Home » ਸੰਸਾਰ » ਯੂਰਪ » ਸਿੱਖ ਸੰਦੇਸ਼ਾ ਜਰਮਨੀ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਯੋਗ ਨਾਲ ਮੂਲ ਨਾਨਕਸ਼ਾਹੀ ਕੈਲੰਡਰ ਸੰਮਤ 558, 2026 ਸੰਗਤਾਂ ਦੇ ਸਪੁਰਦ ਕੀਤਾ ਗਿਆ। ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ ਦਿਹਾੜਾ 23 ਪੋਹ ਨੂੰ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਮਨਾਇਆ ਜਾਵੇਗਾ।

ਸਿੱਖ ਸੰਦੇਸ਼ਾ ਜਰਮਨੀ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਯੋਗ ਨਾਲ ਮੂਲ ਨਾਨਕਸ਼ਾਹੀ ਕੈਲੰਡਰ ਸੰਮਤ 558, 2026 ਸੰਗਤਾਂ ਦੇ ਸਪੁਰਦ ਕੀਤਾ ਗਿਆ। ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ ਦਿਹਾੜਾ 23 ਪੋਹ ਨੂੰ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਮਨਾਇਆ ਜਾਵੇਗਾ।

SHARE ARTICLE

116 Views

ਜਰਮਨੀ 26 ਦਸੰਬਰ (ਖਿੜਿਆ ਪੰਜਾਬ) ਸਿੱਖ ਕੌਮ ਦੀ ਆਨ ਸ਼ਾਨ ਅਤੇ ਸਿੱਖ ਕੌਮ ਦੀ ਵੱਖਰੀ ਪਹਿਚਾਨ ਦਾ ਪ੍ਰਤੀਕ ਮੂਲ ਨਾਨਕਸ਼ਾਹੀ ਕੈਲੰਡਰ ਸੰਮਤ 558 ਜੋ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਹਾਰਾਜ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਿੱਖ ਸੰਦੇਸ਼ਾ ਜਰਮਨੀ, ਗੁਰੂ ਗ੍ਰੰਥ ਸਾਹਿਬ ਗੁਰਮਤਿ ਅਕੈਡਮੀ ਜਰਮਨੀ, ਸਿੱਖ ਯੂਥ ਫੋਰਮ ਜਰਮਨੀ, ਸ਼ਬਦ ਸੁਰਤਿ ਪ੍ਰਚਾਰ ਵਹੀਰ ਜਰਮਨੀ ਦੇ ਵੱਲੋਂ ਤਿਆਰ ਕੀਤਾ ਗਿਆ ਹੈ, ਬੀਤੇ ਕੱਲ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਓਨਕਿਰਚਨ ਜਰਮਨੀ ਵਿਖੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਹੋਏ ਸਮਾਗਮ ਦੇ ਦੌਰਾਨ ਜਾਰੀ ਕਰਦਿਆਂ ਸੰਗਤਾਂ ਨੂੰ ਅਰਪਣ ਕੀਤਾ ਗਿਆ ਇਸ ਕੈਲੰਡਰ ਨੂੰ ਤਿਆਰ ਕਰਨ ਦੇ ਵਿੱਚ ਮੁੱਖ ਭੂਮਿਕਾ ਭਾਈ ਜਗਦੀਸ਼ ਸਿੰਘ ਆਖਨ ਨੇ ਨਿਭਾਈ ਹੈ ਇਸ ਕੈਲੰਡਰ ਦੇ ਉੱਤੇ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ, ਭਾਈ ਮਤੀ ਦਾਸ ਜੀ , ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀਆਂ ਤਸਵੀਰਾਂ ਵੀ ਛਾਪੀਆਂ ਹੋਈਆਂ ਹਨ ਇਸ ਸਮੇਂ ਭਾਈ ਜਗਦੀਸ਼ ਸਿੰਘ ਹੋਰਾਂ ਨੇ ਗੱਲ ਕਰਦਿਆਂ ਕਿਹਾ ਕਿ ਮੂਲ ਨਾਨਕਸ਼ਾਹੀ ਕੈਲੰਡਰ 2003 ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਦੇ ਵਿੱਚ ਪੰਥ ਨੂੰ ਅਰਪਣ ਕੀਤਾ ਗਿਆ ਸੀ ਪਰ ਕੁਝ ਪੰਥ ਵਿਰੋਧੀ ਤਾਕਤਾਂ ਨਹੀਂ ਚਾਹੁੰਦੀਆਂ ਕਿ ਸਿੱਖ ਕੌਮ ਦੀ ਅਡਰੀ ਪਹਿਚਾਣ ਹੋਵੇ, ਇਸ ਕਰਕੇ ਅਸੀਂ ਹਰ ਸਾਲ ਇਹ ਕੈਲੰਡਰ ਨੂੰ ਤਿਆਰ ਕਰਕੇ ਸੰਗਤਾਂ ਨੂੰ ਅਰਪਣ ਕਰਦੇ ਹਾਂ, ਉਹਨਾਂ ਕਿਹਾ ਕਿ ਇਸ ਕੈਲੰਡਰ ਨੂੰ ਤਿਆਰ ਕਰਨ ਦੇ ਵਿੱਚ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਨਿਊਨਬਰਗ, ਗੁਰਦੁਆਰਾ ਸਿੰਘ ਸਭਾ ਓਲਮ, ਗੁਰਦੁਆਰਾ ਗੁਰੂ ਨਾਨਕ ਨਿਵਾਸ ਸਟੁਟਗਾਰਟ, ਗੁਰਦੁਆਰਾ ਸ੍ਰੀ ਗੁਰੂ ਨਾਨਕ ਸਭਾ ਮਿਊਨਚਨ, ਗੁਰਦੁਆਰਾ ਗੁਰਮਤਿ ਪ੍ਰਚਾਰ ਲਾਈਪਸਸਿਗ, ਗੁਰਦੁਆਰਾ ਸਿੰਘ ਸਭਾ ਕੈਮਨਿਸਟ, ਗੁਰਦੁਆਰਾ ਗੁਰੂ ਨਾਨਕ ਦਰਬਾਰ ਹਨੋਵਰ, ਗੁਰਦੁਆਰਾ ਸਿੰਘ ਸਭਾ ਟੁਬਿੰਗਨ, ਗੁਰਦੁਆਰਾ ਸਿੰਘ ਸਭਾ ਆਉਸਬੁਰਗ, ਗੁਰਦੁਆਰਾ ਸਿੰਘ ਸਭਾ ਮੋਇਰਸ ਡਿਊਸਬਰਗ, ਗੁਰਦੁਆਰਾ ਗੁਰੂ ਤੇਗ ਬਹਾਦਰ ਕਾਲਕ ਕੋਲਨ , ਗੁਰਦੁਆਰਾ ਗੁਰੂ ਨਾਨਕ ਦਰਬਾਰ ਨਿਉਨਕਿਰਚਨ, ਗੁਰਦੁਆਰਾ ਸਿੰਘ ਸਭਾ ਫਰੈਂਕਫੋਰਟ ਜਰਮਨੀ , ਗੁਰਦੁਆਰਾ ਗੋਬਿੰਦ ਸਾਗਰ ਵੁਰਸਬੁਰਗ, ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਕੌਲਨ, ਗੁਰਦੁਆਰਾ ਗੁਰੂ ਨਾਨਕ ਦੇਵ ਜੀ ਜੋਇਸਟ, ਗੁਰਦੁਆਰਾ ਦਸ਼ਮੇਸ਼ ਦਰਬਾਰ ਐਸਨ, ਗੁਰਦੁਆਰਾ ਗੁਰੂ ਰਾਮਦਾਸ ਜੀ ਡਿਊਸਬਰਗ, ਗੁਰਦੁਆਰਾ ਸਿੰਘ ਸਿੱਖ ਗਮਾਇਡੇ ਸਵਿਟਜਰਲੈਂਡ ਲਾਹਰ, ਗੁਰਦੁਆਰਾ ਸਿੰਘ ਸਭਾ ਈਜਰਲੋਨ ਦੀਆਂ ਪ੍ਰਬੰਧਕ ਕਮੇਟੀਆਂ ਦੇ ਵੱਲੋਂ ਵੱਡਾ ਸਹਿਯੋਗ ਦਿੱਤਾ ਗਿਆ ਹੈ ਜਿਸ ਕਰਕੇ ਕੈਲੰਡਰ ਦੇ ਉੱਪਰ ਸਾਰੀਆਂ ਪ੍ਰਬੰਧਕ ਕਮੇਟੀਆਂ ਦੇ ਨਾਮ ਅਤੇ ਪਤੇ ਵੀ ਅੰਕਿਤ ਕੀਤੇ ਹੋਏ ਹਨ । ਇਸ ਕੈਲੰਡਰ ਦੇ ਅਨੁਸਾਰ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਦਿਹਾੜਾ ਹਰ ਸਾਲ 23 ਪੋਹ 5 ਜਨਵਰੀ ਨੂੰ ਪੱਕਾ ਨੀਯਤ ਕੀਤਾ ਗਿਆ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ 29 ਅਪ੍ਰੈਲ ਤੋਂ 1 ਮਈ ਤੀਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ