Home » ਸੰਸਾਰ » ਜਰਮਨੀ » ਜਲਵਤਨੀ ਭਾਈ ਅਵਤਾਰ ਸਿੰਘ ( ਪ੍ਰਧਾਨ) ਸਟੁਟਗਾਟ ਦੇ ਮਾਤਾ ਜੀ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ : – ਸਿੰਘ ਸਭਾ ਜਰਮਨੀ

ਜਲਵਤਨੀ ਭਾਈ ਅਵਤਾਰ ਸਿੰਘ ( ਪ੍ਰਧਾਨ) ਸਟੁਟਗਾਟ ਦੇ ਮਾਤਾ ਜੀ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ : – ਸਿੰਘ ਸਭਾ ਜਰਮਨੀ

SHARE ARTICLE

51 Views

ਫਰੈਕਫੋਰਟ 3 ਜਨਵਰੀ (ਖਿੜਿਆ ਪੰਜਾਬ) ਸਿੱਖ ਕੌਮ ਦੇ ਅਜ਼ਾਦ ਘਰ ਖਾਲਿਸਤਾਨੀ ਸੰਘਰਸ਼ ਦੇ ਜਲਾਵਤਨੀ ਭਾਈ ਅਵਤਾਰ ਸਿੰਘ ( ਪ੍ਰਧਾਨ) ਸਟੁਟਗਾਟ ਦੇ ਸਤਿਕਾਰਯੋਗ ਮਾਤਾ ਸਵਰਨ ਕੌਰ ਜੀ ਅਕਾਲ ਪੁਰਖ ਵੱਲੋਂ ਮਿਲੇ ਸਵਾਸਾਂ ਦੀ ਪੂੰਜੀ ਭੋਗ ਕੇ ਅੱਜ 3 ਜਨਵਰੀ ਨੂੰ ਸਵੇਰੇ ਅੰਮ੍ਰਿਤ ਵੇਲੇ ਅਕਾਲ ਚਲਾਣਾ ਕਰ ਗਏ । ਮਾਤਾ ਸਵਰਨ ਕੌਰ ਜੀ ਪਿਛਲੇ ਕੁਝ ਸਮੇਂ ਤੋਂ ਇੱਥੇ ਜਰਮਨ ਵਿੱਚ ਭਾਈ ਅਵਤਾਰ ਸਿੰਘ ਕੋਲ ਆਏ ਹੋਏ ਸਨ । ਉਹਨਾਂ ਦੀ ਉਮਰ ਲਗਭਗ ਨੱਬੇ ਸਾਲ ਦੇ ਹੋਣ ਦੇ ਬਾਵਜੂਦ ਵੀ ਉਹ ਬਹੁਤ ਚੜ੍ਹਦੀ ਕਲਾ ਵਿੱਚ ਹਰ ਗੱਲ ਨਾਲ ਅਕਾਲ ਪੁਰਖ ਨੂੰ ਯਾਦ ਕਰਦੇ ਅਤੇ ਉਸ ਦੇ ਭਾਣੇ ਅੰਦਰ ਰਹਿਣ ਵਾਲੇ ਸਨ , ਉਹਨਾਂ ਕਹਿਣਾ ਕਿ ਉਸ ਅਕਾਲ ਪੁਰਖ ਨੂੰ ਯਾਦ ਕਰਕੇ ਉਸ ਦੇ ਗੁਣ ਗਾਇਆ ਕਰੋ । ਮਾਤਾ ਸਵਰਨ ਕੌਰ ਜੀ ਦੇ ਅਕਾਲ ਚਲਾਣੇ ਤੇ ਪਰਿਵਾਰ ਨਾਲ ਅਫਸੋਸ ਦਾ ਪ੍ਰਗਟਾਵਾ ਕਰਦੇ ਹੋਏ ਵਿੱਛੜੀ ਰੂਹ ਨੂੰ ਅਕਾਲ ਪੁਰਖ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬੱਖਸ਼ੇ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ 29 ਅਪ੍ਰੈਲ ਤੋਂ 1 ਮਈ ਤੀਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ