Home » ਸੰਸਾਰ » ਜਰਮਨੀ » ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਆਗ੍ਰੰਥੀ ਭਾਈ ਗੁਰਨਿਸ਼ਾਨ ਸਿੰਘ ਜੀ ਪੱਟੀ ਨੂੰ ਭਾਵੁਕ ਵਿਦਾਇਗੀ। ਲੰਗਰ ਦੀ ਸੇਵਾ ਨਿਭਾਉਣ ਵਾਲੇ ਭਾਈ ਸਤਪਾਲ ਸਿੰਘ ਦਾ ਵੀ ਕੀਤਾ ਗਿਆ ਸਨਮਾਨ।

ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਆਗ੍ਰੰਥੀ ਭਾਈ ਗੁਰਨਿਸ਼ਾਨ ਸਿੰਘ ਜੀ ਪੱਟੀ ਨੂੰ ਭਾਵੁਕ ਵਿਦਾਇਗੀ। ਲੰਗਰ ਦੀ ਸੇਵਾ ਨਿਭਾਉਣ ਵਾਲੇ ਭਾਈ ਸਤਪਾਲ ਸਿੰਘ ਦਾ ਵੀ ਕੀਤਾ ਗਿਆ ਸਨਮਾਨ।

SHARE ARTICLE

104 Views

ਫਰੈਂਕਫਰਟ 31 ਦਸੰਬਰ (ਹੀਰਾ ਸਿੰਘ): ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਜਰਮਨੀ ਵਿਖੇ ਪਿਛਲੇ ਤਿੰਨ ਸਾਲਾਂ ਤੋਂ ਗ੍ਰੰਥੀ ਸਿੰਘ ਵਜੋਂ ਨਿਸ਼ਕਾਮ ਭਾਵਨਾ ਨਾਲ ਸੇਵਾ ਨਿਭਾ ਰਹੇ ਭਾਈ ਗੁਰਨਿਸ਼ਾਨ ਸਿੰਘ ਜੀ ਪੱਟੀ ਨੂੰ ਬੜੀ ਹੀ ਭਾਵੁਕਤਾ ਨਾਲ ਵਿਦਾਇਗੀ ਦਿੱਤੀ ਗਈ। ਇਸ ਵਿਦਾਇਗੀ ਸਮਾਰੋਹ ਵਿੱਚ ਗੁਰਦੁਆਰਾ ਸਾਹਿਬ ਦੀ ਸਮੁੱਚੀ ਸੰਗਤ ਅਤੇ ਪ੍ਰਬੰਧਕ ਕਮੇਟੀ ਵੱਲੋਂ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ ਗਈ। ਭਾਈ ਗੁਰਨਿਸ਼ਾਨ ਸਿੰਘ ਜੀ ਪੱਟੀ ਨੇ ਆਪਣੇ ਸੇਵਾ ਕਾਲ ਦੌਰਾਨ ਗ੍ਰੰਥੀ ਸੇਵਾ ਦੇ ਨਾਲ-ਨਾਲ ਬੱਚਿਆਂ ਨੂੰ ਕੀਰਤਨ ਅਤੇ ਤਬਲੇ ਦੀ ਸਿਖਲਾਈ ਵੀ ਦਿੱਤੀ। ਉਹ ਬੱਚਿਆਂ ਦੇ ਧਾਰਮਿਕ ਕੈਂਪਾਂ ਵਿੱਚ ਵੀ ਸਰਗਰਮ ਭੂਮਿਕਾ ਨਿਭਾਉਂਦੇ ਰਹੇ। ਉਹ ਇੱਕ ਐਸੇ ਗ੍ਰੰਥੀ ਸਿੰਘ ਸਨ ਜੋ ਹਰ ਕਾਰਜ ਵਿੱਚ ਅੱਗੇ ਵਧ ਕੇ ਸੇਵਾ ਕਰਦੇ ਅਤੇ ਸੰਗਤ ਨਾਲ ਪਿਆਰ ਭਰਿਆ ਵਰਤਾਵ ਰੱਖਦੇ ਰਹੇ।
ਵਿਦਾਇਗੀ ਸਮਾਰੋਹ ਦੌਰਾਨ ਭਾਈ ਹੀਰਾ ਸਿੰਘ ਜੀ ਵੱਲੋਂ ਭਾਈ ਗੁਰਨਿਸ਼ਾਨ ਸਿੰਘ ਜੀ ਦੀਆਂ ਸੇਵਾਵਾਂ ਬਾਰੇ ਵਿਚਾਰ ਸਾਂਝੇ ਕੀਤੇ ਗਏ, ਜਿਸ ਦੌਰਾਨ ਕਈ ਸੰਗਤਾਂ ਦੀਆਂ ਅੱਖਾਂ ਭਰ ਆਈਆਂ। ਖ਼ਾਸ ਤੌਰ ’ਤੇ ਬੱਚਿਆਂ ਵੱਲੋਂ ਕੀਤੀ ਗਈ ਬੇਨਤੀ ਨੇ ਸਮੂਹ ਸੰਗਤ ਨੂੰ ਭਾਵੁਕ ਕਰ ਦਿੱਤਾ। ਇਸ ਮੌਕੇ ਗੁਰੂ ਮਹਾਰਾਜ ਅੱਗੇ ਅਰਦਾਸ ਕੀਤੀ ਗਈ ਕਿ ਭਾਈ ਸਾਹਿਬ ਸਦਾ ਚੜ੍ਹਦੀ ਕਲਾ ਵਿੱਚ ਰਹਿਣ।
ਇਸ ਅਵਸਰ ’ਤੇ ਭਾਈ ਗੁਰਨਿਸ਼ਾਨ ਸਿੰਘ ਜੀ ਨੇ ਵੀ ਸੰਗਤ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸ਼ੁਕਰਾਨਾ ਅਦਾ ਕੀਤਾ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੁੱਚੀ ਸੰਗਤ ਦਾ ਦਿਲੋਂ ਧੰਨਵਾਦ ਪ੍ਰਗਟ ਕੀਤਾ।
ਇਸ ਸਮਾਰੋਹ ਦੌਰਾਨ ਗੁਰੂ ਘਰ ਦੀ ਲੰਗਰ ਸੇਵਾ ਨਿਭਾ ਰਹੇ ਭਾਈ ਸਤਪਾਲ ਸਿੰਘ ਜੀ ਨੂੰ ਵੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ, ਜਿਸ ਦੀ ਸੰਗਤ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ।
ਅੰਤ ਵਿੱਚ ਸੰਗਤਾਂ ਵੱਲੋਂ ਇਹ ਆਸ ਪ੍ਰਗਟ ਕੀਤੀ ਗਈ ਕਿ ਜਿੱਥੇ ਵੀ ਭਾਈ ਗੁਰਨਿਸ਼ਾਨ ਸਿੰਘ ਜੀ ਅੱਗੇ ਸੇਵਾ ਨਿਭਾਉਣਗੇ, ਉਥੇ ਵੀ ਉਹ ਇਸੇ ਤਰ੍ਹਾਂ ਪਿਆਰ, ਲਗਨ ਅਤੇ ਨਿਸ਼ਕਾਮ ਭਾਵਨਾ ਨਾਲ ਗੁਰੂ ਦੀ ਸੇਵਾ ਕਰਦੇ ਰਹਿਣਗੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ 29 ਅਪ੍ਰੈਲ ਤੋਂ 1 ਮਈ ਤੀਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ