Home » ਸੰਸਾਰ » ਜਰਮਨੀ » ਗੁਰਦੁਆਰਾ ਗੁਰੂ ਰਾਮਦਾਸ ਜੀ ਮਾਰਕਸਲੋਹ ( ਡਿਊਸਬਰਗ ) ਵਿਖੇ ਗੁਰੁ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।

ਗੁਰਦੁਆਰਾ ਗੁਰੂ ਰਾਮਦਾਸ ਜੀ ਮਾਰਕਸਲੋਹ ( ਡਿਊਸਬਰਗ ) ਵਿਖੇ ਗੁਰੁ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।

SHARE ARTICLE

87 Views

ਜਰਮਨੀ ਅ6 ਜਨਵਰੀ (ਖਿੜਿਆ ਪੰਜਾਬ) ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਮਾਰਕਸਲੋਹ ਡਿਊਸਬਰਗ ਦੀਆ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬੇ ਕਮਾਲ ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਉਤਸ਼ਾਹ ਪੁਰਵਕ ਮਨਾਇਆ ਗਿਆ। ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਦੀਵਾਨ ਸਜਾਏ ਗਏ। ਬੱਚਿਆਂ ਨੇ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕਰਕੇ ਆਪਣੀਆਂ ਹਾਜ਼ਰੀਆਂ ਲਗਵਾਈਆਂ । ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਰਣਜੀਤ ਸਿੰਘ ਅਤੇ ਭਾਈ ਪੂਰਨ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਅਤੇ ਇਤਿਹਾਸ ਨਾਲ ਜੋੜਿਆ। ਭਾਈ ਜਗਦੀਸ਼ ਸਿੰਘ ਆਖਨ ਵਾਲਿਆਂ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਅਤੇ ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਸੰਗਤਾਂ ਨੂੰ ਹਰ ਸਾਲ 5 ਜਨਵਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਕਿਹਾ ਤੇ ਸੰਗਤਾਂ ਵਿਚ ਮੂਲ ਨਾਨਕਸ਼ਾਹੀ ਕੈਲੰਡਰ ਵੀ ਵੰਡਿਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੇਵਾ ਕਰਨ ਵਾਲੇ ਸਾਰੇ ਸੇਵਾਦਾਰਾਂ ਦਾ ਵੀ ਧੰਨਵਾਦ ਕੀਤਾ। ਗੁਰੂ ਕਾ ਲੰਗਰ ਅੱਤੁਟ ਵਰਤਾਇਆ ਗਿਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ 29 ਅਪ੍ਰੈਲ ਤੋਂ 1 ਮਈ ਤੀਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ