Home » Blog » ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਦਸਮ ਪਾਤਸ਼ਾਹ ਦੇ 27 ਦਸੰਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਵਿਚ ਹਾਜ਼ਿਰੀ ਭਰਣ ਲਈ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਦਿੱਤਾ ਸੱਦਾ ???? 25 ਦਸੰਬਰ ਤੋਂ ਸ਼ੁਰੂ ਹੋਣ ਵਾਲੇ ਪ੍ਰਕਾਸ਼ ਪੁਰਬ ਲਈ ਪ੍ਰਸ਼ਾਸਨਿਕ ਤਿਆਰੀਆਂ ਦੀ ਸਮੀਖਿਆ ਅਤੇ ਸ਼ਰਧਾਲੂਆਂ ਦੀ ਸੁਵਿਧਾ ਲਈ ਸਰਵੋਤਮ ਪ੍ਰਬੰਧ ਦੇ ਆਦੇਸ਼

ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਦਸਮ ਪਾਤਸ਼ਾਹ ਦੇ 27 ਦਸੰਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਵਿਚ ਹਾਜ਼ਿਰੀ ਭਰਣ ਲਈ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਦਿੱਤਾ ਸੱਦਾ ???? 25 ਦਸੰਬਰ ਤੋਂ ਸ਼ੁਰੂ ਹੋਣ ਵਾਲੇ ਪ੍ਰਕਾਸ਼ ਪੁਰਬ ਲਈ ਪ੍ਰਸ਼ਾਸਨਿਕ ਤਿਆਰੀਆਂ ਦੀ ਸਮੀਖਿਆ ਅਤੇ ਸ਼ਰਧਾਲੂਆਂ ਦੀ ਸੁਵਿਧਾ ਲਈ ਸਰਵੋਤਮ ਪ੍ਰਬੰਧ ਦੇ ਆਦੇਸ਼

SHARE ARTICLE

67 Views

ਨਵੀਂ ਦਿੱਲੀ 14 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਤਖਤ ਪਟਨਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦਸਮ ਪਿਤਾ ਗੁਰ ਗੌਬਿੰਦ ਸਿੰਘ ਜੀ ਦਾ ਪ੍ਰਕਸ਼ ਦਿਹਾੜਾ ਪੁਰਾਤਨ ਮਰਯਾਦਾ ਅਨੁਸਾਰ ਪੋਹ ਸੁਦੀ ਸਤਵੀਂ ਭਾਵ 27 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ, ਜਿਸ ਦੀਆ ਤਿਆਰੀਆ ਪੂਰੇ ਜੋਰਾਂ ਤੇ ਚਲ ਰਹੀਆਂ ਹਨ। ਇਸੇ ਦੇ ਚਲਦੇ ਗੁਰਦੁਆਰਾ ਪ੍ਰਬੰਧਕ ਕਮੇਟੀ ਪਟਨਾ ਸਾਹਿਬ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਅਤੇ ਉਪ-ਪ੍ਰਧਾਨ ਸਰਦਾਰ ਗੁਰਵਿੰਦਰ ਸਿੰਘ ਨੇ ਬਿਹਾਰ ਦੇ ਮੁੱਖ ਮੰਤਰੀ ਸੇਵਾਪੁਰੁਸ਼ ਸ੍ਰੀ ਨੀਤੀਸ਼ ਕੁਮਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪ੍ਰਕਾਸ਼ ਪੁਰਬ ਵਿੱਚ ਸ਼ਾਮਲ ਹੋਣ ਲਈ ਆਧਿਕਾਰਿਕ ਤੌਰ ਤੇ ਸੱਦਾ ਦਿੱਤਾ। ਪ੍ਰਬੰਧਕ ਕਮੇਟੀ ਵੱਲੋਂ ਦਿੱਤੇ ਗਏ ਸੱਦਾ ਪਤਰ ਨੂੰ ਮੁੱਖ ਮੰਤਰੀ ਨੇ ਖੁਸ਼ੀ-ਖੁਸ਼ੀ ਸਵੀਕਾਰ ਕਰਦਿਆਂ ਭਰੋਸਾ ਦਿੱਤਾ ਕਿ ਉਹ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਆਯੋਜਿਤ ਹੋਣ ਵਾਲੇ 359ਵੇਂ ਪ੍ਰਕਾਸ਼ ਉਤਸਵ ਦੌਰਾਨ ਗੁਰੂ ਮਹਾਰਾਜ ਦੇ ਦਰਸ਼ਨ ਕਰਕੇ ਹਾਜ਼ਰੀ ਭਰਨਗੇ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਆਪਣੇ ਆਵਾਸ ‘ਤੇ ਮੌਜੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ 25 ਦਸੰਬਰ ਤੋਂ ਸ਼ੁਰੂ ਹੋਣ ਵਾਲੇ ਪ੍ਰਕਾਸ਼ ਪੁਰਬ ਲਈ ਸਾਰੀਆਂ ਪ੍ਰਸ਼ਾਸਨਿਕ ਤਿਆਰੀਆਂ ਦੀ ਗਹਿਰਾਈ ਨਾਲ ਸਮੀਖਿਆ ਕੀਤੀ ਜਾਵੇ ਅਤੇ ਸ਼ਰਧਾਲੂਆਂ ਦੀ ਸੁਵਿਧਾ ਲਈ ਸਰਵੋਤਮ ਪ੍ਰਬੰਧ ਯਕੀਨੀ ਬਣਾਏ ਜਾਣ। ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਉਪ-ਪ੍ਰਧਾਨ ਸਰਦਾਰ ਗੁਰਵਿੰਦਰ ਸਿੰਘ ਅਤੇ ਸਮਾਜਿਕ ਕਾਰਕੁਨ ਮਾਲਵਿੰਦਰ ਸਿੰਘ ਨੂੰ ਅੰਗਵਸਤ੍ਰ ਪਹਿਨਾ ਕੇ ਸਨਮਾਨਿਤ ਕੀਤਾ। ਪ੍ਰਬੰਧਕ ਕਮੇਟੀ ਨੇ ਮੁੱਖ ਮੰਤਰੀ ਵੱਲੋਂ ਨਿਮੰਤਰਣ ਸਵੀਕਾਰ ਕਰਨ ਅਤੇ ਪ੍ਰਸ਼ਾਸਨਿਕ ਸਹਿਯੋਗ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਇਸ ਸਾਲ ਦਾ ਪ੍ਰਕਾਸ਼ ਉਤਸਵ ਸ਼ਰਧਾ, ਅਨੁਸ਼ਾਸਨ ਅਤੇ ਸੇਵਾ ਭਾਵਨਾ ਦਾ ਅਦਭੁਤ ਸੰਗਮ ਹੋਵੇਗਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ 29 ਅਪ੍ਰੈਲ ਤੋਂ 1 ਮਈ ਤੀਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ