Home » ਨਵੀਂ ਦਿੱਲੀ » ਭਾਰਤੀ ਭਾਸ਼ਾ ਉਤਸਵ ਦੌਰਾਨ ਗੁਰੂ ਨਾਨਕ ਪਬਲਿਕ ਸਕੂਲ ਦੇ ਵਿੱਦਿਆਰਥੀ ਭਾਸ਼ਾ ਦੂਤ ਅਤੇ ਅਧਿਆਪਕ ਭਾਸ਼ਾ ਗੌਰਵ ਸਨਮਾਨ ਨਾਲ ਸਨਮਾਨਿਤ

ਭਾਰਤੀ ਭਾਸ਼ਾ ਉਤਸਵ ਦੌਰਾਨ ਗੁਰੂ ਨਾਨਕ ਪਬਲਿਕ ਸਕੂਲ ਦੇ ਵਿੱਦਿਆਰਥੀ ਭਾਸ਼ਾ ਦੂਤ ਅਤੇ ਅਧਿਆਪਕ ਭਾਸ਼ਾ ਗੌਰਵ ਸਨਮਾਨ ਨਾਲ ਸਨਮਾਨਿਤ

SHARE ARTICLE

65 Views

ਨਵੀਂ ਦਿੱਲੀ 16 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਹਿੰਦੁਸਤਾਨੀ ਭਾਸ਼ਾ ਅਕਾਦਮੀ ਇੰਦਰਾ ਗਾਂਧੀ ਰਾਸ਼ਟਰੀ ਕਲਾ ਕੇਂਦਰ ਸੰਸਕ੍ਰਿਤੀ ਮੰਤਰਾਲੇ, ਭਾਰਤ ਸਰਕਾਰ ਅਤੇ ਡਾਕਟਰ ਅੰਬੇਡਕਰ ਅੰਤਰਰਾਸ਼ਟਰੀ ਕੇਂਦਰ, ਸਮਾਜਿਕ ਨਿਆ ਅਤੇ ਅਧਿਕਾਰੀਤਾ ਮੰਤਰਾਲੇ, ਭਾਰਤ ਸਰਕਾਰ ਦੇ ਸੰਯੁਕਤ ਸਹਿਯੋਗ ਦੇ ਨਾਲ ਸੋਮਵਾਰ 15 ਦਿਸੰਬਰ, ਨੂੰ ਡਾਕਟਰ ਅੰਬੇਡਕਰ ਇੰਟਰਨੈਸ਼ਨਲ ਸੈਂਟਰ 15 ਜਨਪਥ ਨਵੀਂ ਦਿੱਲੀ ਵਿਖੇ ਭਾਰਤੀ ਭਾਸ਼ਾ ਦਿਵਸ ਦੇ ਮੌਕੇ ਉੱਤੇ ਵਿਦਿਆਰਥੀ ਅਤੇ ਅਧਿਆਪਕ ਭਾਸ਼ਾ ਗੌਰਵ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਨਮਾਨ ਯੋਜਨਾ ਦੇ ਅੰਤਰਗਤ ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਦੀ ਜਮਾਤ ਦੱਸਵੀਂ (ਸ਼ੈਸ਼ਨ 2024 – 2025 ) ਦੇ ਕੁੱਲ ਦੱਸ ਵਿਦਿਅਰਥੀਆਂ ਮੰਨਤ ਕੌਰ, ਹਰਲੀਨ ਕੌਰ, ਗੁਰਨਾਜ਼ ਕੌਰ, ਮਹਿਕ ਪਹੂਜਾ, ਹਰਸਿਮਰਤ ਕੌਰ, ਯੁਵਰਾਜ, ਜੀਵਨ ਪ੍ਰਕਾਸ਼ ਸਿੰਘ, ਗੁਰਪ੍ਰੀਤ ਸਿੰਘ, ਕਵਨਪ੍ਰੀਤ ਕੌਰ ਅਤੇ ਮੰਨਤ ਕੈਂਠ ਨੂੰ ਪੰਜਾਬੀ ਵਿਸ਼ੇ ਵਿੱਚ 90% ਤੋਂ ਵੱਧ ਅੰਕ ਹਾਸਲ ਕਰਨ ਲਈ ਭਾਸ਼ਾ ਦੂਤ ਅਤੇ ਅਧਿਆਪਕਾਂ ਪ੍ਰਿਤਪਾਲ ਕੌਰ ਅਤੇ ਜਸਜੀਤ ਕੌਰ ਨੂੰ ਭਾਸ਼ਾ ਗੌਰਵ ਅਧਿਆਪਕ ਸਨਮਾਨ 2025 ਦੇ ਅੰਤਰਗਤ ਟਰੋਫੀ ਅਤੇ ਸਰਟੀਫਿਕੇਟ ਦੇ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਬੰਧਕਾਂ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ‘ਤੇ ਬਹੁਤ ਮਾਣ ਹੈ। ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਅਤੇ ਆਪਣੇ ਸਮਰਪਣ ਅਤੇ ਮਿਹਨਤ ਦੁਆਰਾ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਦਿਲੋਂ ਵਧਾਈਆਂ ਅਤੇ ਅਧਿਆਪਕਾਂ ਨੂੰ ਉਨ੍ਹਾਂ ਵਲੋਂ ਕੀਤੀ ਗਈ ਮਿਹਨਤ ਦਾ ਧੰਨਵਾਦ ਜਿਨ੍ਹਾਂ ਬਦੌਲਤ ਅੱਜ ਵਿਦਿਆਰਥੀ ਅਤੇ ਸਕੂਲ ਦਾ ਨਾਮ ਰੋਸ਼ਨ ਹੋ ਰਿਹਾ ਹੈ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ