਾਬਕਾ ਸਰਪੰਚ,ਇਕਬਾਲ ਸਿੰਘ,ਬਲਦੇਵ ਸਿੰਘ,ਨਿਸ਼ਾਨ ਸਿੰਘ, ਬਖਸ਼ੀਸ਼ ਸਿੰਘ, ਨਿਰਭੈਲ ਸਿੰਘ, ਮੱਖਣ ਸਿੰਘ, ਤਰਸੇਮ ਸਿੰਘ ਸਰਪੰਚ,ਨਿਸ਼ਾਨ ਸਿੰਘ ਸਰਪੰਚ,ਸੁੱਖਵਿੰਦਰ ਸਿੰਘ, ਅਮ੍ਰਿਤਪਾਲ ਸਿੰਘ, ਪ੍ਰਗਟ ਸਿੰਘ,ਬਲਰਾਜ ਸਿੰਘ, ਗੁਰਭਾਗ਼ ਸਿੰਘ, ਗੁਲਜ਼ਾਰ ਸਿੰਘ, ਸਰਵਨ ਸਿੰਘ, ਰਣਯੋਧ ਸਿੰਘ, ਕਰਮਜੀਤ ਸਿੰਘ ਨੰਬਰਦਾਰ, ਕੁਲਵੰਤ ਸਿੰਘ, ਤਰਸੇਮ ਸਿੰਘ, ਮੰਗਜੀਤ ਸਿੰਘ ਆਦਿ ਹੋਰ ਭਾਰੀ ਗਿਣਤੀ ਵਿੱਚ ਅਕਾਲੀ ਵਰਕਰ ਮੌਜੂਦ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









