Home » ਮਾਝਾ » ਆਤਿਸ਼ੀ ਦੇ ਬਿਆਨ ਖ਼ਿਲਾਫ਼ ਅਕਾਲੀ ਦਲ ਦਾ ਪੰਜਾਬ ਭਰ ‘ਚ ਰੋਸ, ਤਰਨ ਤਾਰਨ ‘ਚ ਡੀਸੀ ਦਫ਼ਤਰ ਬਾਹਰ ਭਾਰੀ ਪ੍ਰਦਰਸ਼ਨ

ਆਤਿਸ਼ੀ ਦੇ ਬਿਆਨ ਖ਼ਿਲਾਫ਼ ਅਕਾਲੀ ਦਲ ਦਾ ਪੰਜਾਬ ਭਰ ‘ਚ ਰੋਸ, ਤਰਨ ਤਾਰਨ ‘ਚ ਡੀਸੀ ਦਫ਼ਤਰ ਬਾਹਰ ਭਾਰੀ ਪ੍ਰਦਰਸ਼ਨ

SHARE ARTICLE

38 Views

ਆਤਿਸ਼ੀ ਦੇ ਬਿਆਨ ਖ਼ਿਲਾਫ਼ ਅਕਾਲੀ ਦਲ ਦਾ ਪੰਜਾਬ ਭਰ ‘ਚ ਰੋਸ, ਤਰਨ ਤਾਰਨ ‘ਚ ਡੀਸੀ ਦਫ਼ਤਰ ਬਾਹਰ ਭਾਰੀ ਪ੍ਰਦਰਸ਼ਨ

 

ਡੀਸੀ ਨੂੰ ਮੰਗ ਪੱਤਰ, ਆਤਿਸ਼ੀ ਦਾ ਪੁਤਲਾ ਫੂਕ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਤੀਖਾ ਰੋਸ

 

ਤਰਨ ਤਾਰਨ, 10 ਜਨਵਰੀ:(ਗੁਰਪ੍ਰੀਤ ਸਿੰਘ ਸੈਡੀ)

ਦਿੱਲ੍ਹੀ ਦੀ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਵੱਲੋਂ ਵਿਧਾਨ ਸਭਾ ਵਿੱਚ ਸਿੱਖ ਗੁਰੂ ਸਾਹਿਬਾਨ ਸਬੰਧੀ ਦਿੱਤੇ ਗਏ ਅਪਮਾਨਜਨਕ ਬਿਆਨ ਤੋਂ ਬਾਅਦ ਉੱਠੇ ਸਿੱਖ ਭਾਈਚਾਰੇ ਦੇ ਤੀਖੇ ਰੋਸ ਦੇ ਮੱਦੇਨਜ਼ਰ, ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪੰਜਾਬ ਭਰ ਵਿੱਚ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤੇ ਗਏ।

ਇਸ ਕੜੀ ਤਹਿਤ ਤਰਨ ਤਾਰਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਜੱਥੇਬੰਦੀ ਅਤੇ ਅਕਾਲੀ ਵਰਕਰਾਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਭਾਰੀ ਇਕੱਠ ਕਰਕੇ ਆਮ ਆਦਮੀ ਪਾਰਟੀ ਅਤੇ ਆਤਿਸ਼ੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਨੂੰ ਮੰਗ ਪੱਤਰ ਸੌਂਪ ਕੇ ਆਤਿਸ਼ੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ। ਇਸ ਮਗਰੋਂ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਆਤਿਸ਼ੀ ਦਾ ਪੁਤਲਾ ਫੂਕ ਕੇ ਭਾਰੀ ਰੋਸ ਜਤਾਇਆ ਗਿਆ।

ਇਸ ਮੌਕੇ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਆਮ ਆਦਮੀ ਪਾਰਟੀ ਨੂੰ ਸਿੱਖ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਇਹ ਪਾਰਟੀ ਅਤੇ ਇਸਦੇ ਆਗੂ ਵਾਰ-ਵਾਰ ਸਿੱਖ ਮਰਿਯਾਦਾ ਨੂੰ ਢਾਹ ਲਾਉਣ ਅਤੇ ਸਿੱਖ ਗੁਰੂ ਸਾਹਿਬਾਨ ਬਾਰੇ ਅਸਹਿਣਸ਼ੀਲ ਟਿੱਪਣੀਆਂ ਕਰਨ ਤੋਂ ਗੁਰੇਜ਼ ਨਹੀਂ ਕਰਦੇ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਹ ਸੋਚ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਖੁੱਲ੍ਹੀ ਧੋਖੇਬਾਜ਼ੀ ਹੈ, ਜਿਸਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਅਕਾਲੀ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਆਤਿਸ਼ੀ ਵੱਲੋਂ ਦਿੱਤੇ ਗਏ ਬਿਆਨ ‘ਤੇ ਤੁਰੰਤ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਸ਼੍ਰੋਮਣੀ ਅਕਾਲੀ ਦਲ ਸੰਘਰਸ਼ ਨੂੰ ਹੋਰ ਤੇਜ਼ ਕਰੇਗਾ ਅਤੇ ਇਸਦੀ ਜ਼ਿੰਮੇਵਾਰੀ ਸਿੱਧੀ ਤੌਰ ‘ਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਹੋਵੇਗੀ।

ਇਸ ਰੋਸ ਪ੍ਰਦਰਸ਼ਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ, ਜ਼ਿਲ੍ਹਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ, ਐੱਸ.ਜੀ.ਪੀ.ਸੀ ਮੈਂਬਰ ਗੁਰਬਚਨ ਸਿੰਘ ਕਰਮੂਵਾਲਾ, ਚੇਅਰਮੈਂਨ ਗੁਰਸੇਵਕ ਸਿੰਘ ਸ਼ੇਖ਼, ਦਲਬੀਰ ਸਿੰਘ ਜਹਾਂਗੀਰ,ਕੁਲਦੀਪ ਸਿੰਘ ਔਲਖ,ਸਤਨਾਮ ਸਿੰਘ ਚੋਹਲਾ ਸਾਹਿਬ, ਇਕਬਾਲ ਸਿੰਘ ਸੰਧੂ, ਜਗਜੀਤ ਸਿੰਘ ਜੱਗੀ,ਕੁਲਦੀਪ ਸਿੰਘ ਲਾਹੌਰੀਆ, ਮਾਸਟਰ ਬਲਦੇਵ ਸਿੰਘ ਕੱਲ੍ਹਾ, ਬਲਾਕ ਸੰਮਤੀ ਮੈਂਬਰ ਸੁਰਿੰਦਰ ਸਿੰਘ ਸ਼ਿੰਦਾ, ਪ੍ਰੇਮ ਸਿੰਘ ਪੰਨੂ,ਹਰਦੀਪ ਸਿੰਘ ਖੱਖ, ਸੋਨੂੰ ਦੋਦੇ, ਦਲਜੀਤ ਸਿੰਘ ਐਮਾ,ਮਨਜਿੰਦਰ ਸਿੰਘ ਐਮਾ ਕਲ੍ਹਾ, ਜੱਗਾ ਸਿੰਘ ਸਵਰਗਾਂਪੁਰੀ, ਸੋਨੂੰ ਐੱਮ.ਸੀ ਤਰਨ ਤਾਰਨ, ਜਸਬੀਰ ਢੋਟੀਆਂ, ਸੁਖਵਰਸ ਸਿੰਘ ਪੰਨੂ, ਗੁਰਦੀਪ ਧਾਰੀਵਾਲ, ਤੇਗਾ ਸਿੰਘ ਸੋਹਲ,ਦਿਲਬਾਗ ਸਿੰਘ ਕਾਹਲਵਾਂ, ਮਨਪ੍ਰੀਤ ਸਿੰਘ ਸ਼ੈਲੀ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਹਾਜ਼ਰ ਸਨ।

 

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News