Home » ਨਵੀਂ ਦਿੱਲੀ » ਭਗਵੰਤ ਸਿੰਘ ਮਾਨ ਦੇ ਪੇਸ਼ੀ ਸਮੇਂ ਉਸ ਤੋਂ ਪਹਿਲਾਂ ਅਕਾਲੀ ਲੀਡਰਾਂ ਵਾਂਗ ਪੇਸ਼ੀ ਸਮੇ ਹਾਂ ਜਾਂ ਨਾਂਹ ਵਿਚ ਉਤਰ ਲਏ ਜਾਣ: ਬ੍ਰਿਟਿਸ਼ ਸਿੱਖ

ਭਗਵੰਤ ਸਿੰਘ ਮਾਨ ਦੇ ਪੇਸ਼ੀ ਸਮੇਂ ਉਸ ਤੋਂ ਪਹਿਲਾਂ ਅਕਾਲੀ ਲੀਡਰਾਂ ਵਾਂਗ ਪੇਸ਼ੀ ਸਮੇ ਹਾਂ ਜਾਂ ਨਾਂਹ ਵਿਚ ਉਤਰ ਲਏ ਜਾਣ: ਬ੍ਰਿਟਿਸ਼ ਸਿੱਖ

SHARE ARTICLE

28 Views

ਨਵੀਂ ਦਿੱਲੀ 13 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਦੇ ਡਰਬੀ ਸਿੰਘ ਸਭਾ ਗੁਰਦੁਆਰੇ ਸਾਹਿਬ ਐਤਵਾਰ ਨੂੰ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਤੇ 2003 ਨਾਨਕਸ਼ਾਹੀ ਕੈਲੰਡਰ ਮੁਤਾਬਕ ਅਖੰਡਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਕੀਰਤਨੀ ਦੀਵਾਨ ਸਜਾਏ ਗਏ । ਇਸ ਮੌਕੇ ਸਟੇਜ ਤੇ ਸੰਗਤਾਂ ਨਾਲ ਸਾਂਝ ਪਾਉਂਦਿਆਂ ਪ੍ਰਬੰਧਕਾਂ ਅਤੇ ਹੋਰ ਪਤਵੰਤੇ ਸਿੱਖਾਂ ਨੇ ਕਿਹਾ ਕਿ ਜਿਸ ਤਰ੍ਹਾਂ ਪਿਛਲੇ ਸਾਲ ਅਕਾਲੀ ਲੀਡਰਾਂ ਨੂੰ ਤਨਖਾਹ ਲਾਈ ਗਈ ਸੀ ਉਨ੍ਹਾਂ ਸਪੱਸ਼ਟੀਕਰਨ ਲਏ ਸੀ ਇਹ ਸਿਰਫ ਹਾਂ ਜਾਂ ਨਾਂਹ ਵਿਚ ਜਵਾਬ ਦੇਣ ਨੂੰ ਕਿਹਾ ਸੀ ਹੁਣ ਵੀ ਉਸੇ ਤਰ੍ਹਾਂ ਭਗਵੰਤ ਮਾਨ ਤੋਂ ਸਪਸ਼ਟੀਕਰਣ ਲਿਆ ਜਾਵੇ ਸਿਰਫ ਉੱਥੇ ਜਵਾਬ ਹਾਂ ਜਾਂ ਨਾਂਹ ਵਿਚ ਹੀ ਲਏ ਜਾਣ। ਉਨ੍ਹਾਂ ਕਿਹਾ ਭਗਵੰਤ ਮਾਨ ਤੋਂ ਪਹਿਲਾਂ ਪ੍ਰਸ਼ਨ ਪੁੱਛਿਆ ਜਾਏ ਕਿ ਓਹ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਦੇ ਤਖ਼ਤ ਤੇ ਸ਼ਰਾਬ ਪੀਕੇ ਬੈਠਾ ਸੀ ਜਾਂ ਨਹੀਂ। ਇਸਦੇ ਲਈ ਸਬੂਤ ਵਜੋਂ ਸਰਦਾਰ ਪੁਰੇਵਾਲ ਨੇ ਦੱਸਿਆ ਮੈਂ ਓਸ ਸਮੇਂ ਮੌਕੇ ਤੇ ਹਾਜ਼ਰ ਸੀ ਤੇ ਇਸ ਨੂੰ ਸੰਗਤਾਂ ਵਲੋਂ ਕੁੱਟਣ ਤੋਂ ਬਚਾਇਆ ਸੀ। ਉਸ ਵੇਲੇ ਇਹ ਐਮਪੀ ਸੀ ਤੇ ਸ਼ਰਾਬੀ ਸੀ। ਦੂਜਾ ਪ੍ਰਸ਼ਨ ਜੋ ਵੀਡੀਓ ਸ਼ੋਸ਼ਲ ਮੀਡੀਆ ਵਿਚ ਚਲ ਰਹੀ ਜਿਸ ਵਿਚ ਇਹ ਗੁਰੂ ਗੋਬਿੰਦ ਸਿੰਘ ਜੀ ਤੇ ਸ਼ਹੀਦ ਜਰਨੈਲ ਸਿੰਘ ਦੀ ਫੋਟੋ ਦਾ ਨਿਰਾਦਰ ਕਰ ਰਿਹਾ ਹੈ ਤੇ ਤੀਜਾ ਪ੍ਰਸ਼ਨ ਕੀ ਉਹ ਮੰਨਦਾ ਹੈ ਕਿ ਉਹ ਗੁਰੂ ਘਰਾਂ ਦੇ ਪ੍ਰਬੰਧ ਤੇ ਗੋਲਕ ਵਿਚ ਮਾਇਆ ਪਾਉਣ ਤੋਂ ਰੋਕਣ ਲਈ ਤੇ ਸਿੱਖੀ ਨੂੰ ਢਾਹ ਲਾ ਰਿਹਾ। ਡਰਬੀ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸਰਦਾਰ ਰਘਬੀਰ ਸਿੰਘ ਸਿੱਖ ਮਿਊਜ਼ੀਅਮ ਦੇ ਚੈਅਰਮੈਨ, ਜਨਰਲ ਸਕੱਤਰ ਸਰਦਾਰ ਰਜਿੰਦਰ ਸਿੰਘ ਪੁਰੇਵਾਲ ਕਾਰਸੇਵਾ ਕਮੇਟੀ ਪਾਕਿਸਤਾਨ, ਅਖੰਡ ਕੀਰਤਨੀ ਜਥਾ ਯੂਕੇ ਦੇ ਮੁਖ ਸੇਵਾਦਾਰ ਜਥੇਦਾਰ ਅਵਤਾਰ ਸਿੰਘ ਸੰਘੇੜਾ ਅਤੇ ਜਨਰਲ ਸਕੱਤਰ ਡਾਕਟਰ ਦਲਜੀਤ ਸਿੰਘ ਦੇ ਨਾਲ ਜਥੇਦਾਰ ਬਲਵੀਰ ਸਿੰਘ ਨੇ ਦੱਸਿਆ ਕਿ ਅਸੀਂ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਬੇਨਤੀ ਕਰਦੇ ਹਾਂ ਕਿ 2003 ਨਾਨਕਸ਼ਾਹੀ ਕੈਲੰਡਰ ਤੇ ਵੀ ਵਿਚਾਰਾਂ ਹੋਣ ਉਪਰੰਤ ਲਾਗੂ ਕੀਤਾ ਜਾਵੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ