Home » ਮਾਝਾ » ਹਾਕੀ ਖਿਡਾਰੀ ਮਨਮੀਤ ਸਿੰਘ ਦਾ ਜ਼ਿਲ੍ਹਾ ਖੇਡ ਅਫਸਰ ਵੱਲੋਂ ਵਿਸ਼ੇਸ਼ ਸਨਮਾਨ

ਹਾਕੀ ਖਿਡਾਰੀ ਮਨਮੀਤ ਸਿੰਘ ਦਾ ਜ਼ਿਲ੍ਹਾ ਖੇਡ ਅਫਸਰ ਵੱਲੋਂ ਵਿਸ਼ੇਸ਼ ਸਨਮਾਨ 

SHARE ARTICLE

97 Views

 

ਹਾਕੀ ਖਿਡਾਰੀ ਮਨਮੀਤ ਸਿੰਘ ਦਾ ਜ਼ਿਲ੍ਹਾ ਖੇਡ ਅਫਸਰ ਵੱਲੋਂ ਵਿਸ਼ੇਸ਼ ਸਨਮਾਨ

ਤਰਨ ਤਾਰਨ, 19 ਦਸੰਬਰ (ਗੁਰਪ੍ਰੀਤ ਸਿੰਘ) – ਜਿਲ੍ਹਾ ਖੇਡ ਅਫਸਰ ਤਰਨ ਤਾਰਨ ਸ੍ਰੀਮਤੀ ਸਤਵੰਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਬਾ ਗੁਰਮੁੱਖ ਸਿੰਘ ਤੇ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਵਿਖੇ ਪ੍ਰੈਕਟਿਸ ਕਰਨ ਵਾਲੇ ਨੌਜਵਾਨ ਹਾਕੀ ਖਿਡਾਰੀ ਮਨਮੀਤ ਸਿੰਘ ਖਹਿਰਾ ਪੁੱਤਰ ਸ੍ਰੀ ਅਮਨਪ੍ਰੀਤ ਸਿੰਘ ਖਹਿਰਾ ਨੇ ਐੱਫ. ਆਈ. ਐੱਚ ਜੂਨੀਅਰ ਵਰਲਡ ਕੱਪ ਜੋ ਸਟੇਟ ਤਾਮਿਲਨਾਡੂ ਵਿਖੇ ਮਿਤੀ 28-11-2025 ਤੋਂ 10-12-2025 ਤੱਕ ਹੋਏ ਮੁਕਾਬਲਿਆਂ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਇਹ ਖਿਡਾਰੀ ਪਿੰਡ ਵੈਰੋਵਾਲ ਬਾਵਿਆ ਦਾ ਰਹਿਣ ਵਾਲਾ ਹੈ।

ਇਸ ਖਿਡਾਰੀ ਨੇ ਜ਼ਿਲ੍ਹਾ ਤਰਨ ਤਾਰਨ ਦਾ ਨਾਮ ਰੌਸ਼ਨ ਕੀਤਾ। ਜ਼ਿਲ੍ਹਾ ਤਰਨ ਤਾਰਨ ਵਿਖੇ ਪਹੁੰਚਣ ‘ਤੇ ਸ੍ਰੀਮਤੀ ਸਤਵੰਤ ਕੌਰ ਜ਼ਿਲ੍ਹਾ ਖੇਡ ਅਫਸਰ, ਸ੍ਰੀ ਬਲਜੀਤ ਸਿੰਘ ਸੀਨੀਅਰ ਸਹਾਇਕ, ਸ੍ਰੀਮਤੀ ਕੁਲਦੀਪ ਸਿੰਘ ਸਟੈਨੋ, ਸ੍ਰੀ ਦਵਿੰਦਰ ਸਿੰਘ ਐਥਲੈਟਿਕਸ ਕੋਚ, ਸ੍ਰੀ ਕੰਵਲਜੀਤ ਸਿੰਘ, ਸ੍ਰੀ ਰੁਪਿੰਦਰ ਸਿੰਘ, ਸ੍ਰੀ ਦਿਲਬਾਗ ਸਿੰਘ ਬਹੁਤ-ਬਹੁਤ ਮੁਬਾਰਕਾਂ ਦਿੱਤੀਆਂ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ