Home » ਨਵੀਂ ਦਿੱਲੀ » ਅਤਿਸ਼ੀ ਮਰਲਿਨਾ ਵਲੋਂ ਗੁਰੂ ਸਾਹਿਬਾਨ ਵਿਰੁੱਧ ਵਰਤੀ ਭੱਦੀ ਸ਼ਬਦਾਵਲੀ ਨੂੰ ਦੇਖਦਿਆਂ ਓਸਦੀ ਮੈਂਬਰਸ਼ਿਪ ਖਾਰਿਜ ਕਰਣ ਅਤੇ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਣ ਦੇ ਦੋਸ਼ ਹੇਠ ਕਾਨੂੰਨੀ ਕਾਰਵਾਈ ਦੀ ਮੰਗ: ਪਰਮਜੀਤ ਸਿੰਘ ਵੀਰ ਜੀ।

ਅਤਿਸ਼ੀ ਮਰਲਿਨਾ ਵਲੋਂ ਗੁਰੂ ਸਾਹਿਬਾਨ ਵਿਰੁੱਧ ਵਰਤੀ ਭੱਦੀ ਸ਼ਬਦਾਵਲੀ ਨੂੰ ਦੇਖਦਿਆਂ ਓਸਦੀ ਮੈਂਬਰਸ਼ਿਪ ਖਾਰਿਜ ਕਰਣ ਅਤੇ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਣ ਦੇ ਦੋਸ਼ ਹੇਠ ਕਾਨੂੰਨੀ ਕਾਰਵਾਈ ਦੀ ਮੰਗ: ਪਰਮਜੀਤ ਸਿੰਘ ਵੀਰ ਜੀ।

SHARE ARTICLE

37 Views

ਨਵੀਂ ਦਿੱਲੀ 8 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਵਿਧਾਨਸਭਾ ਵਿੱਚ ਗੁਰੂ ਤੇਗ਼ ਬਹਾਦਰ ਜੀ ਨੂੰ ਲੈ ਕੇ ਚਰਚਾ ਚੱਲ ਰਹੀ ਸੀ। ਇਸ ਦੌਰਾਨ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਵੱਲੋਂ ਵਿਰੋਧੀ ਧਿਰ ਦੀ ਨੇਤਾ ਅਤਿਸ਼ੀ ਮਰਲਿਨਾ ਵੱਲੋਂ ਤਲਖ਼ੀ ਵਿੱਚ “ਕੁੱਤਿਆਂ ਦਾ ਸੰਮਾਨ ਕਰੋ” ਅਤੇ “ਗੁਰੂਆਂ ਦਾ ਸੰਮਾਨ ਕਰੋ” ਵਰਗੇ ਸ਼ਬਦ ਕਹੇ ਜਾਣ ਲਗੇ। ਗੁਰਬਾਣੀ ਰਿਸਰਚ ਫਾਉਂਡੇਸ਼ਨ ਦੇ ਮੁੱਖੀ ਅਤੇ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਕੋ ਚੇਅਰਮੈਨ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਕਿਹਾ ਕਿ ਇੰਨ੍ਹਾ ਸ਼ਬਦਾਂ ਦੀ ਵਰਤੋਂ ਨਾਲ ਇਸਦੀ ਬੋਲ ਬਾਣੀ ਵਿੱਚੋ ਓਹੀ ਕੁਝ ਨਿਕਲ ਰਿਹਾ ਹੈ, ਕਿਹੜੀ ਗੱਲ ਤੇ ਕਿਹੜਾ ਸ਼ਬਦ ਅਤੇ ਕਿਸਦੀ ਤੁਲਨਾ ਕਦੋ ਕਰਨੀ ਹੁੰਦੀ ਹੈ ਜੇਕਰ ਇਸਨੂੰ ਇਹ ਨਹੀਂ ਪਤਾ ਤਾਂ ਇਸਨੂੰ ਕਿਸੇ ਸੰਵਿਧਾਨਕ ਅਦਾਰੇ ਵਿਚ ਬੋਲਣ ਦਾ ਹੱਕ ਵੀ ਨਹੀਂ ਹੋਣਾ ਚਾਹੀਦਾ ਹੈ, ਇਹ ਕੋਈ ਭੁੱਲ ਨਾ ਹੋਕੇ ਜਾਣਬੁੱਝ ਕੇ ਦਿੱਤਾ ਗਿਆ ਬਿਆਨ ਹੈ, ਜਿਸਦੀ ਜੜ੍ਹ ਅਤੇ ਏਜੇਂਡਾ ਇਕ ਖਾਸ ਧਿਰ ਨੂੰ ਪੰਜਾਬ ਵਿਚ ਸਿਖਾਂ ਖਿਲਾਫ ਹਵਾ ਦੇ ਕੇ ਨਫਰਤੀ ਏਜੇਂਡਾ ਖੜ੍ਹਾ ਕਰਨ ਲਯੀ ਲਗਾਈ ਗਈ, ਇਹ ਬਿਆਨ ਵੀ ਉਸੇ ਏਜੰਡੇ ਦੇ ਵਿੱਚੋ ਨਿਕਲਿਆ ਹੈ। ਇੱਕ ਪਾਸੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦਾ ਮੁੱਖ ਮੰਤਰੀ ਸਿੱਖ ਸੰਸਥਾਵਾਂ ਦੇ ਖ਼ਿਲਾਫ਼ ਸ਼ਰੇਆਮ ਬਿਆਨਬਾਜ਼ੀ ਕਰਦਾ ਹੈ, ਦੂਜੇ ਪਾਸੇ ਦਿੱਲੀ ਵਿੱਚ ਉਸੇ ਪਾਰਟੀ ਦੀ ਵਿਰੋਧੀ ਧਿਰ ਦੀ ਨੇਤਾ ਗੁਰੂਆਂ ਨੂੰ ਕੁੱਤਿਆਂ ਨਾਲ ਤੁਲਨਾ ਕਰ ਰਹੀ ਹੈ । ਇਹ ਸਭ ਕੁਝ ਉਨ੍ਹਾਂ ਦੀ ਮਾਨਸਿਕਤਾ ਨੂੰ ਉਜਾਗਰ ਕਰਦਾ ਹੈ ਕਿ ਜਿੱਥੇ ਆਸਥਾ, ਮਰਿਆਦਾ ਅਤੇ ਸਨਮਾਨ ਦੀ ਕੋਈ ਕਦਰ ਨਹੀਂ। ਇਹ ਘਟੀਆ ਵਿਚਾਰਧਾਰਾ ਹੈ, ਜਿਸ ਨੂੰ ਸਾਫ਼ ਤੌਰ ‘ਤੇ ਨਕਾਰਨਾ ਲਾਜ਼ਮੀ ਹੈ। ਸਦਨ ਵਿੱਚ ਵਾਪਸ ਆਉਣ ਦੀ ਬਜਾਏ, ਉਹ ਦੋ ਦਿਨਾਂ ਤੋਂ ਸਦਨ ਤੋਂ ਗੈਰਹਾਜ਼ਰ ਹੋ ਰਹੀ ਹੈ। ਇਸ ਨਾਲ ਪੂਰੀ ਤਰ੍ਹਾਂ ਇਹ ਸਾਬਿਤ ਹੁੰਦਾ ਹੈ ਕਿ ਆਤਿਸ਼ੀ ਮਰਲਿਨਾ ਵੀ ਕੇਜਰੀਵਾਲ ਦੇ ਨਕਸ਼ੇ ਕਦਮਾਂ ‘ਤੇ ਚੱਲ ਰਹੀ ਹੈ। ਜਿਵੇਂ ਕੇਜਰੀਵਾਲ ਦਿੱਲੀ ਤੋਂ ਪੰਜਾਬ ਭੱਜ ਗਿਆ ਸੀ, ਆਤਿਸ਼ੀ ਮਾਰਲੇਨਾ ਹੁਣ ਗੋਆ ਵਿੱਚ ਘੁੰਮ ਰਹੀ ਹੈ। ਅੰਤ ਵਿਚ ਉਨ੍ਹਾਂ ਕਿਹਾ ਅਸੀਂ ਅਤਿਸ਼ੀ ਮਰਲਿਨਾ ਦੇ ਬਿਆਨ ਦੀ ਸਖ਼ਤ ਨਿੰਦਾ ਕਰਦੇ ਹਾਂ ਤੇ ਵਿਧਾਨ ਸਭਾ ਸਪੀਕਰ ਕੋਲੋਂ ਇੰਨ੍ਹਾ ਦੀ ਮੈਂਬਰਸ਼ਿਪ ਖਾਰਿਜ ਕਰਣ ਦੇ ਨਾਲ ਇੰਨ੍ਹਾ ਉਪਰ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਣ ਦੇ ਦੋਸ਼ ਹੇਠ ਕਾਨੂੰਨੀ ਕਾਰਵਾਈ ਦੀ ਮੰਗ ਕਰਦੇ ਹਾਂ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ 13 ਅਪ੍ਰੈਲ ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਕਪੂਰਥਲਾ ਵਿਖੇ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਕੀਤੀ ਅਪੀਲ: ਨੌਜਵਾਨ ਸੇਵਕ ਸਭਾ