ਬਲਾਕ ਸੰਮਤੀ ਚੋਣਾਂ ’ਚ ਜਿੱਤ ਮਗਰੋਂ ਬਾਠ ਕਲ੍ਹਾ ਵਿਖੇ ਸਨਮਾਨ ਸਮਾਗਮ, ਬ੍ਰਹਮਪੁਰਾ ਨੇ ਸਰਕਾਰ ’ਤੇ ਸਾਧਿਆ ਨਿਸ਼ਾਨਾ
ਬ੍ਰਹਮਪੁਰਾ ਨੇ ਕਿਹਾ— ਵਰਕਰਾਂ ਦੀ ਏਕਤਾ ਨਾਲ ਮਿਲੀ ਜਿੱਤ, ਅਕਾਲੀ ਦਲ ਦੇ ਦੌਰ ’ਚ ਹੀ ਹੋਇਆ ਅਸਲੀ ਵਿਕਾਸ
ਖਾਲੜਾ 30 ਦਸੰਬਰ (ਗੁਰਪ੍ਰੀਤ ਸਿੰਘ ਸੈਡੀ) ਬਲਾਕ ਸੰਮਤੀ ਚੋਣਾਂ ਵਿੱਚ ਸ਼ਾਨਦਾਰ ਜਿੱਤ ਹਾਸਲ ਕਰਨ ਉਪਰੰਤ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਜੋਨ ਬਾਠ ਕਲ੍ਹਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਸਬੀਰ ਕੌਰ ਧਰਮ ਸੁਪਤਨੀ ਪ੍ਰਮਜੀਤ ਸਿੰਘ ਦੇ ਗ੍ਰਹਿ ਵਿਖੇ ਸਨਮਾਨ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।
ਇਸ ਦੌਰਾਨ ਬ੍ਰਹਮਪੁਰਾ ਨੇ ਜੋਨ ਬਾਠ ਕਲ੍ਹਾ ਦੇ ਵਰਕਰਾਂ ਅਤੇ ਸੀਨੀਅਰ ਅਕਾਲੀ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਵਰਕਰਾਂ ਦੀ ਮਿਹਨਤ, ਏਕਤਾ ਅਤੇ ਅਟੁੱਟ ਵਿਸ਼ਵਾਸ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੀ ਪਾਰਟੀ ਰਹੀ ਹੈ ਅਤੇ ਵਰਕਰ ਹੀ ਇਸ ਦੀ ਅਸਲ ਤਾਕਤ ਹਨ।
ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ ਵਿੱਚ ਜਿੰਨਾ ਵੀ ਵਿਕਾਸ ਹੋਇਆ ਹੈ, ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਹੀ ਹੋਇਆ। ਉਨ੍ਹਾਂ ਵਰਲਡ ਕਬੱਡੀ ਕੱਪ ਦਾ ਹਵਾਲਾ ਦਿੰਦਿਆਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਪੰਜਾਬ ਖੇਡਾਂ ਦਾ ਕੇਂਦਰ ਬਣਿਆ ਹੋਇਆ ਸੀ, ਪਰ ਅੱਜ ਹਾਲਾਤ ਐਨੇ ਗੰਭੀਰ ਹੋ ਚੁੱਕੇ ਹਨ ਕਿ ਖਿਡਾਰੀਆਂ ਨੂੰ ਜਾਨੀ ਖ਼ਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਬੱਡੀ ਕੱਪ ਦੌਰਾਨ ਖਿਡਾਰੀਆ ਦੇ ਕਤਲ ਹੋ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਇਸ ਮਾਮਲੇ ’ਤੇ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ।
ਅੰਤ ਵਿੱਚ ਬ੍ਰਹਮਪੁਰਾ ਨੇ ਵਰਕਰਾਂ ਨੂੰ ਇਕਜੁੱਟ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਵਰਕਰ ਨੂੰ ਮੈਦਾਨ ਵਿੱਚ ਡਟ ਕੇ ਕੰਮ ਕਰਨਾ ਹੋਵੇਗਾ। ਇਸ ਦੌਰਾਨ ਬਾਠ ਕਲ੍ਹਾ ਤੋਂ ਬਾਪੂ ਵੱਸਣ ਸਿੰਘ ਬਾਠ,ਲਖਵਿੰਦਰ ਸਿੰਘ, ਸੁਖਦੇਵ ਸਿੰਘ ਪ੍ਰਧਾਨ, ਅਮਰਜੀਤ ਸਿੰਘ ਮੈਂਬਰ, ਕੁਲਦੀਪ ਸਿੰਘ ਸਰਪੰਚ ਦੇਉ, ਕੁਲਵਿੰਦਰ ਸਿੰਘ, ਗੁਰਭੇਜ ਸਿੰਘ, ਇੰਦਰਜੀਤ ਸਿੰਘ,ਬਿਕਰਮਜੀਤ ਸਿੰਘ ਬਾਠ, ਜਗਤਾਰ ਸਿੰਘ ਵਿਰਕ, ਪਰਮਜੀਤ ਸਿੰਘ ਵਾਲੀਆ, ਬਲਜਿੰਦਰ ਸਿੰਘ ਬਿੱਟੂ, ਨਛੱਤਰ ਸਿੰਘ, ਉਂਕਾਰ ਸਿੰਘ,ਗੁਰਦੀਪ ਸਿੰਘ, ਸੋਨੀ ਬਾਠ ਆੜ੍ਹਤੀਆ,ਧਰਮਿੰਦਰ ਸਿੰਘ,
ਬਾਠ ਖੁਰਦ ਤੋਂ ਗੁਰਦਿਆਲ ਸਿੰਘ ਸਾਬਕਾ ਸਰਪੰਚ, ਹਰਪਾਲ ਸਿੰਘ,ਸੁਰਜੀਤ ਸਿੰਘ, ਲਾਲ ਸਿੰਘ ਲਾਲੀ, ਬਿੰਦਰ ਸਿੰਘ ਬਾਠ ਖ਼ੁਰਦ ਆਦਿ ਹਾਜ਼ਰ ਸਨ ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









