Home » ਸੰਸਾਰ » ਜਰਮਨੀ » ਗੁਰਦੁਆਰਾ ਗੁਰੂ ਰਾਮਦਾਸ ਜੀ ਡਿਊਸਬਰਗ ਵਿਖੇ ਗੁਰੁ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ{

ਗੁਰਦੁਆਰਾ ਗੁਰੂ ਰਾਮਦਾਸ ਜੀ ਡਿਊਸਬਰਗ ਵਿਖੇ ਗੁਰੁ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ{

SHARE ARTICLE

161 Views

ਜਰਮਨੀ 6 ਜਨਵਰੀ (ਖਿੜਿਆ ਪੰਜਾਬ) ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਡਿਊਸਬਰਗ ਦੀਆ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬੇ ਕਮਾਲ ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਉਤਸ਼ਾਹ ਪੁਰਵਕ ਮਨਾਇਆ ਗਿਆ। ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਦੀਵਾਨ ਸਜਾਏ ਗਏ। ਬੱਚਿਆਂ ਨੇ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕਰਕੇ ਆਪਣੀਆਂ ਹਾਜ਼ਰੀਆਂ ਲੁਵਾਈਆ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਰਣਜੀਤ ਸਿੰਘ ਅਤੇ ਭਾਈ ਪੂਰਨ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਾਇਆ ਅਤੇ ਸਿਇਹਾਸ ਨਾਲ ਜੋੜਿਆ।ਭਾਈ ਜਗਦੀਸ਼ ਸਿੰਘ ਆਖਨ ਵਾਲਿਆ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਅਤੇ ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਸੰਗਤਾਂ ਨਾਲ ਵੀਚਾਰ ਸਾਂਝੇ ਕੀਤੇ। ਸੰਗਤਾਂ ਨੂੰ ਹਰ ਸਾਲ 5 ਜਨਵਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਕਿਹਾ ਤੇ ਸੰਗਤਾਂ ਵਿਚ ਮੂਲ ਨਾਨਕਸ਼ਾਹੀ ਕੈਲੰਡਰ ਵੀ ਵੰਡਿਆ ਗਿਆ।ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੇਵਾ ਕਰਨ ਵਾਲੇ ਸਾਰੇ ਸੇਵਾਦਾਰਾਂ ਦਾ ਵੀ ਧੰਨਵਾਦ ਕੀਤਾ। ਗੁਰੂ ਦੇ ਲੰਗਰ ਅੱਤੁਟ ਵਰਤਾਏ ਗਏ।

khireyapunjab
Author: khireyapunjab

Leave a Reply

Your email address will not be published. Required fields are marked *

Latest News