Home » ਨਵੀਂ ਦਿੱਲੀ » ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਵੱਲੋਂ ਵਿਧਾਨ ਸਭਾ ’ਚ ਗੁਰੂ ਸਾਹਿਬਾਨ ਪ੍ਰਤੀ ਦਿੱਤੇ ਬਿਆਨ ਦੀ ਸਖ਼ਤ ਨਿੰਦਾ ਅਤੇ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਦੀ ਮੰਗ: ਐਡਵੋਕੇਟ ਧਾਮੀ

ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਵੱਲੋਂ ਵਿਧਾਨ ਸਭਾ ’ਚ ਗੁਰੂ ਸਾਹਿਬਾਨ ਪ੍ਰਤੀ ਦਿੱਤੇ ਬਿਆਨ ਦੀ ਸਖ਼ਤ ਨਿੰਦਾ ਅਤੇ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਦੀ ਮੰਗ: ਐਡਵੋਕੇਟ ਧਾਮੀ

SHARE ARTICLE

67 Views

ਨਵੀਂ ਦਿੱਲੀ, 8 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਮ ਆਦਮੀ ਪਾਰਟੀ ਦੀ ਆਗੂ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਦਿੱਲੀ ਵਿਧਾਨ ਸਭਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਅਪਮਾਨਜਨਕ ਟਿੱਪਣੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਆਪ ਆਗੂਆਂ ਦੀ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਿੱਲੀ ਦੀ ਆਪ ਆਗੂ ਆਤਿਸ਼ੀ ਵੱਲੋਂ ਦਿੱਤਾ ਗਿਆ ਬਿਆਨ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਰਮ ਦੀ ਰੱਖਿਆ ਲਈ ਦਿੱਲੀ ਵਿਖੇ ਸ਼ਹਾਦਤ ਦਿੱਤੀ। ਦਿੱਲੀ ਦੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਆਗੂ ਵੱਲੋਂ ਗੁਰੂ ਸਾਹਿਬ ਪ੍ਰਤੀ ਬੇਹੱਦ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕਰਨੀ ਜਿਥੇ ਮੰਦਭਾਗਾ ਹੈ, ਉਥੇ ਹੀ ਇਹ ਆਪ ਆਦਮੀ ਪਾਰਟੀ ਦੀ ਸੋਚ ਦਾ ਪ੍ਰਗਟਾਵਾ ਵੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੰਗ ਕੀਤੀ ਕਿ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਦੀ ਮੈਂਬਰਸ਼ਿਪ ਤੁਰੰਤ ਰੱਦ ਕੀਤੀ ਜਾਵੇ। ਉਨ੍ਹਾਂ ਆਪ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਵੀ ਸਵਾਲ ਕੀਤਾ ਕਿ ਕੀ ਉਹ ਆਪਣੇ ਇਸ ਆਗੂ ਵਿਰੁੱਧ ਕਾਰਵਾਈ ਕਰਨਗੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ