Home » ਮਾਝਾ » ਵਿਧਾਨ ਸਭਾ ਹਲਕਾ ਪੱਟੀ ਵਿਚੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਸ਼ਾਨਦਾਰ ਤੇ ਇਤਿਹਾਸਕ ਜਿੱਤ ਲਈ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹਲਕੇ ਦੇ ਵੋਟਰਾਂ ਦਾ ਧੰਨਵਾਦ ਕੀਤਾ

ਵਿਧਾਨ ਸਭਾ ਹਲਕਾ ਪੱਟੀ ਵਿਚੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਸ਼ਾਨਦਾਰ ਤੇ ਇਤਿਹਾਸਕ ਜਿੱਤ ਲਈ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹਲਕੇ ਦੇ ਵੋਟਰਾਂ ਦਾ ਧੰਨਵਾਦ ਕੀਤਾ

SHARE ARTICLE

68 Views

 

ਵਿਧਾਨ ਸਭਾ ਹਲਕਾ ਪੱਟੀ ਵਿਚੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਸ਼ਾਨਦਾਰ ਤੇ ਇਤਿਹਾਸਕ ਜਿੱਤ ਲਈ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹਲਕੇ ਦੇ ਵੋਟਰਾਂ ਦਾ ਧੰਨਵਾਦ ਕੀਤਾ

 

ਇਹ ਜਿੱਤ ਆਮ ਲੋਕਾਂ ਦੀ ਅਤੇ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੀ ਜਿੱਤ – ਲਾਲਜੀਤ ਸਿੰਘ ਭੁੱਲਰ

ਤਰਨ ਤਾਰਨ, 18 ਦਸੰਬਰ ( ਗੁਰਪ੍ਰੀਤ ਸਿੰਘ ਸੈਡੀ) – ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਇਤਿਹਾਸਕ ਜਿੱਤ ਦਰਜ ਕੀਤੀ ਹੈ ਕਿ ਜੋ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਦੀ ਜਿੱਤ ਹੈ। ਆਪਣੇ ਹਲਕੇ ਦੇ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਅਤੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਵਿਧਾਨ ਸਭਾ ਹਲਕਾ ਪੱਟੀ ਦੇ ਵਿਧਾਇਕ ਅਤੇ ਸੂਬਾ ਸਰਕਾਰ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਹ `ਆਪ` ਦੀ ਹੋਈ ਇਤਿਹਾਸਿਕ ਜਿੱਤ `ਤੇ ਦਿਨ-ਰਾਤ ਮਿਹਨਤ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਸਾਰੇ ਹੀ ਅਹੁਦੇਦਾਰਾਂ, ਆਗੂਆਂ ਦਾ ਅਤੇ ਹਰ ਵਲੰਟੀਅਰ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਨ।

 

ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਪੱਟੀ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ ਸਾਰੇ ਹੀ 5 ਜੋਨਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ। ਇਸੇ ਤਰ੍ਹਾਂ ਹਲਕੇ ਵਿੱਚ ਪੰਚਾਇਤ ਸੰਮਤੀਆਂ ਦੇ 36 ਜੋਨਾਂ ਵਿਚੋਂ 33 ਜੋਨਾਂ ਉੱਪਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਦਰਜ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਸਾਬਿਤ ਕਰਦੀ ਹੈ ਕਿ ਲੋਕ ਮਾਨ ਸਰਕਾਰ ਦੀਆ ਲੋਕ-ਪੱਖੀ ਨੀਤੀਆਂ ਤੋਂ ਸੰਤੁਸ਼ਟ ਹਨ, ਲੋਕ ਮੁਫ਼ਤ ਬਿਜਲੀ, ਸਿੱਖਿਆ ਕ੍ਰਾਂਤੀ, ਰੁਜ਼ਗਾਰ ਕ੍ਰਾਂਤੀ ਅਤੇ ਮਾਨ ਸਰਕਾਰ ਦੁਆਰਾ ਹੋਏ ਹੋਰ ਲੋਕ ਪੱਖੀ ਕੰਮਾਂ ਤੋਂ ਖ਼ੁਸ਼ ਹਨ ਅਤੇ ਮਾਨ ਸਰਕਾਰ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਜੋ ਕੰਮ 70 ਸਾਲਾਂ `ਚ ਨਹੀਂ ਕਰ ਸਕੀਆਂ ਉਹ ਕੰਮ ਲੋਕਾਂ ਦੀ ਆਪਣੀ ਸਰਕਾਰ ਨੇ ਸਿਰਫ਼ 4 ਸਾਲਾਂ `ਚ ਕਰ ਦਿਖਾਏ ਹਨ, ਤਾਂ ਹੀ ਹਰ ਪੰਜਾਬੀ ਅੱਜ ਮਾਨ ਸਰਕਾਰ ਦੇ ਨਾਲ ਖੜ੍ਹਾ ਹੈ। ਉਨ੍ਹਾਂ ਇਸ ਸ਼ਾਨਦਾਰ ਜਿੱਤ ਲਈ ਪਾਰਟੀ ਦੇ ਹਰ ਇੱਕ ਵਲੰਟੀਅਰ, ਆਗੂ ਸਾਥੀਆਂ ਅਤੇ ਆਪਣੇ ਹਲਕੇ ਦੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ 13 ਅਪ੍ਰੈਲ ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਕਪੂਰਥਲਾ ਵਿਖੇ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਕੀਤੀ ਅਪੀਲ: ਨੌਜਵਾਨ ਸੇਵਕ ਸਭਾ