Home » ਸੰਸਾਰ » ਜਰਮਨੀ » ਵਰਲਡ ਸਿੱਖ ਪਾਰਲੀਮੈਂਟ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ ਸਟੁਟਗਾਟ ਵਿਖੇ ਮੂਲ ਨਾਨਕਸ਼ਾਹੀ ਕੈਲੰਡਰ (ਸੰਮਤ 558) ਜੈਕਾਰਿਆਂ ਦੀ ਗੂੰਜ ਵਿੱਚ ਜਾਰੀ

ਵਰਲਡ ਸਿੱਖ ਪਾਰਲੀਮੈਂਟ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ ਸਟੁਟਗਾਟ ਵਿਖੇ ਮੂਲ ਨਾਨਕਸ਼ਾਹੀ ਕੈਲੰਡਰ (ਸੰਮਤ 558) ਜੈਕਾਰਿਆਂ ਦੀ ਗੂੰਜ ਵਿੱਚ ਜਾਰੀ

SHARE ARTICLE

54 Views

ਸਟੁਟਗਾਟ(ਜਰਮਨੀ) 30 ਦਸੰਬਰ (ਖਿੜਿਆ ਪੰਜਾਬ) ਸਿੱਖ ਕੌਮ ਦੀ ਨਿਆਰੀ ਹੋਂਦ ਅਤੇ ਵੱਖਰੀ ਪਛਾਣ ਦੇ ਪ੍ਰਤੀਕ ‘ਮੂਲ ਨਾਨਕਸ਼ਾਹੀ ਕੈਲੰਡਰ’ ਸੰਮਤ 558 (ਸਾਲ 2026-27) ਨੂੰ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਜਰਮਨੀ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ ਸਟੁਟਗਾਟ ਵਿਖੇ ਬੜੇ ਉਤਸ਼ਾਹ ਨਾਲ ਜਾਰੀ ਕੀਤਾ ਗਿਆ। ਇਹ ਕੈਲੰਡਰ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਚਮਕੌਰ ਗੜ੍ਹੀ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸ਼ਹੀਦੀ ਸਮਾਗਮਾਂ ਦੌਰਾਨ ਜਾਰੀ ਕੀਤਾ ਗਿਆ ।

ਇਸ ਪਾਵਨ ਮੌਕੇ ‘ਤੇ ਭਾਈ ਸੁਖਦੇਵ ਸਿੰਘ ਜੀ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਸ਼ਹੀਦੀ ਇਤਿਹਾਸ ਸਰਵਣ ਕਰਵਾਇਆ।

ਐਤਵਾਰ ਦੇ ਦੀਵਾਨ ਦੀ ਸਮਾਪਤੀ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਉਂਕਾਰ ਸਿੰਘ , ਭਾਈ ਸੁਖਚੈਨ ਸਿੰਘ , ਭਾਈ ਤਿਰਲੋਕ ਸਿੰਘ ਨੇ ਵਰਲਡ ਸਿੱਖ ਪਾਰਲੀਮੈਂਟ ਵੱਲੋ ਤਿਆਰ ਕੀਤਾ ਮੂਲ ਨਾਨਕਸ਼ਾਹੀ ਕੈਲੰਡਰ ਸੰਗਤਾਂ ਵਿੱਚ ਵੰਡੇ ਗਏ। ਸੰਗਤਾਂ ਨੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ 13 ਅਪ੍ਰੈਲ ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਕਪੂਰਥਲਾ ਵਿਖੇ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਕੀਤੀ ਅਪੀਲ: ਨੌਜਵਾਨ ਸੇਵਕ ਸਭਾ