Home » Blog » ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਦੀ ਯਾਦ ਮਨਾਉਂਦਿਆਂ ਹੋਇਆਂ 20 ਦਸੰਬਰ ਤੋਂ 28 ਦਸੰਬਰ ਤੱਕ ਸੁਸਾਇਟੀ ਵੱਲੋਂ ਕਰਵਾਏ ਗਏ ਧਾਰਮਿਕ ਮੁਕਾਬਲੇ ਅਤੇ ਗੁਰਮਤਿ ਸਮਾਗਮ ਚੜ੍ਹਦੀ ਕਲਾ ਨਾਲ ਹੋਏ ਸੰਪੰਨ ਮਾਪਿਆਂ ਵੱਲੋਂ ਖਾਲਸਈ ਰੂਪ ਤਿਆਰ ਕੀਤੇ ਬੱਚੇ ਬਣੇ ਖਿੱਚ ਦਾ ਕੇਂਦਰ

ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਦੀ ਯਾਦ ਮਨਾਉਂਦਿਆਂ ਹੋਇਆਂ 20 ਦਸੰਬਰ ਤੋਂ 28 ਦਸੰਬਰ ਤੱਕ ਸੁਸਾਇਟੀ ਵੱਲੋਂ ਕਰਵਾਏ ਗਏ ਧਾਰਮਿਕ ਮੁਕਾਬਲੇ ਅਤੇ ਗੁਰਮਤਿ ਸਮਾਗਮ ਚੜ੍ਹਦੀ ਕਲਾ ਨਾਲ ਹੋਏ ਸੰਪੰਨ ਮਾਪਿਆਂ ਵੱਲੋਂ ਖਾਲਸਈ ਰੂਪ ਤਿਆਰ ਕੀਤੇ ਬੱਚੇ ਬਣੇ ਖਿੱਚ ਦਾ ਕੇਂਦਰ

SHARE ARTICLE

61 Views

ਤਰਨ ਤਾਰਨ 29 ਦਸੰਬਰ (ਜਗਜੀਤ ਸਿੰਘ)

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਸਾਹਿਬੇ ਕਮਾਲ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਪੁੱਤਰਾਂ, ਅਨੰਦਪੁਰ ਤੋਂ ਸਰਸਾ, ਚਮਕੌਰ ਅਤੇ ਸਰਹੰਦ ਤੱਕ ਸ਼ਹੀਦ ਹੋਏ ਸਮੂਹ ਸਿੰਘਾਂ ਸਿੰਘਣੀਆਂ ਦੀ ਯਾਦ ਨੂੰ ਮਨਾਉਂਦਿਆਂ ਹੋਇਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ 20 ਦਸੰਬਰ ਤੋਂ 28 ਦਸੰਬਰ ਤੱਕ ਦਿਨ ਰਾਤ ਵੱਖ ਵੱਖ ਪਿੰਡਾਂ ਖਾਲੜਾ, ਫੱਤੇ ਖੋਜਾ, ਰੱਤਾ ਗੁੱਦਾ, ਸ਼ਾਹਬਾਜ਼ਪੁਰ, ਕੱਚਾ ਪੱਕਾ ਵਿੱਚ ਗੁਰਮਤਿ ਸਮਾਗਮ ਅਤੇ ਸੁੱਗਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਪਿੰਡ ਸਰਾਲੀ ਮੰਡ ਗੁਰਦੁਆਰਾ ਪਾਤਿਸ਼ਾਹੀ ਪੰਜਵੀਂ, ਪਿੰਡ ਮਰਹਾਣਾ ਗੁਰਦੁਆਰਾ ਸ੍ਰੀ ਨਾਨਕ ਪ੍ਰਕਾਸ਼ ਪੱਤੀ ਸਿਧਾਣੇ ਕੀ , ਗੁਰਦੁਆਰਾ ਬਾਬਾ ਬੂੜ ਸਿੰਘ ਜੀ ਸੈਦੋ ਤੇ ਜਰਮਸਤਪੁਰ ਗੁਰਦੁਆਰਾ ਸੁਖ ਸਾਗਰ ਸਾਹਿਬ ਵਿਖੇ ਬੱਚਿਆਂ ਦੇ ਦਸਤਾਰ ਦੁਮਾਲਾ, ਭੁਝੰਗੀ, ਸੁਆਲ ਜਵਾਬ, ਪੇਂਟਿੰਗ ਅਤੇ ਲਿਖਤੀ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਇਲਾਕੇ ਦੇ ਬੱਚਿਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਮੁਕਾਬਲੇ ਵੱਖ ਵੱਖ ਗਰੁੱਪ ਬਣਾ ਕੇ ਕਰਵਾਈ ਗਏ ਹਰੇਕ ਗਰੁੱਪ ਵਿੱਚ ਪਹਿਲਾ, ਦੂਸਰਾ, ਤੀਸਰਾ ਸਥਾਨ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਸੀਲਡਾਂ, ਸਿੱਖਸ ਫਾਰ ਹਿਊਮਨਟੀ ਕਨੇਡਾ ਵੱਲੋਂ ਪ੍ਰਕਾਸ਼ਿਤ ਕਿਤਾਬ ਗੁਰਬਾਣੀ ਗੁਰੂ ਤੇਗ ਬਹਾਦਰ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਬਾਕੀ ਬੱਚਿਆਂ ਨੂੰ ਮੈਡਲ ਅਤੇ ਧਾਰਮਿਕ ਸਾਹਿਤ ਦੇ ਕੇ ਹੌਸਲਾ ਅਫਜਾਈ ਕੀਤੀ ਗਈ। ਇਹਨਾਂ ਸਮਾਗਮਾਂ ਵਿੱਚ ਸੁਸਾਇਟੀ ਵੱਲੋਂ ਭਾਈ ਜਗਜੀਤ ਸਿੰਘ ਅਹਿਮਦਪੁਰ ਸਿੱਖ ਪ੍ਰਚਾਰਕ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ, ਦਸਤਾਰ ਕੋਆਡੀਨੇਟਰ ਹਰਪ੍ਰੀਤ ਸਿੰਘ , ਆਕਾਸ਼ਦੀਪ ਸਿੰਘ ਪੱਟੀ, ਹਰਮਨਦੀਪ ਸਿੰਘ , ਗਗਨਦੀਪ ਸਿੰਘ ਭਿੱਖੀਵਿੰਡ, ਪ੍ਰਚਾਰਕ ਭਾਈ ਸੁਖਚੈਨ ਸਿੰਘ ਬੈਠੇ ਭੈਣੀ ਪੰਥਕ ਕਵੀਸ਼ਰੀ ਜਥਾ ਭਾਈ ਤਸਬੀਰ ਸਿੰਘ ਮਰਹਾਣਾ ਐਮ. ਏ. ਨੇ ਹਾਜ਼ਰੀ ਭਰੀ । ਉਹਨਾਂ ਨੇ ਵਿਸਥਾਰ ਵਿੱਚ ਸੰਗਤਾਂ ਨੂੰ ਗੁਰਬਾਣੀ , ਕਥਾ ਅਤੇ ਇਤਿਹਾਸ ਦੀ ਜਾਣਕਾਰੀ ਦਿੰਦਿਆਂ ਹੋਇਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦਾ ਸਮੁੱਚਾ ਜੀਵਨ ਵਿਸ਼ਵ ਭਰ ਵਿੱਚ ਵਸਦੇ ਲੋਕਾਂ ਦੇ ਲਈ ਚਾਨਣ ਮੁਨਾਰੇ ਦਾ ਕੰਮ ਕਰਦਾ ਹੈ। ਦੁਨੀਆਂ ਵਿੱਚ ਕੋਈ ਵੀ ਇਸ ਤਰ੍ਹਾਂ ਦਾ ਰਹਿਬਰ ਨਹੀਂ ਹੋਇਆ ਜਿਸ ਨੇ ਆਪਣੇ ਬੱਚਿਆਂ ਨੂੰ ਹੱਥੀ ਤਿਆਰ ਕਰਕੇ ਮੌਤ ਲਾੜੀ ਨਾਲ ਵਿਆਹੁਣ ਲਈ ਮੈਦਾਨੇ ਜੰਗ ਵਿੱਚ ਭੇਜਿਆ ਅਤੇ ਆਪਣੀਆਂ ਅੱਖਾਂ ਸਾਹਵੇਂ ਸ਼ਹਾਦਤ ਦਾ ਜਾਮ ਪੀਂਦਿਆ ਦੇਖ ਕਿਹਾ ਕਿ ਅੱਲਹ ਕੀ ਅਮਾਨਤ ਅੱਲਾ ਕੋ ਫਿਦਾ ਹੂਈ। ਸੋ ਉਨਾਂ ਨੇ ਸਭ ਕੁਝ ਵਾਰ ਕੇ ਵੀ ਸਾਨੂੰ ਹਜ਼ਾਰਾਂ ਜਿਉਂਦੇ ਹੋਏ ਪੁੱਤਰਾਂ ਵਿੱਚ ਗਿਣਿਆ ਹੈ । ਅਸੀਂ ਭਾਵੇਂ ਕਿ ਦਸ਼ਮੇਸ਼ ਪਿਤਾ ਨੂੰ ਉਸ ਦੇ ਪੁੱਤਰ ਵਾਪਸ ਨਹੀਂ ਕਰ ਸਕਦੇ ਪਰ ਆਓ ਗੁਰੂ ਜੀ ਦੇ ਪੁੱਤਰਾ ਵਰਗੇ ਬਣਨ ਦਾ ਯਤਨ ਕਰੀਏ। ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਵਾਈਸ ਕਨਵੀਨਰ ਭਾਈ ਹਰਜੀਤ ਸਿੰਘ ਆਸਟਰੇਲੀਆ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਵਾਈਸ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ ਦਸਤਾਰ ਕੋਆਰਡੀਨੇਟਰ ਭਾਈ ਹਰਜੀਤ ਸਿੰਘ ਲਹਿਰੀ ਵੱਲੋਂ ਆਪਣਿਆਂ ਇਲਾਕਿਆਂ ਵਿੱਚ ਸ਼ਹੀਦੀ ਸਪਤਾਹ ਨੂੰ ਸਮਰਪਿਤ ਸ਼ੁਰੂ ਕੀਤੀ ਗਈ “ਗੁਰੂ ਕੇ ਲਾਲ ਗੁਰੂ ਦੇ ਨਾਲ ਲਹਿਰ” ਨੂੰ ਇਲਾਕੇ ਦੀਆਂ ਸੰਗਤਾਂ ਵੱਲੋਂ ਭਰਵੀਂ ਗਿਣਤੀ ਵਿੱਚ ਹੁੰਗਾਰਾ ਦਿੱਤਾ ਗਿਆ ਹੈ। ਇਸ ਲਈ ਅਸੀਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਇਲਾਕਾ ਨਿਵਾਸੀ ਸੰਗਤਾਂ ਦਾ ਧੰਨਵਾਦ ਕਰਦਿਆਂ ਹੋਇਆਂ ਇਸੇ ਤਰ੍ਹਾਂ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਸਹਿਯੋਗ ਕਰਨ ਲਈ ਬੇਨਤੀ ਕਰਦੇ ਹਾਂ। ਇਸ ਮੌਕੇ ਵਜੀਰ ਸਿੰਘ ਆਸਲ, ਹਰਪ੍ਰੀਤ ਸਿੰਘ ਮਨਿਆਰੀ ਵਾਲੇ, ਪ੍ਰਚਾਰਕ ਗੁਰਮੀਤ ਸਿੰਘ ਮਾਲੂਵਾਲ, ਭਾਈ ਸੁਖਵਿੰਦਰ ਸਿੰਘ ਖਾਲੜਾ, ਸਾਜਨ ਪ੍ਰੀਤ ਸਿੰਘ, ਸੁਖਮਨਦੀਪ ਸਿੰਘ, ਹਰਮਨਦੀਪ ਸਿੰਘ, ਰਣਬੀਰ ਸਿੰਘ ਵੀਰਮ, ਪ੍ਰਧਾਨ ਭਾਈ ਬਲਵਿੰਦਰ ਸਿੰਘ ਸੁੱਗਾ, ਬਾਬਾ ਮੇਜਰ ਸਿੰਘ ਗ੍ਰੰਥੀ, ਭਾਈ ਦਿਲਬਾਗ ਸਿੰਘ ਗ੍ਰੰਥੀ, ਭਾਈ ਸੁਖਵਿੰਦਰ ਸਿੰਘ ਜਰਮਨੀ, ਭਾਈ ਸੁਖਦੇਵ ਸਿੰਘ ਫੌਜੀ, ਭਾਈ ਬਲਦੇਵ ਸਿੰਘ, ਭਾਈ ਗੁਰ ਸਾਹਿਬ ਸਿੰਘ ਅਤੇ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ