Home » ਨਵੀਂ ਦਿੱਲੀ » ਪੰਜਾਬ ਦੇ ਮੁੱਖ ਮੰਤਰੀ ਦੀ ਵੀਡੀਓ ਜੇ ਸਹੀ ਪਾਈ ਗਈ ਤਾਂ ਸਿੱਖ ਇਹਨਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ: ਰਘਬੀਰ ਸਿੰਘ, ਰਾਜਿੰਦਰ ਸਿੰਘ ਪੁਰੇਵਾਲ 👉 ਸਿੱਖ ਅਦਾਰਿਆਂ ਤੇ ਗੁਰਦੁਆਰਿਆਂ ਬਾਰੇ ‘ਆਪ’ ਸਰਕਾਰ ਝੂਠ ਫੈਲਾਉਣਾ ਬੰਦ ਕਰੇ

ਪੰਜਾਬ ਦੇ ਮੁੱਖ ਮੰਤਰੀ ਦੀ ਵੀਡੀਓ ਜੇ ਸਹੀ ਪਾਈ ਗਈ ਤਾਂ ਸਿੱਖ ਇਹਨਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ: ਰਘਬੀਰ ਸਿੰਘ, ਰਾਜਿੰਦਰ ਸਿੰਘ ਪੁਰੇਵਾਲ 👉 ਸਿੱਖ ਅਦਾਰਿਆਂ ਤੇ ਗੁਰਦੁਆਰਿਆਂ ਬਾਰੇ ‘ਆਪ’ ਸਰਕਾਰ ਝੂਠ ਫੈਲਾਉਣਾ ਬੰਦ ਕਰੇ

SHARE ARTICLE

50 Views

ਨਵੀਂ ਦਿੱਲੀ 7 ਜਨਵਰੀ (ਮਨਪ੍ਰੀਤ ਸਿੰਘ ਖਾਲਸਾ): – ਜਿਹੜਾ ਵਿਅਕਤੀ ਸਿੱਖ ਧਰਮ ਅਤੇ ਗੁਰਦੁਆਰਿਆਂ ਬਾਰੇ ਝੂਠੇ ਤੇ ਨੀਵੇਂ ਪੱਧਰ ਦੇ ਬਿਆਨ ਮੀਡੀਆ ਵਿੱਚ ਦਿੰਦਾ ਹੈ, ਉਸ ਵਿਅਕਤੀ ਨੂੰ ਅਕਾਲ ਤਖ਼ਤ ਤੇ ਸੱਦਿਆ ਜਾਣਾ ਚਾਹੀਦਾ ਹੈ, ਚਾਹੇ ਉਹ ਸਿੱਖ ਜਾਂ ਗ਼ੈਰ ਸਿੱਖ ਕਿਉਂ ਨਾ ਹੋਵੇ । ਕਈ ਸਿਆਸੀ ਪਾਰਟੀਆਂ ਦੇ ਆਗੂ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਜਾਣ ਬੁੱਝ ਕੇ ਸਿੱਖ ਗੁਰੂ ਘਰਾਂ ਸਬੰਧੀ ਝੂਠ ਫੈਲਾਉਂਦੇ ਹਨ, ਉਹਨਾਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ । ਉਕਤ ਬਿਆਨ ਦਿੰਦਿਆਂ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਡਰਬੀ ਦੇ ਪ੍ਰਧਾਨ ਸ: ਰਘਬੀਰ ਸਿੰਘ ਅਤੇ ਸ: ਰਾਜਿੰਦਰ ਸਿੰਘ ਪੁਰੇਵਾਲ ਨੇ ਕਿਹਾ ਕਿ ਕੁੱਝ ਸਿਆਸੀ ਪਾਰਟੀਆਂ ਤੇ ਸਰਕਾਰੀ ਏਜੰਸੀਆਂ ਤੇ ਸਿੱਖ ਵਿਰੋਧੀ ਲੋਕ ਜਾਣ ਬੁੱਝ ਕੇ ਇਹੋ ਜਿਹੀ ਬਿਆਨ ਬਾਜ਼ੀ ਕਰਕੇ ਲੋਕਾਂ ਵਿੱਚ ਸਿੱਖ ਧਰਮ ਅਤੇ ਗੁਰਦੁਆਰਿਆਂ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕਰਦੇ ਹਨ । ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜੋ ਬਿਆਨ ਜਾਣ ਬੁੱਝ ਕੇ ਦਿੱਤੇ ਗਏ ਹਨ, ਉਹ ਬਖਸ਼ਣ ਯੋਗ ਨਹੀਂ ਹਨ । ਸਦਾ ਹੀ ਸ਼ਰਾਬੀ ਰਹਿਣ ਵਾਲੇ ਨੂੰ ਮੁੱਖ ਮੰਤਰੀ ਦੇ ਪਦ ਤੋਂ ਤੁਰੰਤ ਲਾਹੁਣਾ ਚਾਹੀਦਾ ਹੈ । ਆਮ ਆਦਮੀ ਪਾਰਟੀ ਦੇ ਕੋਲ ਬਹੁਤ ਚੰਗੇ ਆਗੂ ਵੀ ਹਨ, ਜਿਹਨਾਂ ਨੂੰ ਇਹ ਸੇਵਾ ਦਿੱਤੀ ਜਾ ਸਕਦੀ ਹੈ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਲੋਕ ਇਹਨਾਂ ਨੂੰ ਮੂੰਹ ਨਹੀਂ ਲਾਉਣਗੇ ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਵੀ ਪੰਜਾਬ ਵਿੱਚ ਰਿਸ਼ਵਤ, ਜੁਰਮ ਅਤੇ ਭ੍ਰਿਸ਼ਟਾਚਾਰ ਖਤਮ ਨਹੀਂ ਹੋਇਆ ਤੇ ਇਹ ਲੋਕ ਸਿੱਖ ਅਦਾਰਿਆਂ ਦੀ ਨਿੰਦਾ ਕਰਦੇ ਰਹਿੰਦੇ ਹਨ । ਇਹੀ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਦੇ ਖਰਚ ਨਾਲ ਗੱਡੀਆਂ ਲੈ ਕੇ ਬਾਹਰ ਜਾਂਦਾ ਹੈ ਤੇ ਉਹ ਪੰਜਾਬ ਵਿੱਚ ਆਪ ਏਨੀ ਸੁਰੱਖਿਆ ਵਿਚ ਰਹਿੰਦਾ ਹੈ ਇਸ ਤੋਂ ਪਤਾ ਲਗਦਾ ਹੈ ਕਿ ਉਥੇ ਆਮ ਪੰਜਾਬੀ ਕਿੰਨੇ ਕੁ ਸੁਰੱਖਿਅਤ ਹੋਣਗੇ। ਹਰ ਰੋਜ਼ ਫਿਰੌਤੀਆਂ ਨਾ ਮਿਲਣ ਕਰਕੇ ਲੋਕਾਂ ਨੂੰ ਮਾਰਿਆ ਜਾ ਰਿਹਾ ਹੈ । ਪੰਜਾਬ ਸਰਕਾਰ ਆਪਣੀਆਂ ਡਿਊਟੀਆਂ ਨਿਭਾਅ ਨਹੀਂ ਸਕੀ । ਉਹਨਾਂ ਅੱਗੇ ਕਿਹਾ, ਕਿ ਇਹੋ ਜਿਹੀਆਂ ਪਾਰਟੀਆਂ ਤੋਂ ਲੋਕਾਂ ਨੂੰ ਦੂਰ ਹੀ ਰਹਿਣਾ ਚਾਹੀਦਾ ਹੈ । ਮੁੱਖ ਮੰਤਰੀ ਦੀ ਜੋ ਵੀਡੀਓ ਦੀ ਚਰਚਾ ਹੋ ਰਹੀ ਹੈ, ਜੇ ਇਹ ਸੱਚੀ ਸਾਬਤ ਹੋ ਜਾਂਦੀ ਹੈ ਅਤੇ ਜੇ ਪਾਰਟੀ ਨੇ ਉਹਨਾਂ ਦੇ ਸਿੱਖ ਵਿਰੋਧੀ ਬਿਆਨ ਵਾਪਸ ਨਾ ਲਏ ਤਾਂ ਪੰਜਾਬ ਦੇ ਲੋਕਾਂ ਨੇ ਇਸ ਮੁੱਖ ਮੰਤਰੀ ਅਤੇ ‘ਆਪ’ ਪਾਰਟੀ ਨੂੰ ਕਦੇ ਮੂੰਹ ਨਹੀਂ ਲਾਉਣਾ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।

ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 558 ਦੀ ਅਰੰਭਤਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ! ਨਵੇਂ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ