Home » ਮਾਝਾ » ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਨਤੀਜਿਆਂ ਦਾ ਐਲਾਨ/ਕਿਥੋਂ ਕਿਹੜਾ ਉਮੀਦਵਾਰ ਜਿਤਿਆ

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਨਤੀਜਿਆਂ ਦਾ ਐਲਾਨ/ਕਿਥੋਂ ਕਿਹੜਾ ਉਮੀਦਵਾਰ ਜਿਤਿਆ

SHARE ARTICLE

78 Views

 

 

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਨਤੀਜਿਆਂ ਦਾ ਐਲਾਨ

 

ਤਾਰਨ ਤਾਰਨ, 17 ਦਸੰਬਰ ( ਗੁਰਪ੍ਰੀਤ ਸਿੰਘ ਸੈਡੀ) – ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਅਤੇ ਜ਼ਿਲ੍ਹੇ ਦੀਆਂ 9 ਵੱਖ-ਵੱਖ ਪੰਚਾਇਤ ਸੰਮਤੀਆਂ ਦੇ ਨਤੀਜਿਆਂ ਦਾ ਅੱਜ ਐਲਾਨ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰੀਸ਼ਦ ਦੇ 18 ਜੋਨਾਂ ਉੱਪਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ ਜਦਕਿ 1 ਸੀਟ ‘ਤੇ ਅਕਾਲੀ ਦਲ ਦੇ ਉਮੀਦਵਾਰ ਨੇ ਜਿੱਤ ਹਾਸਲ ਕੀਤੀ ਹੈ।

 

ਚੋਣ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੇ 12 ਜੋਨਾਂ ਵਿੱਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ ਜਦਕਿ ਜਿਨਾਂ 7 ਜੋਨਾਂ ਵਿੱਚ ਚੋਣ ਹੋਈ ਸੀ, ਉਨ੍ਹਾਂ ਵਿੱਚੋਂ ਜੋਨਾਂ ਵਿੱਚ ਆਮ ਆਦਮੀ ਪਾਰਟੀ ਦੇ 6 ਉਮੀਦਵਾਰ ਅਤੇ 1 ਜੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਜੇਤੂ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੇ ਕੁੱਲ 20 ਜੋਨਾਂ ਵਿੱਚੋਂ 18 ਉੱਪਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਿੱਤੇ ਹਨ ਜਦਕਿ ਇਕ ਜੋਨ ਉੱਪਰ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਜੇਤੂ ਰਹੀ ਹੈ। ਇਸ ਤੋਂ ਇਲਾਵਾ ਇਕ ਜੋਨ ਖਡੂਰ ਸਾਹਿਬ ਵਿਖੇ ਚੋਣ ਨਹੀਂ ਹੋ ਸਕੀ ਹੈ।

 

ਬਲਾਕ ਸੰਮਤੀਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨੇ ਦੱਸਿਆ ਕਿ ਪੰਚਾਇਤ ਸੰਮਤੀ ਤਰਨ ਤਾਰਨ ਦੇ 17 ਜੋਨਾਂ ਵਿਚੋਂ 16 ਉੱਪਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਿੱਤੇ ਹਨ, ਜਦਕਿ ਇੱਕ ਜੋਨ ਉੱਪਰ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਜੇਤੂ ਰਹੀ ਹੈ।

 

ਬਲਾਕ ਸੰਮਤੀ ਗੰਡੀਵਿੰਡ ਦੇ ਸਾਰੇ 15 ਜੋਨਾਂ ਵਿਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ।

 

ਬਲਾਕ ਸੰਮਤੀ ਖਡੂਰ ਸਾਹਿਬ ਦੇ ਕੁਲ 25 ਜੋਨਾਂ ਵਿੱਚੋਂ ਆਮ ਆਦਮੀ ਪਾਰਟੀ ਦੇ 6 ਉਮੀਦਵਾਰ, ਸ਼੍ਰੋਮਣੀ ਅਕਾਲੀ ਦਲ ਦੇ 8, ਕਾਂਗਰਸ ਪਾਰਟੀ ਦੇ 10 ਅਤੇ 1 ਜੋਨ ਤੋਂ ਆਜ਼ਾਦ ਉਮੀਦਵਾਰ ਜੇਤੂ ਰਿਹਾ ਹੈ।

 

ਬਲਾਕ ਸੰਮਤੀ ਚੋਹਲਾ ਸਾਹਿਬ ਦੇ 16 ਜੋਨਾਂ ਵਿੱਚੋਂ 3 ਜੋਨਾਂ `ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ, 5 ਜੋਨਾਂ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ 7 ਜੋਨਾਂ ‘ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ। ਇੱਕ ਜੋਨ ‘ਤੇ ਭਾਰਤੀ ਜਨਤਾ ਪਾਰਟੀ ਦਾ ਉਮੀਦਵਾਰ ਜੇਤੂ ਰਿਹਾ ਹੈ।

 

ਬਲਾਕ ਸੰਮਤੀ ਨਾਗੋਕੇ ਦੇ 15 ਜੋਨਾਂ ਵਿੱਚੋਂ 5 ਜੋਨਾਂ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ, 1 ਜੋਨ ‘ਤੇ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਅਤੇ 8 ਜੋਨਾਂ ‘ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ। 1 ਜੋਨ ਉੱਪਰ ਆਜ਼ਾਦ ਉਮੀਦਵਾਰ ਜੇਤੂ ਰਿਹਾ ਹੈ।

 

ਬਲਾਕ ਸੰਮਤੀ ਪੱਟੀ ਦੇ ਸਾਰੇ 16 ਜੋਨਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ।

 

ਬਲਾਕ ਸੰਮਤੀ ਨੌਸ਼ਿਹਰਾ ਪੰਨੂਆਂ ਦੇ 20 ਜੋਨਾਂ ਵਿੱਚੋਂ 17 ਜੋਨਾਂ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ। ਇਸ ਤੋਂ ਇਲਾਵਾ 2 ਜੋਨਾਂ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ 1 ਜੋਨ ‘ਤੇ ਕਾਂਗਰਸ ਪਾਰਟੀ ਦਾ ਉਮੀਦਵਾਰ ਜੇਤੂ ਰਿਹਾ ਹੈ।

 

ਬਲਾਕ ਸੰਮਤੀ ਭਿੱਖੀਵਿੰਡ ਦੇ ਸਾਰੇ 23 ਜੋਨਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ।

 

ਬਲਾਕ ਸੰਮਤੀ ਵਲਟੋਹਾ ਦੇ ਸਾਰੇ 18 ਜੋਨਾਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ