Home » ਨਵੀਂ ਦਿੱਲੀ » ਆਤਿਸ਼ੀ ਦੀ ਵੀਡੀਓ ਨੂੰ ਤਕਨਾਲੋਜੀ ਨਾਲ ਤੋੜ-ਮਰੋੜ ਕੇ ਅਪਲੋਡ ਅਤੇ ਪ੍ਰਸਾਰਿਤ ਕਰਨ ਦੇ ਸਬੰਧ ਵਿੱਚ ਜਲੰਧਰ ਪੁਲਿਸ ਕਮਿਸ਼ਨਰੇਟ ਵਿਖੇ ਐਫ.ਆਈ.ਆਰ. ਦਰਜ — ਸੋਸ਼ਲ ਮੀਡੀਆ ਪੋਸਟ ਤੋਂ ਲਏ ਗਏ ਆਡੀਓ ਦੀ ਫੋਰੈਂਸਿਕ ਜਾਂਚ ਤੋਂ ਪਤਾ ਚੱਲਦਾ ਹੈ ਕਿ ਆਤਿਸ਼ੀ ਦੁਆਰਾ “ਗੁਰੂ” ਸ਼ਬਦ ਬੋਲਿਆ ਹੀ ਨਹੀਂ ਗਿਆ

ਆਤਿਸ਼ੀ ਦੀ ਵੀਡੀਓ ਨੂੰ ਤਕਨਾਲੋਜੀ ਨਾਲ ਤੋੜ-ਮਰੋੜ ਕੇ ਅਪਲੋਡ ਅਤੇ ਪ੍ਰਸਾਰਿਤ ਕਰਨ ਦੇ ਸਬੰਧ ਵਿੱਚ ਜਲੰਧਰ ਪੁਲਿਸ ਕਮਿਸ਼ਨਰੇਟ ਵਿਖੇ ਐਫ.ਆਈ.ਆਰ. ਦਰਜ — ਸੋਸ਼ਲ ਮੀਡੀਆ ਪੋਸਟ ਤੋਂ ਲਏ ਗਏ ਆਡੀਓ ਦੀ ਫੋਰੈਂਸਿਕ ਜਾਂਚ ਤੋਂ ਪਤਾ ਚੱਲਦਾ ਹੈ ਕਿ ਆਤਿਸ਼ੀ ਦੁਆਰਾ “ਗੁਰੂ” ਸ਼ਬਦ ਬੋਲਿਆ ਹੀ ਨਹੀਂ ਗਿਆ

SHARE ARTICLE

84 Views

ਨਵੀਂ ਦਿੱਲੀ, 9 ਜਨਵਰੀ (ਮਨਪ੍ਰੀਤ ਸਿੰਘ ਖਾਲਸਾ): ਜਲੰਧਰ ਪੁਲਿਸ ਕਮਿਸ਼ਨਰੇਟ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਇਕਬਾਲ ਸਿੰਘ ਦੀ ਸ਼ਿਕਾਇਤ ‘ਤੇ ਦਿੱਲੀ ਵਿਧਾਨ ਸਭਾ ‘ਚ ਵਿਰੋਧੀ ਧਿਰ ਦੀ ਨੇਤਾ ਅਤੇ ਐਮ.ਐਲ.ਏ. ਸ੍ਰੀਮਤੀ ਆਤਿਸ਼ੀ ਦੀ ਇੱਕ ਵੀਡੀਓ ਨੂੰ ਤੇੜ-ਮਰੋੜ ਕੇ ਅਤੇ ਤਕਨਾਲੋਜੀ ਨਾਲ ਬਦਲ ਕੇ ਗਲਤ ਢੰਗ ਨਾਲ ਅਪਲੋਡ ਅਤੇ ਪ੍ਰਸਾਰਿਤ ਕਰਨ ਨਾਲ ਸਬੰਧਤ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਦੱਸਣਯੋਗ ਹੈ ਕਿ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੂੰ ਗੁਰੂਆਂ ਵਿਰੁੱਧ ਕਥਿਤ ਤੌਰ ‘ਤੇ ਅਪਮਾਨਜਨਕ ਅਤੇ ਨਿੰਦਿਆ ਭਰੀਆਂ ਟਿੱਪਣੀਆਂ ਕਰਦੇ ਹੋਏ ਦਿਖਾਉਂਦਿਆਂ ਭੜਕਾਊ ਸੁਰਖੀਆਂ ਦੇ ਨਾਲ ਇੱਕ ਛੋਟੀ ਵੀਡੀਓ ਕਲਿੱਪ ਵਾਲੀਆਂ ਕਈ ਪੋਸਟਾਂ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਅਪਲੋਡ ਪ੍ਰਸਾਰਿਤ ਕੀਤੀਆਂ ਗਈਆਂ ਹਨ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਵੀਡੀਓ ਕਲਿੱਪ ਦੀ ਜਾਂਚ ਵਿਗਿਆਨਕ ਢੰਗ ਨਾਲ ਕੀਤੀ ਗਈ ਹੈ ਅਤੇ ਸ੍ਰੀਮਤੀ ਆਤਿਸ਼ੀ ਦੀ ਆਡੀਓ ਵਾਲੀ ਇਹ ਵੀਡੀਓ ਕਲਿੱਪ ਸ੍ਰੀ ਕਪਿਲ ਮਿਸ਼ਰਾ ਦੇ ਸੋਸ਼ਲ ਮੀਡੀਆ ਐਕਸ ਪਲੇਟਫਾਰਮ ਤੋਂ ਡਾਊਨਲੋਡ ਕਰਕੇ ਫੋਰੈਂਸਿਕ ਜਾਂਚ ਲਈ ਡਾਇਰੈਕਟਰ, ਫੋਰੈਂਸਿਕ ਸਾਇੰਸ ਲੈਬਾਰਟਰੀ, ਪੰਜਾਬ, ਐਸਏਐਸ ਨਗਰ ਨੂੰ ਭੇਜੀ ਗਈ ਸੀ। ਦੱਸਣਯੋਗ ਹੈ ਕਿ ਇਸ ਵੀਡੀਓ ਦੀ ਫੋਰੈਂਸਿਕ ਰਿਪੋਰਟ 09-01-2026 ਦੇ ਅਨੁਸਾਰ ਇਹ ਸਾਹਮਣੇ ਆਇਆ ਹੈ ਕਿ ਸ੍ਰੀਮਤੀ ਆਤਿਸ਼ੀ ਦੁਆਰਾ ਆਪਣੀ ਆਡੀਓ ਵਿੱਚ ਕਿਤੇ ਵੀ “ਗੁਰੂ” ਸ਼ਬਦ ਨਹੀਂ ਬੋਲਿਆ ਗਿਆ ਜਿਵੇਂ ਕਿ ਸੋਸ਼ਲ ਮੀਡੀਆ ‘ਤੇ ਪ੍ਰਸਾਰਿਤ ਕੀਤੇ ਜਾ ਰਹੇ ਵੀਡੀਓ ਕਲਿੱਪਾਂ ਵਿੱਚ ਦਿਖਾਇਆ ਜਾ ਰਿਹਾ ਹੈ। ਅਸਲ ਵਿੱਚ ਇਸ ਵੀਡੀਓ ਨਾਲ ਛੇੜ-ਛਾੜ ਕਰਕੇ ਇਸਨੂੰ ਤਕਨਾਲੋਜੀ ਨਾਲ ਤੋੜ ਮਰੋੜ ਕੇ ਅਪਲੋਡ ਕੀਤਾ ਗਿਆ ਹੈ, ਜਿਸ ਵਿੱਚ ਅਜਿਹੇ ਕੁਝ ਸ਼ਬਦ ਸ਼ਾਮਲ ਕੀਤੇ ਗਏ ਹਨ ਜੋ ਸ੍ਰੀਮਤੀ ਆਤਿਸ਼ੀ ਦੁਆਰਾ ਬੋਲੇ ਹੀ ਨਹੀਂ ਗਏ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਬੇਅਦਬੀ ਬਾਰੇ ਪੰਥਕ ਇਕਤਰਤਾ ਵਿਚ ਸੱਦਾ ਨਾ ਮਿਲਣ ਕਰਕੇ ਹਰਮੀਤ ਸਿੰਘ ਕਾਲਕਾ ਕਰ ਰਹੇ ਹਨ ਦੂਸ਼ਣ ਬਾਜ਼ੀ: ਸਰਨਾ 👉 ਕੌਮੀ ਮਸਲੇਆਂ ਮੌਕੇ ਕੌਮ ਦੀ ਪਿੱਠ ਵਿੱਚ ਛੁਰਾ ਮਾਰਣ ਅਤੇ ਬੰਦੀ ਸਿੰਘਾਂ ਦੇ ਰਿਹਾਈ ਸੰਘਰਸ਼ ਨੂੰ ਤਾਰਪੀਡੋ ਕਰਣ ਦਾ ਲਗਾਇਆ ਦੋਸ਼

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ 👉 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

ਹਿੰਦੂ ਜੱਥੇਬੰਦੀਆਂ ਵਲੋਂ ਕੈਨੇਡਾ ਵਿੱਚ ਖਾਲਿਸਤਾਨ ਦੇ ਝੰਡੇ ‘ਤੇ ਪਾਬੰਦੀ ਲਗਾਉਣ ਦੀ ਦਿੱਤੀ ਗਈ ਪਟੀਸ਼ਨ ਦੇ ਵਿਰੋਧ ਵਿਚ ਕੈਨੇਡੀਅਨ ਸਿੱਖਾਂ ਵਲੋਂ ਭਾਰੀ ਰੋਸ ਮੁਜਾਹਿਰਾ 👉 ਸੀਆਈਏ ਏਜੰਟ ਦੇ ਬਿਆਨ ਉਪਰੰਤ ਏਆਈ 182 ਫਲਾਈਟ ਵਿਚ ਮਾਰੇ ਗਏ 329 ਨਿਰਦੋਸ਼ਾਂ ਦੀ ਮੁੜ ਜਾਂਚ ਦੀ ਉਠੀ ਮੰਗ