Home » ਸੰਸਾਰ » ਨਿਊਜੀਲੈਂਡ ਵਿਚ ਨਗਰ ਕੀਰਤਨ ਦਾ ਵਿਰੋਧ ਵਿਸ਼ਵ ਭਾਈਚਾਰੇ ਦੀ ਸਮਾਜਿਕ ਸਾਂਝ ਨੂੰ ਚੁਣੌਤੀ- ਭਾਈ ਅਤਲਾ ???? ਜਥੇਦਾਰ ਅਕਾਲ ਤਖ਼ਤ ਸਾਹਿਬ ਅਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਨਿਊਜੀਲੈਂਡ ਤੇ ਭਾਰਤ ਸਰਕਾਰ ਕੋਲ ਮਾਮਲੇ ਨੂੰ ਸੰਜੀਦਗੀ ਨਾਲ ਵਿਚਾਰਨ

ਨਿਊਜੀਲੈਂਡ ਵਿਚ ਨਗਰ ਕੀਰਤਨ ਦਾ ਵਿਰੋਧ ਵਿਸ਼ਵ ਭਾਈਚਾਰੇ ਦੀ ਸਮਾਜਿਕ ਸਾਂਝ ਨੂੰ ਚੁਣੌਤੀ- ਭਾਈ ਅਤਲਾ ???? ਜਥੇਦਾਰ ਅਕਾਲ ਤਖ਼ਤ ਸਾਹਿਬ ਅਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਨਿਊਜੀਲੈਂਡ ਤੇ ਭਾਰਤ ਸਰਕਾਰ ਕੋਲ ਮਾਮਲੇ ਨੂੰ ਸੰਜੀਦਗੀ ਨਾਲ ਵਿਚਾਰਨ

SHARE ARTICLE

40 Views

ਨਵੀਂ ਦਿੱਲੀ, 22 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਸਿੱਖਾਂ ਵੱਲੋਂ ਨਿਊਜੀਲੈਂਡ ਵਿਚ ਸ਼ਾਂਤੀਪੂਰਵਕ ਅਤੇ ਧਾਰਮਿਕ ਮਰਿਆਦਾ ਅਨੁਸਾਰ ਸਜਾਏ ਗਏ ਨਗਰ ਕੀਰਤਨ ਦਾ ਕੁਝ ਸਥਾਨਕ ਲੋਕਾਂ ਵੱਲੋਂ ਵਿਰੋਧ ਕੀਤਾ ਜਾਣਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ। ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਸੁਖਚੈਨ ਸਿੰਘ ਅਤਲਾ ਨੇ ਇਸ ਮਾਮਲੇ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਿੱਖ ਭਾਈਚਾਰਾ ਸਦਾ ਤੋਂ ਹੀ ਵਿਸ਼ਵ ਭਾਈਚਾਰੇ ਦੀ ਭਲਾਈ, ਸ਼ਾਂਤੀ, ਸਹਿਣਸ਼ੀਲਤਾ ਅਤੇ ਤਰੱਕੀ ਲਈ ਆਪਣਾ ਮਿਸਾਲੀ ਯੋਗਦਾਨ ਪਾਉਂਦਾ ਆ ਰਿਹਾ ਹੈ, ਪਰ ਇਸ ਦੇ ਬਾਵਜੂਦ ਸਿੱਖਾਂ ਦੀਆਂ ਧਾਰਮਿਕ ਰਵਾਇਤਾਂ ਨੂੰ ਨਫ਼ਰਤੀ ਨਜ਼ਰੀਏ ਨਾਲ ਦੇਖਿਆ ਜਾਣਾ ਅਤਿ ਨਿੰਦਣਯੋਗ ਹੈ। ਭਾਈ ਅਤਲਾ ਨੇ ਕਿਹਾ ਕਿ ਸਿੱਖ ਧਰਮ ਦੀ ਬੁਨਿਆਦ ਸਰਬੱਤ ਦਾ ਭਲਾ, ਭਰਾਤਰੀ ਭਾਵ ਅਤੇ ਮਨੁੱਖਤਾ ਦੀ ਸੇਵਾ ’ਤੇ ਟਿਕੀ ਹੋਈ ਹੈ। ਨਗਰ ਕੀਰਤਨ ਸਿੱਖ ਧਰਮ ਦੀ ਇੱਕ ਪਵਿੱਤਰ ਧਾਰਮਿਕ ਪਰੰਪਰਾ ਹੈ ਜੋ ਸਮਾਜ ਵਿਚ ਆਪਸੀ ਸਾਂਝ, ਪਿਆਰ ਅਤੇ ਏਕਤਾ ਦਾ ਸੰਦੇਸ਼ ਦਿੰਦੀ ਹੈ। ਅਜਿਹੇ ਧਾਰਮਿਕ ਸਮਾਗਮਾਂ ਦਾ ਵਿਰੋਧ ਕਰਨਾ ਗੁਰੂ ਸਾਹਿਬਾਨ ਦੇ ਸਰਬ-ਸਾਂਝੇ ਸੰਦੇਸ਼ ’ਤੇ ਸਿੱਧੀ ਸੱਟ ਹੈ। ਉਨ੍ਹਾਂ ਆਖਿਆ ਕਿ ਦੁਨੀਆ ਭਰ ਦੇ ਵੱਖ-ਵੱਖ ਦੇਸ਼ਾਂ ਵਿਚ ਵੱਸਦਾ ਸਿੱਖ ਭਾਈਚਾਰਾ ਸਦਾ ਹੀ ਸਥਾਨਕ ਲੋਕਾਂ ਨਾਲ ਰਲ ਮਿਲ ਕੇ ਰਹਿੰਦਾ ਹੈ ਅਤੇ ਹਰ ਦੇਸ਼ ਦੇ ਕਾਨੂੰਨਾਂ ਅਤੇ ਸਥਾਨਕ ਸਭਿਆਚਾਰ ਦਾ ਪੂਰਾ ਸਤਿਕਾਰ ਕਰਦਾ ਆਇਆ ਹੈ। ਸਿੱਖ ਸਮਾਗਮਾਂ ਦੌਰਾਨ ਲੰਗਰ ਅਤੇ ਨਿਸ਼ਕਾਮ ਸੇਵਾ ਰਾਹੀਂ ਮਨੁੱਖਤਾ ਦੀ ਭਲਾਈ ਦਾ ਸੁਨੇਹਾ ਦਿੱਤਾ ਜਾਂਦਾ ਹੈ, ਜਿਸ ਨਾਲ ਸਮਾਜਿਕ ਸਾਂਝ ਮਜ਼ਬੂਤ ਹੁੰਦੀ ਹੈ।
ਭਾਈ ਅਤਲਾ ਨੇ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਬੇਨਤੀ ਕੀਤੀ ਕਿ ਉਹ ਨਿਊਜੀਲੈਂਡ ਅਤੇ ਭਾਰਤ ਦੀ ਸਰਕਾਰ ਕੋਲ ਇਸ ਮਾਮਲੇ ਦਾ ਗੰਭੀਰਤਾ ਨਾਲ ਨੋਟਿਸ ਲੈਣ ਅਤੇ ਸਿੱਖ ਭਾਈਚਾਰੇ ਨੂੰ ਆਪਣੇ ਧਾਰਮਿਕ ਅਧਿਕਾਰਾਂ ਦੇ ਅਨੁਸਾਰ ਸਮਾਗਮ ਕਰਨ ਲਈ ਸੁਰੱਖਿਅਤ ਅਤੇ ਸਹਿਯੋਗੀ ਮਾਹੌਲ ਮੁਹੱਈਆ ਕਰਵਾਉਣ। ਉਨ੍ਹਾਂ ਕਿਹਾ ਕਿ ਧਾਰਮਿਕ ਆਜ਼ਾਦੀ ਅਤੇ ਆਪਸੀ ਸਤਿਕਾਰ ਹੀ ਕਿਸੇ ਵੀ ਬਹੁ-ਸੱਭਿਆਚਾਰਕ ਸਮਾਜ ਦੀ ਅਸਲ ਪਛਾਣ ਹੁੰਦੀ ਹੈ।
ਭਾਈ ਅਤਲਾ ਨੇ ਨਿਊਜੀਲੈਂਡ ਦੇ ਮੋਹਰੀ ਸਿੱਖਾਂ ਨੂੰ ਇਸ ਘਟਨਾ ਸਬੰਧੀ ਉਥੇ ਦੀ ਸਰਕਾਰ ਅਤੇ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਲੋਕਾਂ ਨਾਲ ਮਿਲ ਬੈਠ ਕੇ ਵਿਚਾਰ ਚਰਚਾ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਉਪਦੇਸ਼ਾਂ ਦੀ ਸੇਧ ਵਿਚ ਹੀ ਇਸ ਮਸਲੇ ਨੂੰ ਨਜਿੱਠਣ ਲਈ ਯਤਨ ਕੀਤੇ ਜਾਣ ਅਤੇ ਤਲਖ਼ੀ ਵਾਲ਼ੇ ਮਾਹੌਲ ਤੋਂ ਬਚਿਆ ਜਾਵੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ