Home » ਮਾਝਾ » 13 ਦਸੰਬਰ ਨੂੰ ਜ਼ਿਲ੍ਹਾ ਤਰਨ ਤਾਰਨ ਦੀਆਂ ਅਦਾਲਤਾਂ ਵਿੱਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ

13 ਦਸੰਬਰ ਨੂੰ ਜ਼ਿਲ੍ਹਾ ਤਰਨ ਤਾਰਨ ਦੀਆਂ ਅਦਾਲਤਾਂ ਵਿੱਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ

SHARE ARTICLE

55 Views

 

13 ਦਸੰਬਰ ਨੂੰ ਜ਼ਿਲ੍ਹਾ ਤਰਨ ਤਾਰਨ ਦੀਆਂ ਅਦਾਲਤਾਂ ਵਿੱਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ

 

ਤਰਨ ਤਾਰਨ, 12 ਦਸੰਬਰ ( ਗੁਰਪ੍ਰੀਤ ਸਿੰਘ ਸੈਡੀ ) – ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿੱਚ ਕੌਮੀ ਲੋਕ ਅਦਾਲਤ 13 ਦਸੰਬਰ 2025 ਨੂੰ ਲਗਾਈ ਜਾ ਰਹੀ ਹੈ।

13 ਦਸੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ 138 ਐੱਨ.ਆਈ. ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਬਿਜਲੀ, ਪਾਣੀ, ਅਤੇ ਕਮੇਟੀ ਘਰ ਦੇ ਹੋਰ ਕੇਸ ਜਿਵੇਂ ਕਿ ਸੀਵਰੇਜ਼, ਵਾਟਰ ਸਪਲਾਈ, ਹਾਊਸ ਟੈਕਸ, ਸਾਇਟ ਪਲੈਨ ਆਦਿ, ਸਾਰੇ ਤਰਾਂ ਦੇ ਸਿਵਲ ਕੇਸ, ਛੋਟੇ ਘੱਟ ਸਜ਼ਾ ਵਾਲੇ ਅਪਰਾਧ, ਵਿਆਹੁਤਾ ਝਗੜੇ, ਐਮ.ਏ.ਸੀ.ਟੀ. (ਮੋਟਰ ਐਕਸੀਡੈਂਟ) ਦੇ ਕੇਸ, ਇੰਸ਼ੋਰੈਂਸ ਕਲੇਮ ਦੇ ਕੇਸਾਂ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਵੇਗਾ।

ਉਨਾਂ ਕਿਹਾ ਕਿ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫੈਸਲਾ ਅੰਤਿਮ ਹੁੰਦਾ ਹੈ।

ਜ਼ਿਲਾ ਤੇ ਸੈਸ਼ਨ ਜੱਜ ਸ੍ਰੀ ਕੰਵਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਆਪਣੇ ਮੁਕੱਦਮੇ ਹੱਲ ਕਰਵਾਉਣ ਲਈ ਜਿਥੇ ਲੋਕਾਂ ਦੇ ਪੈਸੇ ਦੀ ਬਚਤ ਹੁੰਦੀ ਹੈ ਉਥੇ ਦੋਹਾਂ ਧਿਰਾਂ ਵਿੱਚ ਪ੍ਰੇਮ ਪਿਆਰ ਵੀ ਬਣਿਆ ਰਹਿੰਦਾ ਹੈ ਅਤੇ ਕੋਈ ਵੀ ਧਿਰ ਆਪਣੇ ਆਪ ਨੂੰ ਜਿੱਤੀ ਜਾਂ ਹਾਰੀ ਮਹਿਸੂਸ ਨਹੀਂ ਕਰਦੀ। ਉਨ੍ਹਾਂ ਦੱਸਿਆ ਕਿ ਜੇਕਰ ਲੋਕ ਅਦਾਲਤ ਵਿੱਚ ਕੇਸ ਦਾ ਫੈਸਲਾ ਹੋ ਜਾਂਦਾ ਹੈ ਤਾਂ ਇਸ ਕੇਸ ਵਿੱਚ ਲੱਗੀ ਕੋਰਟ ਫੀਸ ਵੀ ਵਾਪਿਸ ਹੋ ਜਾਂਦੀ ਹੈ। ਉਨਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ ਲੋਕ ਅਦਾਲਤਾਂ ਵਿੱਚ ਫੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉਣ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ