Home » ਨਵੀਂ ਦਿੱਲੀ » ਦਿੱਲੀ ਗੁਰਦੁਆਰਾ ਕਮੇਟੀ ਕਰੇਗੀ ਦਿੱਲੀ ਸਰਕਾਰ ਨੂੰ ਸਨਮਾਨਤ: ਕਾਲਕਾ, ਕਾਹਲੋਂ

ਦਿੱਲੀ ਗੁਰਦੁਆਰਾ ਕਮੇਟੀ ਕਰੇਗੀ ਦਿੱਲੀ ਸਰਕਾਰ ਨੂੰ ਸਨਮਾਨਤ: ਕਾਲਕਾ, ਕਾਹਲੋਂ

SHARE ARTICLE

40 Views

ਨਵੀਂ ਦਿੱਲੀ, 14 ਦਸੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਦੀ ਅਗਵਾਈ ਹੇਠ ਦਿੱਲੀ ਸਰਕਾਰ ਵੱਲੋਂ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਪਰਿਵਾਰਕ ਮੈਂਬਰੀਆਂ ਨੂੰ ਨੌਕਰੀਆਂ ਦੇਣ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਫਲਤਾਪੂਰਵਕ ਆਯੋਜਿਤ ਕਰਨ ਵਾਸਤੇ ਦਿੱਲੀ ਗੁਰਦੁਆਰਾ ਕਮੇਟੀ ਦਿੱਲੀ ਸਰਕਾਰ ਦਾ ਸਨਮਾਨਤ ਕਰੇਗੀ। ਕਰਵਾਏ ਗਏ ਇਕ ਸਮਾਗਮ ਵਿਚ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਉਹਨਾਂ ਕੋਲ ਸ਼ਬਦ ਨਹੀਂ ਹਨ ਜਿਹਨਾਂ ਨਾਲ ਉਹ ਦਿੱਲੀ ਦੀ ਰੇਖਾ ਗੁਪਤਾ ਸਰਕਾਰ ਦਾ ਧੰਨਵਾਦ ਕਰਨ ਜਿਸਨੇ ਸਾਰੇ ਨਿਯਮਾਂ ਕਾਨੂੰਨਾਂ ਵਿਚ ਛੋਟ ਦੇ ਕੇ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਜੀਆਂ ਨੂੰ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਹਨਾਂ ਕਿਹਾ ਕਿ ਦੇਸ਼ ਦੇ ਇਤਿਹਾਸ ਵਿਚ ਕਦੇ ਵੀ ਇਸ ਤਰੀਕੇ ਨੌਕਰੀਆਂ ਪ੍ਰਦਾਨ ਨਹੀਂ ਕੀਤੀਆਂ ਗਈਆਂ। ਉਹਨਾਂ ਕਿਹਾ ਕਿ ਇਹ ਨੌਕਰੀਆਂ ਸਿਰਫ ਰੋਜ਼ਗਾਰ ਦਾ ਸਾਧਨ ਨਹੀਂ ਬਲਕਿ ਇਹਨਾਂ ਪਰਿਵਾਰਾਂ ਦੇ ਜ਼ਖ਼ਮਾਂ ’ਤੇ ਮੱਲ੍ਹਮ ਲਾਉਣ ਦਾ ਇਕ ਜ਼ਰੀਆ ਹਨ। ਉਹਨਾਂ ਕਿਹਾ ਕਿ ਇਹ ਨੌਕਰੀਆਂ ਇਸ ਨੂੰ ਵੀ ਦਰਸਾਉਂਦੀਆਂ ਹਨ ਕਿ ਰੇਖਾ ਗੁਪਤਾ ਦੀ ਅਗਵਾਈ ਹੇਠ ਸਰਕਾਰ 1984 ਦੇ ਕਤਲੇਆਮ ਪੀੜਤਾਂ ਦੇ ਨਾਲ ਡੱਟ ਕੇ ਖੜ੍ਹੀ ਸੀ ਤੇ ਖੜ੍ਹੀ ਹੈ। ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਸਿਰਫ ਇਹੀ ਨਹੀਂ ਬਲਕਿ ਰੇਖਾ ਗੁਪਤਾ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ’ਤੇ ਲਾਲ ਕਿਲ੍ਹੇ ’ਤੇ ਇਤਿਹਾਸਕ ਸਮਾਗਮ ਆਯੋਜਿਤ ਕਰ ਕੇ ਵੀ ਇਹ ਸਾਬਤ ਕੀਤਾ ਹੈ ਕਿ ਇਹ ਸਰਕਾਰ ਸਿੱਖ ਕੌਮ ਦੀ ਬੇਹਤਰੀ, ਭਲਾਈ, ਤਰੱਕੀ ਤੇ ਵਿਕਾਸ ਵਾਸਤੇ ਕਿੰਨੀ ਸੰਜੀਦਾ ਹੈ। ਉਹਨਾਂ ਕਿਹਾ ਕਿ ਇਸ ਸਰਕਾਰ ਖਾਸ ਤੌਰ ’ਤੇ ਕੈਬਨਿਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਵਾਸਤੇ ਉਹਨਾਂ ਕੋਲ ਸ਼ਬਦਾਂ ਹੀ ਨਹੀਂ ਹਨ। ਉਹਨਾਂ ਕਿਹਾ ਕਿ ਇਹਨਾਂ ਇਤਿਹਾਸਕ ਕਾਰਜਾਂ ਵਾਸਤੇ ਉਹ ਦਿੱਲੀ ਦੀ ਸਮੁੱਚੀ ਸਰਕਾਰ ਦਾ ਧੰਨਵਾਦ ਕਰਨਾ ਚਾਹੁੰਦੇ ਹਨ ਤੇ ਇਸ ਵਾਸਤੇ ਇਕ ਅਹਿਮ ਸਮਾਗਮ ਕਰਨ ਵਾਸਤੇ ਦਿੱਲੀ ਸਰਕਾਰ ਨੂੰ ਬੇਨਤੀ ਕੀਤੀ ਹੈ ਜਿਸਦੇ ਪ੍ਰਵਾਨ ਹੋਣ ’ਤੇ ਇਹ ਵਿਸ਼ਾਲ ਤੇ ਪ੍ਰਭਾਵਸ਼ਾਲੀ ਸਮਾਗਮ ਕਰ ਕੇ ਦਿੱਲੀ ਦੇ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ, ਕੈਬਨਿਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ, ਸ੍ਰੀ ਪ੍ਰਵੇਸ਼ ਵਰਮਾ, ਸ੍ਰੀ ਕਪਿਲ ਮਿਸ਼ਰਾ ਤੇ ਹੋਰਨਾਂ ਦਾ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ ਨੇ ਵੀ ਦਿੱਲੀ ਸਰਕਾਰ, ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ, ਕੈਬਨਿਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਤੇ ਹੋਰ ਮੰਤਰੀਆਂ ਤੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਜਿਹਨਾਂ ਨੇ ਨਿਯਮਾਂ ਵਿਚ ਛੋਟ ਕੇ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਪਰਿਵਾਰਕ ਜੀਆਂ ਲਈ ਨੌਕਰੀਆਂ ਯਕੀਨੀ ਬਣਾਈਆਂ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ