Home » ਮਾਝਾ » ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸਮਿਤੀਆਂ ਚੋਣਾਂ ਲਈ ਜ਼ਿਲ੍ਹੇ `ਚ ਵੋਟਾਂ ਪਾਉਣ ਦਾ ਕੰਮ ਸ਼ਾਂਤੀ-ਪੂਰਵਕ ਨੇਪਰੇ ਚੜ੍ਹਿਆ – ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸਮਿਤੀਆਂ ਚੋਣਾਂ ਲਈ ਜ਼ਿਲ੍ਹੇ `ਚ ਵੋਟਾਂ ਪਾਉਣ ਦਾ ਕੰਮ ਸ਼ਾਂਤੀ-ਪੂਰਵਕ ਨੇਪਰੇ ਚੜ੍ਹਿਆ – ਜ਼ਿਲ੍ਹਾ ਚੋਣ ਅਫ਼ਸਰ

SHARE ARTICLE

95 Views

 

 

ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸਮਿਤੀਆਂ ਚੋਣਾਂ ਲਈ ਜ਼ਿਲ੍ਹੇ `ਚ ਵੋਟਾਂ ਪਾਉਣ ਦਾ ਕੰਮ ਸ਼ਾਂਤੀ-ਪੂਰਵਕ ਨੇਪਰੇ ਚੜ੍ਹਿਆ – ਜ਼ਿਲ੍ਹਾ ਚੋਣ ਅਫ਼ਸਰ

 

*ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿੱਚ 40 ਫੀਸਦੀ ਦੇ ਕਰੀਬ ਹੋਈ ਪੋਲਿੰਗ

 

*ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਹੋਈਆਂ ਵੋਟਾਂ ਦੀ ਗਿਣਤੀ ਹੋਵੇਗੀ 17 ਦਸੰਬਰ ਨੂੰ

 

*ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਿੰਗ ਸ਼ਾਂਤੀ ਪੂਰਵਿਕ ਮੁਕੰਮਲ ਹੋਣ ਤੇ ਜ਼ਿਲ੍ਹੇ ਦੇ ਵੋਟਰਾਂ ਤੇ ਅਧਿਕਾਰੀਆਂ ਸਮੇਤ ਕਰਮਚਾਰੀਆਂ ਦਾ ਧੰਨਵਾਦ

 

ਤਰਨ ਤਾਰਨ, 14 ਦਸੰਬਰ ( ਗੁਰਪ੍ਰੀਤ ਸਿੰਘ ਸੈਡੀ) – ਜ਼ਿਲ੍ਹਾ ਤਰਨ ਤਾਰਨ ਵਿੱਚ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਵੋਟਾਂ ਪੈਣ ਦਾ ਅਮਲ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਚੋਣਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਦੇ 7 ਜੋਨਾਂ ਅਤੇ 8 ਪੰਚਾਇਤ ਸਮਿਤੀਆਂ ਦੇ 67 ਜੋਨਾਂ `ਚ 554 ਪੋਲਿੰਗ ਬੂਥਾਂ ਉੱਪਰ ਹੋਈ ਵੋਟਿੰਗ ਦਾ ਕੰਮ ਸ਼ਾਂਤੀਪੂਰਵਕ ਸੰਪੰਨ ਹੋਇਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਜ਼ਿਲ੍ਹਾ ਵਾਸੀਆਂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਦੇ ਨੁਮਾਇੰਦਿਆਂ ਦੀ ਚੋਣ ਲਈ ਵੱਖਰੇ-ਵੱਖਰੇ ਬੈਲਟ ਪੇਪਰਾਂ ਦੀ ਵਰਤੋਂ ਕਰਦਿਆਂ ਆਪਣੀ ਵੋਟ ਦਾ ਇਸਤੇਮਾਲ ਕੀਤਾ। ਪਿੰਡਾਂ ਦੇ ਲੋਕਾਂ ਨੇ ਆਪਣੀ ਮਰਜ਼ੀ ਦੇ ਨੁਮਾਇੰਦਿਆਂ ਦੀ ਚੋਣ ਲਈ ਉਤਸ਼ਾਹ ਨਾਲ ਵੋਟਾਂ ਪਾਈਆਂ ਅਤੇ ਕਈ ਪੋਲਿੰਗ ਬੂਥਾਂ `ਤੇ ਲੋਕਾਂ ਦੀਆਂ ਲੰਮੀਆਂ-ਲੰਮੀਆਂ ਕਤਾਰਾਂ ਵੀ ਵੇਖਣ ਨੂੰ ਮਿਲੀਆਂ। ਡਿਪਟੀ ਕਮਿਸ਼ਨਰ ਨੇ ਸ਼ਾਂਤੀ ਪੂਰਵਿਕ ਚੋਣਾਂ ਕਰਵਾਉਣ ਲਈ ਜ਼ਿਲ੍ਹੇ ਦੇ ਵੋਟਰਾਂ ਤੇ ਅਧਿਕਾਰੀਆਂ ਸਮੇਤ ਚੋਣ ਅਮਲੇ ਦੇ ਸਮੂਹ ਕਰਮਚਾਰੀਆਂ ਦਾ ਧੰਨਵਾਦ ਕੀਤਾ।

 

ਜ਼ਿਲਾ ਚੋਣ ਅਫ਼ਸਰ ਸ੍ਰੀ ਰਾਹੁਲ ਨੇ ਦੱਸਿਆ ਕਿ ਸਵੇਰੇ 8 ਵਜੇ ਵੋਟਾਂ ਪੈਣ ਦਾ ਕੰਮ ਸ਼ੁਰੂ ਹੋਇਆ ਅਤੇ ਸਵੇਰੇ 10 ਵਜੇ ਤੱਕ ਜ਼ਿਲ੍ਹੇ ਵਿੱਚ 7 ਪ੍ਰਤੀਸ਼ਤ ਵੋਟ ਪੋਲ ਹੋਈ। ਇਸੇ ਤਰ੍ਹਾਂ ਦੁਪਹਿਰ 12 ਵਜੇ ਤੱਕ 17.1 ਫੀਸਦੀ ਅਤੇ ਬਾਅਦ ਦੁਪਹਿਰ 2 ਵਜੇ ਤੱਕ 27.5 ਫੀਸਦੀ ਮਤਦਾਤਾਵਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਇਹਨਾਂ ਚੋਣਾਂ ਵਿੱਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਤਰਨ ਤਾਰਨ, ਪੰਚਾਇਤ ਸੰਮਤੀ ਭਿੱਖੀਵਿੰਡ, ਚੋਹਲਾ ਸਾਹਿਬ, ਖਡੂਰ ਸਾਹਿਬ, ਨਾਗੋਕੇ, ਨੌਸ਼ਿਹਰਾ ਪੰਨੂਆਂ, ਪੱਟੀ ਅਤੇ ਵਲਟੋਹਾ ਵਿੱਚ ਸ਼ਾਮ 4:00 ਵਜੇ ਤੱਕ 39.3 ਫੀਸਦੀ ਪੋਲਿੰਗ ਹੋਈ। ਸ਼ਾਮ 4 ਵਜੇ ਤੋਂ ਬਾਅਦ ਵੀ ਕੁਝ ਪੋਲਿੰਗ ਬੂਥਾਂ ਵਿੱਚ ਵੋਟਰਾਂ ਦੀਆਂ ਲਾਈਨਾਂ ਲੱਗੀਆਂ ਹੋਈਆਂ ਸਨ, ਜਿਸ ਕਰਕੇ ਕੁੱਲ 40 ਫੀਸਦੀ ਦੇ ਕਰੀਬ ਪੋਲਿੰਗ ਹੋਣ ਦੀ ਸੰਭਾਵਨਾ ਹੈ।

 

ਉਨ੍ਹਾਂ ਦੱਸਿਆ ਕਿ ਬੈਲਟ ਬਕਸੇ ਬਲਾਕ-ਵਾਈਜ਼ ਬਣਾਏ ਗਏ ਵੱਖ-ਵੱਖ 8 ਸਟਰਾਂਗ ਰੂਮਾਂ ਵਿੱਚ ਸਖਤ ਨਿਗਰਾਨੀ ਹੇਠ ਰੱਖੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਪੰਚਾਇਤ ਸੰਮਤੀ ਤਰਨ ਤਾਰਨ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸ੍ਰੀ ਗੁਰੂ ਅਰਜਨ ਦੇਵ ਕਾਲਜ, ਨੂਰਦੀ ਰੋਡ, ਤਰਨ ਤਾਰਨ ਵਿਖੇ ਬਣਾਇਆ ਗਿਆ ਹੈ। ਪੰਚਾਇਤ ਸੰਮਤੀ ਖਡੂਰ ਸਾਹਿਬ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸ੍ਰੀ ਗੁਰੂ ਅੰਗਦ ਦੇਵ ਕਾਲਜ, (ਖੱਬਾ ਪਾਸਾ) ਖਡੂਰ ਸਾਹਿਬ, ਪੰਚਾਇਤ ਸੰਮਤੀ ਚੋਹਲਾ ਸਾਹਿਬ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸ੍ਰੀ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ, ਚੋਹਲਾ ਸਾਹਿਬ, ਪੰਚਾਇਤ ਸੰਮਤੀ ਨਾਗੋਕੇ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸ੍ਰੀ ਗੁਰੂ ਅੰਗਦ ਦੇਵ ਕਾਲਜ (ਸੱਜਾ ਪਾਸਾ), ਖਡੂਰ ਸਾਹਿਬ, ਪੰਚਾਇਤ ਸੰਮਤੀ ਪੱਟੀ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸ੍ਰੀ ਗੁਰੂ ਗੋਬਿੰਦ ਸਿੰਘ ਸਰਕਾਰੀ ਹਾਈ ਸਕੂਲ (ਲੜਕੇ) ਕੈਰੋਂ, ਪੰਚਾਇਤ ਸੰਮਤੀ ਨੌਸ਼ਹਿਰਾ ਪੰਨੂਆਂ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਸਰਹਾਲੀ ਕਲਾਂ, ਪੰਚਾਇਤ ਸੰਮਤੀ ਭਿੱਖੀਵਿੰਡ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸਰਕਾਰੀ ਬਹੁ-ਤਕਨੀਕੀ ਕਾਲਜ ਅਤੇ ਪੰਚਾਇਤ ਸੰਮਤੀ ਵਲਟੋਹਾ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਆਦਰਸ਼, ਵਲਟੋਹਾ ਵਿਖੇ ਬਣਾਇਆ ਗਿਆ ਹੈ ਅਤੇ ਇਨ੍ਹਾਂ ਥਾਵਾਂ `ਤੇ ਹੀ 17 ਦਸੰਬਰ 2025 ਨੂੰ ਵੋਟਾਂ ਦੀ ਗਿਣਤੀ ਹੋਵੇਗੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ