Home » ਨਵੀਂ ਦਿੱਲੀ » ਪੰਜਾਬ ਦੇ ਵਿੱਦਿਅਕ ਅਦਾਰਿਆਂ ਵਿੱਚ ਜਨ-ਗਨ-ਮਨ ਦੀ ਥਾਂ ਪੂਰਨ ਤੌਰ ਤੇ “ਦੇਹ ਸਿਵਾ ਬਰੁ ਮੋਹਿ ਇਹੈ” ਸ਼ਬਦ ਲਾਗੂ ਕਰਵਾਉਣ ਲਈ ਕੈਨੇਡਾ ਦੀ ਧਰਤੀ ਤੋਂ ਸ਼ੁਰੂ ਹੋਈ ਮੁਹਿਮ

ਪੰਜਾਬ ਦੇ ਵਿੱਦਿਅਕ ਅਦਾਰਿਆਂ ਵਿੱਚ ਜਨ-ਗਨ-ਮਨ ਦੀ ਥਾਂ ਪੂਰਨ ਤੌਰ ਤੇ “ਦੇਹ ਸਿਵਾ ਬਰੁ ਮੋਹਿ ਇਹੈ” ਸ਼ਬਦ ਲਾਗੂ ਕਰਵਾਉਣ ਲਈ ਕੈਨੇਡਾ ਦੀ ਧਰਤੀ ਤੋਂ ਸ਼ੁਰੂ ਹੋਈ ਮੁਹਿਮ

SHARE ARTICLE

60 Views

ਨਵੀਂ ਦਿੱਲੀ 5 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਕੌਮੀ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਜਿਨ੍ਹਾਂ ਨੇ ਆਪਣੀ ਸਾਰੀ ਜਿੰਦਗਾਨੀ ਕੌਮ-ਪੰਥ ਦੀ ਸੇਵਾ ਵਿੱਚ ਲਾਈ ਹੈ, ਉਹਨਾਂ ਦੇ ਸ਼ਹੀਦੀ ਅਸਥਾਨ ਤੋਂ ਗੁਰੂ ਮਹਾਰਾਜ ਜੀ ਦੇ ਅੱਗੇ ਅਰਦਾਸ ਕਰਕੇ ਪੰਜਾਬ ਦੇ ਸਾਰੇ ਵਿਧਿਅਕ ਅਦਾਰਿਆਂ ਵਿੱਚ ਜਨ-ਗਨ-ਮਨ ਦੀ ਥਾਂ “ਦੇਹ ਸਿਵਾ ਬਰੁ ਮੋਹਿ ਇਹੈ” ਦਾ ਗਾਇਨ ਕਰਵਾਉਣ ਲਈ ਅਰਦਾਸ ਕਰਕੇ ਮੁਹਿਮ ਸ਼ੁਰੂ ਕੀਤੀ ਗਈ । ਕੈਨੇਡਾ ਦੀ ਧਰਤੀ ਤੇ ਸ਼ੁਰੂ ਹੋਈ ਇਸ ਮੁਹਿਮ ਨੂੰ ਸਭ ਸੰਗਤ ਨੇ ਭਰਵਾਂ ਸਹਿਯੋਗ ਦਿੱਤਾ ਅਤੇ ਪੰਜਾਬ ਵਿੱਚ ਵੀ ਜਥੇਬੰਦੀਆਂ ਨੇ ਇਸ ਨਾਲ ਹਾਮੀ ਭਰੀ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਹਵਾਲਾ ਦਿੱਤਾ । ਇਸ ਮੌਕੇ ਗੁਰਦੁਆਰਾ ਸਾਹਿਬ ਦੇ ਸਕੱਤਰ ਭਾਈ ਗੁਰਮੀਤ ਸਿੰਘ ਤੁਰ ਨੇ ਦੱਸਿਆ ਕਿ ਇਹ ਸਮੇਂ ਦੀ ਲੋੜ ਹੈ ਜਦੋਂ ਬ੍ਰਾਹਮਣਵਾਦ ਰੂਪੀ ਅਜਗਰ ਅਤੇ ਜਾਲਮੀ ਹਕੂਮਤ ਸਾਨੂੰ ਮਾਨਸਿਕ ਪੱਧਰ ਤੇ ਗੁਲਾਮ ਬਣਾਉਣਾ ਚਾਉਂਦੀ ਹੈ ਅਤੇ ਧਰਮ ਨਾਲੋਂ ਤੋੜਨਾ ਚਾਉਂਦੀ ਹੈ ਅਜੋਕੇ ਸਮੇਂ ਵਿਚ ਲੋੜ ਹੈ ਕਿ ਕੌਮ ਦੁਸ਼ਮਣ ਦਾ ਗਾਨ ਪੜ੍ਹਨ ਦੀ ਥਾਂ ਆਪਣੀ ਗੁਰਬਾਣੀ ਦਾ ਗਾਇਨ ਕਰੇ ਅਤੇ ਗੁਰੂ ਪੰਥ ਨਾਲ ਜੁੜੇ ।
ਉਹਨਾਂ ਕਿਹਾ ਕਿ ਇਸ ਨਾਲ ਕੌਮ ਦੇ ਨਾਲ ਬੱਚਿਆਂ ਦਾ ਗੁਰਬਾਣੀ ਨਾਲ ਪ੍ਰੇਮ ਵਧੇਗਾ ਜੋ ਨਿੱਜੀ ਜੀਵਨ ਦੇ ਨਾਲ ਨਾਲ ਚੱਲ ਰਹੇ ਅਤੇ ਆਉਣ ਵਾਲੇ ਸੰਘਰਸ਼ ਵਿੱਚ ਵੀ ਲਾਭਦਾਇਕ ਹੋਵੇਗਾ । ਇਸ ਮੌਕੇ ਭਾਈ ਗੁਰਮੀਤ ਸਿੰਘ ਤੂਰ, ਗੁਰਮੀਤ ਸਿੰਘ ਗਿੱਲ, ਭਾਈ ਨਰਿੰਦਰ ਸਿੰਘ ਰੰਧਾਵਾ, ਭਾਈ ਅਵਤਾਰ ਸਿੰਘ ਖਹਿਰਾ, ਜੈਗ ਸਿੱਧੂ, ਭਾਈ ਭਾਈ ਰਜਿੰਦਰ ਸਿੰਘ ਨੱਤ, ਭਾਈ ਦਲਜੀਤ ਸਿੰਘ, ਭਾਈ ਚਰਨਜੀਤ ਸਿੰਘ ਸਮੇਤ ਵਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ