Home » ਸੰਸਾਰ » ਯੂਰਪ » ਯੂ ਕੇ ਦੀ ਸਰਕਾਰ ਵੱਲੋਂ ਭਾਈ ਗੁਰਪ੍ਰੀਤ ਸਿੰਘ ‘ਤੇ ਪਾਬੰਦੀਆਂ ਲਗਾਉਣਾ ਸਿੱਖ ਆਵਾਜ਼ ਨੂੰ ਦਬਾਉਣ ਦੀ ਸਾਜ਼ਿਸ਼: ਵਰਲਡ ਸਿੱਖ ਪਾਰਲੀਮੈਂਟ

ਯੂ ਕੇ ਦੀ ਸਰਕਾਰ ਵੱਲੋਂ ਭਾਈ ਗੁਰਪ੍ਰੀਤ ਸਿੰਘ ‘ਤੇ ਪਾਬੰਦੀਆਂ ਲਗਾਉਣਾ ਸਿੱਖ ਆਵਾਜ਼ ਨੂੰ ਦਬਾਉਣ ਦੀ ਸਾਜ਼ਿਸ਼: ਵਰਲਡ ਸਿੱਖ ਪਾਰਲੀਮੈਂਟ

SHARE ARTICLE

57 Views

ਲੰਡਨ/ਨਿਊਯਾਰਕ 17 ਦਸੰਬਰ: oil ਵਰਲਡ ਸਿੱਖ ਪਾਰਲੀਮੈਂਟ ਦੇ ਕੋਅਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ, ਭਾਈ ਜਤਿੰਦਰ ਸਿੰਘ ਜਰਮਨੀ,ਹਰਜੋਤ ਸਿੰਘ ਸੰਧੂ ਹਾਲੈਂਡ,ਭਾਈ ਪਿ੍ਰਤਪਾਲ ਸਿੰਘ ਸਵਿਟਜ਼ਰਲੈਂਡ ਨੇ ਪ੍ਰੈੱਸ ਦੇ ਨਾਂ ਜਾਰੀ ਬਿਆਨ ਕਰਦਿਆਂ ਹੋਇਆਂ ਕਿਹਾ ਕਿ ਬਰਤਾਨੀਆ ਸਰਕਾਰ ਵੱਲੋਂ ਉੱਘੇ ਸਿੱਖ ਚਿੰਤਕ ਅਤੇ ਕਾਰਕੁੰਨ ਭਾਈ ਗੁਰਪ੍ਰੀਤ ਸਿੰਘ ਰਿਹਾਲ ‘ਤੇ ਘਰੇਲੂ ਅੱਤਵਾਦ ਵਿਰੋਧੀ ਕਾਨੂੰਨ ਤਹਿਤ ਲਗਾਈਆਂ ਗਈਆਂ ਪਾਬੰਦੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ। ਇਹ ਕਾਰਵਾਈ ਨਾ ਸਿਰਫ਼ ਗੈਰ-ਵਾਜਬ ਹੈ, ਸਗੋਂ ਅਜਿਹੀ ਕਾਰਵਾਈ ਕਿਸੇ ਵੀ ਜਮਹੂਰੀ ਮੁਲਕ ਦੇ ਮੱਥੇ ‘ਤੇ ਕਲੰਕ ਹੈ।

ਇਹ ਫੈਸਲਾ ਸਪੱਸ਼ਟ ਤੌਰ ‘ਤੇ ਭਾਰਤੀ ਹਕੂਮਤ ਦੇ ਦਬਾਅ ਹੇਠ ਲਿਆ ਗਿਆ ਹੈ। ਗੁਰਪ੍ਰੀਤ ਸਿੰਘ ਦਾ ਕਸੂਰ ਸਿਰਫ਼ ਇੰਨਾ ਹੈ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਆਪਣੀ ਜਥੇਬੰਦੀ ‘ਸੇਵਿੰਗ ਪੰਜਾਬ’ ਰਾਹੀਂ ਪੰਜਾਬ ਦੇ ਪਾਣੀਆਂ, ਖੇਤੀਬਾੜੀ ਸੰਕਟ, ਵਾਤਾਵਰਣ ਅਤੇ ਮਨੁੱਖੀ ਅਧਿਕਾਰਾਂ ਦੇ ਘਾਣ ਬਾਰੇ ਤੱਥਾਂ ‘ਤੇ ਅਧਾਰਿਤ ਆਵਾਜ਼ ਬੁਲੰਦ ਕਰ ਰਹੇ ਹਨ।

ਭਾਈ ਗੁਰਪ੍ਰੀਤ ਸਿੰਘ ਅਤੇ ਉਨ੍ਹਾਂ ਦੀ ਸੰਸਥਾ ‘ਸੇਵਿੰਗ ਪੰਜਾਬ’ ਵਰਲਡ ਸਿੱਖ ਪਾਰਲੀਮੈਂਟ ਦਾ ਅਨਿੱਖੜਵਾਂ ਅੰਗ ਹਨ ਅਤੇ ਪੰਥਕ ਹਿੱਤਾਂ ਲਈ ਨਿਰੰਤਰ ਕਾਰਜਸ਼ੀਲ ਹਨ। ਉਹ ਹਮੇਸ਼ਾਂ ਵਰਲਡ ਸਿੱਖ ਪਾਰਲੀਮੈਂਟ ਦੇ ਸਾਲਾਨਾ ਇਜਲਾਸਾਂ ਵਿੱਚ ਸ਼ਾਮਲ ਹੁੰਦੇ ਰਹੇ ਹਨ ਅਤੇ ਸੰਯੁਕਤ ਰਾਸ਼ਟਰ ਸਮੇਤ ਹੋਰ ਅੰਤਰਰਾਸ਼ਟਰੀ ਮੰਚਾਂ ‘ਤੇ ਸਿੱਖਾਂ ਦੀ ਆਵਾਜ਼ ਬੁਲੰਦ ਕਰਦੇ ਰਹੇ ਹਨ।

ਵਰਲਡ ਸਿੱਖ ਪਾਰਲੀਮੈਂਟ ਦਾ ਮੰਨਣਾ ਹੈ ਕਿ ਇੱਕ ਜਮਹੂਰੀ ਢਾਂਚੇ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਬੋਲਣਾ ਹਰ ਨਾਗਰਿਕ ਦਾ ਬੁਨਿਆਦੀ ਹੱਕ ਹੈ। ਬਿਨਾਂ ਕਿਸੇ ਮੁਕੱਦਮੇ, ਬਿਨਾਂ ਕਿਸੇ ਸਬੂਤ ਅਤੇ ਬਿਨਾਂ ਕਿਸੇ ਅਦਾਲਤੀ ਕਾਰਵਾਈ ਦੇ ਇੱਕ ਸਿੱਖ ਨੌਜਵਾਨ ਨੂੰ “ਅੱਤਵਾਦੀ” ਗਰਦਾਨਣਾ, ਪਾਬੰਦੀਆਂ ਲਗਾਉਣੀਆਂ ਭਾਰਤੀ ਹਕੂਮਤ ਦੀ ਸ਼ਹਿ ‘ਤੇ ਸਿੱਖਾਂ ਦੀ ਨਸਲਕੁਸ਼ੀ ਦੀਆਂ ਨੀਤੀਆਂ ਨੂੰ ਬਰਤਾਨੀਆ ਵਿੱਚ ਲਾਗੂ ਕਰਨ ਦੇ ਬਰਾਬਰ ਹੈ।

ਸਰਕਾਰ ਦੀ ਇਹ ਕੋਸ਼ਿਸ਼ ਗੁਰਪ੍ਰੀਤ ਸਿੰਘ ਦੀ ਕਲਮ ਨੂੰ ਰੋਕਣ ਅਤੇ ਉਨ੍ਹਾਂ ਦੀ ਜ਼ੁਬਾਨ ਬੰਦ ਕਰਨ ਦੀ ਡੂੰਘੀ ਸਾਜ਼ਿਸ਼ ਹੈ, ਪਰ ਸਰਕਾਰਾਂ ਇਹ ਭੁੱਲ ਜਾਣ ਕਿ ਸਿੱਖਾਂ ਦੀ ਹੱਕੀ ਅਵਾਜ਼ ਨੂੰ ਦਬਾ ਸਕਦੇ ਹਨ । ਸਿੱਖ ਕੌਮ ਗੁਰੂ ਸਾਹਿਬਾਨ ਵੱਲੋਂ ਬਖਸ਼ੇ ਸਿਧਾਂਤਾਂ ਤੇ ਚੱਲਦਿਆਂ ਸਦਾ ਸੱਚ ਤੇ ਹੱਕ ਦੀ ਅਵਾਜ਼ ਬੁਲੰਦ ਕਰਦੀ ਰਹੇਗੀ।

ਇਹ ਸਰਾਸਰ ਬੇਇਨਸਾਫ਼ੀ ਹੈ ਅਤੇ ਵਰਲਡ ਸਿੱਖ ਪਾਰਲੀਮੈਂਟ ਸਮੇਤ ਸਮੁੱਚਾ ਸਿੱਖ ਜਗਤ ਭਾਈ ਗੁਰਪ੍ਰੀਤ ਸਿੰਘ ਦੇ ਨਾਲ ਚੱਟਾਨ ਵਾਂਗ ਖੜ੍ਹਾ ਹੈ। ਅਸੀਂ ਇਸ ਧੱਕੇਸ਼ਾਹੀ ਨੂੰ ਚੁੱਪ ਕਰਕੇ ਬਰਦਾਸ਼ਤ ਨਹੀਂ ਕਰਾਂਗੇ। ਅਸੀਂ ਬਰਤਾਨਵੀ ਸਰਕਾਰ ਨੂੰ ਕਹਿਣਾ ਚਾਹੁੰਦੇ ਹਾਂ ਕਿ ਉਹ ਆਪਣੇ ਗਲਤ ਫੈਸਲੇ ਤੇ ਮੁੜ ਕੇ ਵਿਚਾਰ ਕਰਨ ਅਤੇ ਵਿਦੇਸ਼ੀ ਦਬਾਅ ਹੇਠ ਆਪਣੇ ਹੀ ਨਾਗਰਿਕਾਂ ਦੇ ਸ਼ਹਿਰੀ ਅਧਿਕਾਰਾਂ ਦਾ ਕਤਲ ਕਰਨਾ ਬੰਦ ਕਰੇ।

ਵਰਲਡ ਸਿੱਖ ਪਾਰਲੀਮੈਂਟ ਇਸ ਅਨਿਆਂ ਵਿਰੁੱਧ ਕਾਨੂੰਨੀ ਅਤੇ ਸਿਆਸੀ ਪੱਧਰ ‘ਤੇ ਸਮੂਹਿਕ ਲੜਾਈ ਲੜੇਗੀ ਅਤੇ ਇਨਸਾਫ਼ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖੇਗੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ