*ਸ਼ੁਕਰਾਨਾ ਸਮਾਗਮ: ਪਿੰਡ ਭੈਲ ਵਿੱਚ ਬਲਾਕ ਸੰਮਤੀ ਚੋਣ ਜਿੱਤ ਮੌਕੇ ਸੁਖਮਣੀ ਸਾਹਿਬ ਦੇ ਭੋਗ*
*ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਜੇਤੂ ਮੈਂਬਰ ਕਸ਼ਮੀਰ ਸਿੰਘ ਫੌਜੀ ਦਾ ਸਨਮਾਨ, ਅਕਾਲੀ ਦਲ ਦੀਆਂ ਨੀਤੀਆਂ ਨੂੰ ਕੀਤਾ ਯਾਦ*
ਤਰਨਤਾਰਨ 21 ਦਸੰਬਰ (ਗੁਰਪ੍ਰੀਤ ਸਿੰਘ)ਹਲਕਾ ਖਡੂਰ ਸਾਹਿਬ ਦੇ ਪਿੰਡ ਭੈਲ ਵਿੱਚ ਬਲਾਕ ਸੰਮਤੀ ਚੋਣਾਂ ਵਿੱਚ ਮਿਲੀ ਜਿੱਤ ਤੋਂ ਬਾਅਦ ਅੱਜ ਸ਼ੁਕਰਾਨੇ ਵਜੋਂ ਗੁਰਦੁਆਰਾ ਸਾਹਿਬ ਵਿੱਚ ਸੁਖਮਣੀ ਸਾਹਿਬ ਦੇ ਭੋਗ ਪਾਏ ਗਏ। ਇਸ ਧਾਰਮਿਕ ਸਮਾਗਮ ਵਿੱਚ ਪਿੰਡ ਭੈਲ ਸਮੇਤ ਇਲਾਕੇ ਦੇ ਵੱਡੀ ਗਿਣਤੀ ਵਿੱਚ ਨਿਵਾਸੀਆਂ ਨੇ ਸ਼ਰਧਾ ਨਾਲ ਸ਼ਿਰਕਤ ਕੀਤੀ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਜੇਤੂ ਬਲਾਕ ਸੰਮਤੀ ਮੈਂਬਰ ਕਸ਼ਮੀਰ ਸਿੰਘ ਫੌਜੀ ਨੂੰ ਸਨਮਾਨਿਤ ਕੀਤਾ ਗਿਆ। ਆਪਣੇ ਸੰਬੋਧਨ ਦੌਰਾਨ ਬ੍ਰਹਮਪੁਰਾ ਨੇ ਸਭ ਤੋਂ ਪਹਿਲਾਂ ਸਮੂਹ ਵੋਟਰ ਸਹਿਬਾਨ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਪਾਰਟੀ ਦੀ ਨੀਤੀ, ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਭਰੋਸੇ ਦਾ ਨਤੀਜਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਖਡੂਰ ਸਾਹਿਬ ਹਲਕੇ ਨੂੰ ਕਈ ਵੱਡੇ ਵਿਕਾਸੀ ਪ੍ਰੋਜੈਕਟ ਮਿਲੇ, ਜਦਕਿ ਮੌਜੂਦਾ ਸਰਕਾਰ ਅਤੇ ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਸਮੇਂ ਇੰਨੇ ਪੱਧਰ ‘ਤੇ ਕੰਮ ਨਹੀਂ ਹੋ ਸਕੇ। ਇਸ ਦੇ ਨਾਲ ਹੀ ਬ੍ਰਹਮਪੁਰਾ ਨੇ ਜ਼ੋਰ ਦਿੰਦਿਆਂ ਕਿਹਾ ਕਿ ਜੇ ਪੰਜਾਬ ਦੇ ਲੋਕ ਫਿਰ ਤੋਂ ਉਸੇ ਤਰ੍ਹਾਂ ਦੀ ਤਰੱਕੀ ਦੇਖਣਾ ਚਾਹੁੰਦੇ ਹਨ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣੀ ਹੋਵੇਗੀ।
ਇਸ ਦੌਰਾਨ ਉਨ੍ਹਾਂ ਨੇ ਕਾਬਲ ਸਿੰਘ ਸਰਪੰਚ ਅਤੇ ਮਨਪ੍ਰੀਤ ਸਿੰਘ ਕਨੇਡਾ ਵੱਲੋਂ ਇਸ ਸ਼ੁਕਰਾਨੇ ਦੇ ਸਮਾਗਮ ਨੂੰ ਸੁਚੱਜੇ ਢੰਗ ਨਾਲ ਉਲੀਕਣ ‘ਤੇ ਵੀ ਖ਼ਾਸ ਤੌਰ ‘ਤੇ ਸ਼ਲਾਘਾ ਕੀਤੀ। ਅੰਤ ਵਿੱਚ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਭਾਵੇਂ ਕਿਸੇ ਵੀ ਦੇਸ਼ ਵਿੱਚ ਹੋਣ, ਪਰ ਪਾਰਟੀ ਪ੍ਰਤੀ ਉਹਨਾਂ ਦਾ ਪਿਆਰ ਅਤੇ ਸੇਵਾ ਭਾਵਨਾ ਹਮੇਸ਼ਾ ਸਿਖਰਾਂ ‘ਤੇ ਰਹਿੰਦੀ ਹੈ। ਇਸ ਸ਼ੁਕਰਾਨਾਂ ਸਮਾਗ਼ਮ ਦੌਰਾਨ ਕੁਲਦੀਪ ਸਿੰਘ ਔਲਖ ਸੁਬਾ ਮੀਤ ਪ੍ਰਧਾਨ, ਚੇਅਰਮੈਨ ਗੁਰਸੇਵਕ ਸਿੰਘ ਸ਼ੇਖ਼, ਸਤਨਾਮ ਸਿੰਘ ਚੋਹਲਾ ਸਾਹਿਬ, ਮੋਹਣ ਸਿੰਘ ਭੈਲ,ਕਾਬਲ ਸਿੰਘ ਪਵਾਰ ਭੈਲ਼,ਸਲੱਖਣ ਸਿੰਘ ਸਾਬਕਾ ਸਰਪੰਚ,ਚਰਨਜੀਤ ਸਿੰਘ,ਹਰਿੰਦਰ ਸਿੰਘ,ਰਾਜਾ ਸਰਪੰਚ,ਚੰਦ ਸਿੰਘ ਸਰਪੰਚ,ਸੁੱਖਾ ਸਿੰਘ ਬਾਠ,ਕੁਲਵੰਤ ਸਿੰਘ ਭੈਲ,ਬੂਟਾ ਸਿੰਘ, ਬਲਵਿੰਦਰ ਸਿੰਘ ਕਾਲਾ, ਗੁਰਦੇਵ ਸਿੰਘ ਬਾਠ, ਮਨਦੀਪ ਸਿੰਘ ਪਵਾਰ, ਅਮਰਜੀਤ ਸਿੰਘ ਸਾਬਕਾ ਸਰਪੰਚ ਖੇਲਾ, ਅਜਮੇਰ ਸਿੰਘ ਖੇਲਾ, ਮਾਸਟਰ ਕਰਮਜੀਤ ਸਿੰਘ ਮਾਣਕਦੇਕੇ , ਸੋਨਾ ਸਰਪੰਚ ਮਾਣਕਦੇਕੇ, ਗੁਰਿੰਦਰ ਸਿੰਘ ਭੋਈਆ ਆਦਿ ਕਈ ਭਾਰੀ ਗਿਣਤੀ ਵਿੱਚ ਵਰਕਰ ਸਹਿਬਾਨ ਹਾਜ਼ਿਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









