Home » ਸੰਸਾਰ » ਜਰਮਨੀ » ਗੁਰਦੁਆਰਾ ਸਿੰਘ ਸਭਾ ਹੇਲਬ੍ਰੋਨ ਜਰਮਨੀ ਵਿਖੇ ਸਾਕਾ ਚਮਕੌਰ ਸਾਹਿਬ, ਸਾਕਾ ਸਰਹਿੰਦ ਫਤਿਹਗੜ੍ਹ ਸਾਹਿਬ ਨੂੰ ਸਮਰਪਿਤ ਬੱਚਿਆ ਦਾ ਗੁਰਮਤਿ ਸਿੱਖਲਾਈ ਕੈਂਪ 22 ਦਸੰਬਰ ਨੂੰ ਆਰੰਭ ਹੋਇਆ।

ਗੁਰਦੁਆਰਾ ਸਿੰਘ ਸਭਾ ਹੇਲਬ੍ਰੋਨ ਜਰਮਨੀ ਵਿਖੇ ਸਾਕਾ ਚਮਕੌਰ ਸਾਹਿਬ, ਸਾਕਾ ਸਰਹਿੰਦ ਫਤਿਹਗੜ੍ਹ ਸਾਹਿਬ ਨੂੰ ਸਮਰਪਿਤ ਬੱਚਿਆ ਦਾ ਗੁਰਮਤਿ ਸਿੱਖਲਾਈ ਕੈਂਪ 22 ਦਸੰਬਰ ਨੂੰ ਆਰੰਭ ਹੋਇਆ।

SHARE ARTICLE

78 Views

ਲਾਇਪਸ਼ਿਗ 23 ਦਸੰਬਰ (ਜਗਦੀਸ਼ ਸਿੰਘ)

ਸਾਕਾ ਚਮਕੌਰ ਸਾਹਿਬ , ਸਾਕਾ ਸਰਹਿੰਦ ਫਤਿਹਗੜ੍ਹ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਬੱਚਿਆ ਦੇ ਗੁਰਮਤਿ ਸਿੱਖਲਾਈ ਕੈਂਪ ਦੀ ਆਰੰਭਤਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਸਮੂਹ ਸਾਧ ਸੰਗਤ ਵੱਲੋ ਗੁਰਦੁਆਰਾ ਸਿੰਘ ਸਭਾ ਹੇਲਬ੍ਰੋਨ ਜਰਮਨੀ ਵਿਖੇ 22 ਦਸੰਬਰ ਦਿਨ ਸੋਮਵਾਰ ਭਾਈ ਰਵੇਲ ਸਿੰਘ ਜੀ ਹੈੱਡ ਗ੍ਰੰਥੀ ਦੁਆਰਾ ਅਰਦਾਸ ਕਰਨ ਉਪਰੰਤ ਹੋਈ । ਇਸ ਸਬੰਧ ਵਿੱਚ ਸਮੂਹ ਪ੍ਰਬੰਧਕ ਸਾਹਿਬਾਨ ਗੁ.ਪ੍ਰ ਕਮੇਟੀ ਨੇ ਦੱਸਿਆ ਕੇ ਇੰਨ੍ਹਾ ਇਤਿਹਾਸਕ ਦਿਹਾੜਿਆ ਨੂੰ ਸਮਰਪਿਤ ਸਿਲੇਬਸ ਬੱਚਿਆ ਨੂੰ ਧਾਰਮਿਕ ਵਿਰਸੇ ਨਾਲ ਜੋੜਨ ਲਈ ਭਾਈ ਜਗਦੀਸ਼ ਸਿੰਘ ਆਖਨ ਸਿੱਖ ਸੰਦੇਸ਼ਾ ਵੱਲੋ ਲਗਾਤਾਰ ਗੁਰਦੁਆਰਾ ਸਾਹਿਬ ਵਿਖੇ ਉਪਰੋਕਤ ਕੈਂਪ ਵਿੱਚ ਪੜਾਉਣ ਉਪਰੰਤ ਸਵਾਲ ਜਵਾਬ ਬੱਚਿਆ ਤੋਂ ਸੁਣੇ ਜਾਣਗੇ ਅਤੇ ਲਿਖਤੀ ਪ੍ਰੀਖਿਆ ਹੋਵੇਗੀ। ਪੰਜਾਬੀ ਆਧਿਆਪਕ ਭੈਣ ਰਾਜਵਿੰਦਰ ਕੌਰ ਜੀ ਦੱਸਿਆ ਕੇ ਇਸ ਕੈਂਪ ਵਿੱਚ ਸਮੂਹ ਪ੍ਰਬੰਧਕ , ਗੁਰੂ ਘਰ ਦੇ ਗ੍ਰੰਥੀ ਭਾਈ ਰਵੇਲ ਸਿੰਘ ਸਮੂਹ ਸਾਧ ਸੰਗਤ ਅਤੇ ਬੱਚਿਆ ਵੱਲੋ ਬਹੁਤ ਹੀ ਉਤਸ਼ਾਹ ਨਾਲ ਗੁਰਮਤਿ ਸਿੱਖਿਆ ਪ੍ਰਾਪਤ ਕਰਨ ਲਈ ਕਲਾਸ ਵਿੱਚ ਭਾਗ ਲਿਆ ਜਾ ਰਿਹਾ ਹੈ। ਉਂਨ੍ਹਾ ਹੋਰ ਦੱਸਿਆ ਕੇ ਇਸ ਕੈਂਪ ਵਿੱਚ ਭਾਗ ਲੈਣ ਵਾਲਿਆ ਬੱਚਿਆ ,ਵੱਡਿਆਂ ਸਭ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਲਈ ਆਪ ਸਮੂਹ ਸਾਧ ਸੰਗਤ ਨੂੰ ਬੇਨਤੀ ਹੈ ਕੇ ਆਓ ਇੰਨ੍ਹਾ ਸਮਾਗਮਾਂ ਵਿੱਚ ਹਾਜ਼ਰੀਆ ਭਰ ਕੇ ਗੁਰੂ ਸਾਹਿਬ ਦੀਆ ਬਖਸ਼ਿਸ਼ ਪ੍ਰਾਪਤ ਕਰੀਏ ਅਤੇ ਸਾਕਾ ਚਮਕੌਰ ਸਾਹਿਬ , ਸਾਕਾ ਸਰਹਿੰਦ ਫਤਿਹਗੜ੍ਹ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਪ੍ਰਣਾਮ ਕਰੀਏ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ 29 ਅਪ੍ਰੈਲ ਤੋਂ 1 ਮਈ ਤੀਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ