Home » ਪੰਜਾਬ » ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ਦੀ ਕੀਤੀ ਨਿਖੇਧੀ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ਦੀ ਕੀਤੀ ਨਿਖੇਧੀ

SHARE ARTICLE

30 Views

ਅੰਮ੍ਰਿਤਸਰ, 4 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਸੰਗੀਨ ਅਪਰਾਧਾਂ ਵਿੱਚ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ 40 ਦਿਨ ਦੀ ਪੈਰੋਲ ਦਿੱਤੇ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨਿਖੇਧੀ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਿਹੜਾ ਵਿਅਕਤੀ ਗੰਭੀਰ ਦੋਸ਼ਾਂ ਵਿੱਚ ਸਜ਼ਾ ਕੱਟ ਰਿਹਾ ਹੈ ਅਤੇ ਸਿੱਖ ਧਰਮ ਵਿਰੋਧੀ ਗਤੀਵਿਧੀਆਂ ਦਾ ਵੀ ਦੋਸ਼ੀ ਹੈ ਉਸ ਉੱਤੇ ਸਰਕਾਰਾਂ ਦੀ ਇਹ ਦਰਿਆਦਿਲੀ ਹੈਰਾਨੀਜਨਕ ਹੀ ਨਹੀਂ, ਸਗੋਂ ਲੋਕਤੰਤਰ ਅਤੇ ਇਨਸਾਫ਼ ਪ੍ਰਣਾਲੀ ਦਾ ਵੀ ਮਜ਼ਾਕ ਹੈ। ਉਨ੍ਹਾਂ ਕਿਹਾ ਕਿ ਵਿਅਕਤੀਆਂ ਨੂੰ ਸਰਕਾਰ ਵੱਲੋਂ ਵਿਸ਼ੇਸ਼ ਰਿਆਇਤਾਂ ਦੇਣਾ ਜਿਥੇ ਪੀੜਤ ਲੋਕਾਂ ਨਾਲ ਮਜ਼ਾਕ ਹੈ ਉਥੇ ਨਿਆਂ ਪ੍ਰਣਾਲੀ ਲਈ ਵੀ ਸਵਾਲ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜੇਕਰ ਸਰਕਾਰਾਂ ਨੇ ਦੋਸ਼ੀਆਂ ਨੂੰ ਸਿਆਸੀ ਲਾਭ ਲਈ ਰਾਹਤ ਦੇਣ ਦਾ ਇਹ ਰੁਝਾਨ ਜਾਰੀ ਰੱਖਿਆ ਤਾਂ ਲੋਕਾਂ ਦਾ ਇਨਸਾਫ਼ ਪ੍ਰਣਾਲੀ ਤੋਂ ਭਰੋਸਾ ਉੱਠ ਜਾਵੇਗਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News