ਫਤਿਆਬਾਦ ਬਲਾਕ ਸੰਮਤੀ ਦੀ ਚੋਣ ਸ਼੍ਰੋਮਣੀ ਅਕਾਲੀ ਦਲ ਦੇ ਸੁਰਿੰਦਰ ਸਿੰਘ ਛਿੰਦਾ ਨੇ ਜਿੱਤੀ।
(ਰਵਿੰਦਰ ਬ੍ਰਹਮਪੁਰਾ ਤੇ ਹੋਰਨਾਂ ਵਲੋਂ ਵਧਾਈ)
ਖਾਲੜਾ 17 ਦਸੰਬਰ (ਗੁਰਪ੍ਰੀਤ ਸਿੰਘ) ਕਸਬਾ ਫਤਿਆਬਾਦ ਤੋ ਬਲਾਕ ਸੰਮਤੀ ਮੈਂਬਰ ਦੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਿੰਦਰ ਸਿੰਘ ਛਿੰਦਾ ਨੇ ਆਪਣੇ ਵਿਰੋਧੀਆਂ ਨੂੰ 223 ਵੋਟਾਂ ਦੇ ਫਰਕ ਨਾਲ ਹਰਾ ਕੇ ਚੋਣ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਵਿੱਚ ਪਾਈ। ਜਿਕਰਯੋਗ ਹੈ ਕਿ ਇਸ ਚੋਣ ਵਿੱਚ ਆਪ ਦੇ ਉਮੀਦਵਾਰ ਸਤਨਾਮ ਸਿੰਘ 633, ਅਜਾਦ ਉਮੀਦਵਾਰ ਅਮਰਜੀਤ ਸਿੰਘ ਕਾਲਾ ਨੂੰ 438 ਅਤੇ ਕਾਗਰਸ ਦੇ ਉਮੀਦਵਾਰ ਨੰ ਸੁਖਦੇਵ ਸਿੰਘ ਨੂੰ 362 ਵੋਟਾ ਪਈਆ। ਇਸ ਮੌਕੇ ਤੇ ਹਲਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਸਮੇਤ ਸੁਰਿੰਦਰ ਸਿੰਘ ਛਿੰਦਾ ਵਲੋਂ ਗੁ ਗੁਰੂ ਨਾਨਕ ਪੜਾਉ ਸਾਹਿਬ ਵਿਖੇ ਮੱਥਾ ਟੇਕ ਕੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ
ਇਸ ਮੌਕੇ ਤੇ ਸੁਰਿੰਦਰ ਸਿੰਘ ਛਿੰਦਾ ਨੂੰ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਤੋ ਇਲਾਵਾ ਸਾ ਸਰਪੰਚ ਭੁਪਿੰਦਰ ਸਿੰਘ ਭਿੰਦਾ, ਤੇਜਿੰਦਰ ਸਿੰਘ ਪ੍ਰਿੰਸ ਭਰੋਵਾਲ, ਜਗਜੀਤ ਸਿੰਘ ਕਾਲੂ, ਕੁਲਦੀਪ ਸਿੰਘ ਕੰਬੋਜ,ਕਸ਼ਮੀਰ ਸਿੰਘ ਸਹੋਤਾ, ਮਲਕੀਤ ਸਿੰਘ ਮੁੱਤੀ, ਮੈਬਰ ਜਸਬੀਰ ਸਿੰਘ ਸਾਬੀ, ਮੈਬਰ ਚਰਨਜੀਤ ਸਿੰਘ ਦਿਉਲ, ਮੈਬਰ ਠੇਕੇਦਾਰ ਬਲਵਿੰਦਰ ਸਿੰਘ, ਨੰ ਸੰਤੋਖ ਸਿੰਘ, ਰਾਜਿੰਦਰ ਸਿੰਘ ਰਾਜੂ, ਮਾਸਟਰ ਮਹਿੰਦਰ ਸਿੰਘ, ਕਾਮਰੇਡ ਬਲਜੀਤ ਸਿੰਘ, ਬਲਦੇਵ ਸਿੰਘ ਕੰਬੋਜ, ਬਿੱਟੂ ਦਿਓਲ, ਉਕਾਰ ਸਿੰਘ ਹਲਵਾਈ, ਜਸਬੀਰ ਸਿੰਘ ਬਿਲਾ, ਰਤਨ ਸਿੰਘ ਦਿਉਲ, ਅੰਗਰੇਜ ਸਿੰਘ ਮਹੀਂਵਾਲ, ਹਰੀਸ਼ ਕੁਮਾਰ ਗੁਜਰ, ਗੋਲਡੀ ਸੇਠੀ, ਸੰਨੀ ਕੁਕੜੇੰਜਾ, ਸਾਬੀ ਮੈਬਰ, ਤਰਸੇਮ ਸਿੰਘ ਸੇਮਾ, ਸ਼ੂਕਾ ਸੇਠ, ਜਸਕਰਨ ਸਿੰਘ ਗ੍ਰੰਥੀ, ਰਣਬੀਰ ਸਿੰਘ ਹੈਪੀ, ਅਤੇ ਹੋਰਨਾਂ ਵਲੋਂ ਵਧਾਈਆਂ ਦਿੱਤੀਆਂ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









