Home » ਮਾਝਾ » ਜ਼ਿਲ੍ਹਾ ਪ੍ਰੀਸ਼ਦ ਦੇ ਸਾਰੇ 5 ਜੋਨ ਅਤੇ ਪੰਚਾਇਤ ਸੰਮਤੀਆਂ ਦੇ ਸਾਰੇ 41 ਜੋਨਾਂ ਵਿੱਚ `ਆਪ` ਉਮੀਦਵਾਰ ਜਿੱਤੇ ਸ਼ਾਨਦਾਰ ਤੇ ਇਤਿਹਾਸਕ ਜਿੱਤ ਲਈ ਵਿਧਾਇਕ ਸਰਵਣ ਸਿੰਘ ਧੁੰਨ ਨੇ ਵੋਟਰਾਂ ਦਾ ਧੰਨਵਾਦ ਕੀਤਾ

ਜ਼ਿਲ੍ਹਾ ਪ੍ਰੀਸ਼ਦ ਦੇ ਸਾਰੇ 5 ਜੋਨ ਅਤੇ ਪੰਚਾਇਤ ਸੰਮਤੀਆਂ ਦੇ ਸਾਰੇ 41 ਜੋਨਾਂ ਵਿੱਚ `ਆਪ` ਉਮੀਦਵਾਰ ਜਿੱਤੇ ਸ਼ਾਨਦਾਰ ਤੇ ਇਤਿਹਾਸਕ ਜਿੱਤ ਲਈ ਵਿਧਾਇਕ ਸਰਵਣ ਸਿੰਘ ਧੁੰਨ ਨੇ ਵੋਟਰਾਂ ਦਾ ਧੰਨਵਾਦ ਕੀਤਾ

SHARE ARTICLE

89 Views

 

ਵਿਧਾਨ ਸਭਾ ਹਲਕਾ ਖੇਮਕਰਨ ਵਿੱਚ ਆਮ ਆਦਮੀ ਪਾਰਟੀ ਨੇ ਹੂੰਝਾ ਫੇਰ ਜਿੱਤ ਦਰਜ ਕੀਤੀ

ਜ਼ਿਲ੍ਹਾ ਪ੍ਰੀਸ਼ਦ ਦੇ ਸਾਰੇ 5 ਜੋਨ ਅਤੇ ਪੰਚਾਇਤ ਸੰਮਤੀਆਂ ਦੇ ਸਾਰੇ 41 ਜੋਨਾਂ ਵਿੱਚ `ਆਪ` ਉਮੀਦਵਾਰ ਜਿੱਤੇ

ਸ਼ਾਨਦਾਰ ਤੇ ਇਤਿਹਾਸਕ ਜਿੱਤ ਲਈ ਵਿਧਾਇਕ ਸਰਵਣ ਸਿੰਘ ਧੁੰਨ ਨੇ ਵੋਟਰਾਂ ਦਾ ਧੰਨਵਾਦ ਕੀਤਾ

ਖੇਮਕਰਨ/ਤਰਨ ਤਾਰਨ, 18 ਦਸੰਬਰ (ਗੁਰਪ੍ਰੀਤ ਸਿੰਘ ਸੈਡੀ) – ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਸਾਰੇ ਜੋਨਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਸ਼ਾਨਦਾਰ ਤੇ ਇਤਿਹਾਸਕ ਜਿੱਤ ਦਰਜ ਕੀਤੀ ਹੈ।

ਇਸ ਸ਼ਾਨਦਾਰ ਜਿੱਤ ਲਈ ਵਿਧਾਨ ਸਭਾ ਹਲਕਾ ਖੇਮਰਕਨ ਦੇ ਵਿਧਾਇਕ ਸ. ਸਰਵਣ ਸਿੰਘ ਧੁੰਨ ਨੇ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਆਮ ਲੋਕਾਂ ਦੀ ਅਤੇ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੀ ਜਿੱਤ ਹੈ।

ਵਿਧਾਇਕ ਸ. ਸਰਵਣ ਸਿੰਘ ਧੁੰਨ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਖੇਮਰਕਨ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ ਸਾਰੇ ਹੀ 5 ਜੋਨਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ। ਇਸੇ ਤਰ੍ਹਾਂ ਹਲਕੇ ਵਿੱਚ ਪੰਚਾਇਤ ਸੰਮਤੀਆਂ ਦੇ ਸਾਰੇ 41 ਜੋਨਾਂ ਉੱਪਰ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਇਤਿਹਾਸਕ ਜਿੱਤ ਦਰਜ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ `ਆਪ` ਦੀ ਹੋਈ ਇਤਿਹਾਸਿਕ ਜਿੱਤ `ਤੇ ਦਿਨ-ਰਾਤ ਮਿਹਨਤ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਸਾਰੇ ਹੀ ਅਹੁਦੇਦਾਰਾਂ, ਆਗੂਆਂ ਦਾ ਅਤੇ ਹਰ ਵਲੰਟੀਅਰ ਦਾ ਦਾਸ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਨ।

ਵਿਧਾਇਕ ਸ. ਸਰਵਣ ਸਿੰਘ ਧੁੰਨ ਨੇ ਕਿਹਾ ਕਿ ਇਹ ਜਿੱਤ ਸਾਬਿਤ ਕਰਦੀ ਹੈ ਕਿ ਲੋਕ ਮਾਨ ਸਰਕਾਰ ਦੀਆ ਲੋਕ-ਪੱਖੀ ਨੀਤੀਆਂ ਤੋਂ ਸੰਤੁਸ਼ਟ ਹਨ, ਲੋਕ ਮੁਫ਼ਤ ਬਿਜਲੀ, ਸਿੱਖਿਆ ਕ੍ਰਾਂਤੀ, ਰੁਜ਼ਗਾਰ ਕ੍ਰਾਂਤੀ ਅਤੇ ਮਾਨ ਸਰਕਾਰ ਦੁਆਰਾ ਹੋਏ ਹੋਰ ਲੋਕ ਪੱਖੀ ਕੰਮਾਂ ਤੋਂ ਖ਼ੁਸ਼ ਹਨ ਅਤੇ ਮਾਨ ਸਰਕਾਰ ਨਾਲ ਖੜ੍ਹੇ ਹਨ। ਉਨ੍ਹਾਂ ਇਸ ਸ਼ਾਨਦਾਰ ਜਿੱਤ ਲਈ ਪਾਰਟੀ ਦੇ ਹਰ ਇੱਕ ਵਲੰਟੀਅਰ, ਆਗੂ ਸਾਥੀਆਂ ਅਤੇ ਆਪਣੇ ਹਲਕੇ ਦੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਦਰਜ ਕਰਕੇ ਇੱਕ ਵਾਰ ਫਿਰ ਆਪਣੀ ਸਰਕਾਰ ਬਣਾਏਗੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ 13 ਅਪ੍ਰੈਲ ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਕਪੂਰਥਲਾ ਵਿਖੇ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਕੀਤੀ ਅਪੀਲ: ਨੌਜਵਾਨ ਸੇਵਕ ਸਭਾ