Home » ਨਵੀਂ ਦਿੱਲੀ » ਯੂਕੇ ਵਿਚ ਸਿੱਖ ਬੱਚੀ ਨਾਲ ਕੀਤੇ ਗਏ ਸਮੂਹਿਕ ਜਬਰਜਿਨਾਹ ਦੀ ਸਖ਼ਤ ਨਿਖੇਧੀ: ਸਰਨਾ

ਯੂਕੇ ਵਿਚ ਸਿੱਖ ਬੱਚੀ ਨਾਲ ਕੀਤੇ ਗਏ ਸਮੂਹਿਕ ਜਬਰਜਿਨਾਹ ਦੀ ਸਖ਼ਤ ਨਿਖੇਧੀ: ਸਰਨਾ

SHARE ARTICLE

73 Views

ਨਵੀਂ ਦਿੱਲੀ 15 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮੁੱਖੀ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਬੀਤੇ ਦਿਨੀਂ ਯੂਕੇ ਵਿਚ ਸਿੱਖ ਬੱਚੀ ਨਾਲ ਕੀਤੇ ਗਏ ਸਮੂਹਿਕ ਜਬਰਜਿਨਾਹ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇੰਗਲੈਂਡ ਵਿੱਚ ਜੋ ਗਰੂਮਿੰਗ ਗੈਂਗ ਵੱਲੋਂ ਇੱਕ ਸਿੱਖ ਬੱਚੀ ਨਾਲ ਕੀਤੀ ਗਈ ਵਧੀਕੀ ਦੀ ਇਹ ਘਟਨਾ ਦੀ ਜਿੰਨੀ ਨਿਖੇਧੀ ਕੀਤੀ ਜਾਵੇ , ਉਹ ਘੱਟ ਹੈ । ਇਹ ਸਮੁੱਚੀ ਸਿੱਖ ਕੌਮ ਲਈ ਉਹ ਸੋਚਣ ਤੇ ਵਿਚਾਰਨ ਦਾ ਮਸਲਾ ਹੈ । ਵਿਦੇਸ਼ਾਂ ਵਿੱਚ ਖ਼ਾਸ ਕਰ ਯੂਰਪ ਵਿੱਚ ਇੱਕ ਅਤਿ ਘਟੀਆ ਮਾਨਸਿਕਤਾ ਵਾਲਾ ਗਰੋਹ ਪਿਛਲੇ ਲੰਮੇ ਸਮੇਂ ਤੋਂ ਸਰਗਰਮ ਹੈ ਜੋ ਸਿੱਖਾਂ ਸਮੇਤ ਹੋਰਨਾਂ ਭਾਈਚਾਰਿਆਂ ਦੀਆਂ ਬੱਚੀਆਂ ਨੂੰ ਨਿਸ਼ਾਨਾ ਬਣਾ ਰਿਹਾ ਹੈ । ਇੰਗਲੈਂਡ ਦੀ ਸਰਕਾਰ ਨੂੰ ਅਜਿਹੇ ਲੋਕਾਂ ਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ । ਉਨ੍ਹਾਂ ਕਿਹਾ ਓਸ ਸਮੇਂ ਮਾਮਲੇ ਦਾ ਪਤਾ ਲਗਦੇ ਹੀ ਇਕੱਠੇ ਹੋਏ ਸਿੱਖਾਂ ਵਲੋਂ ਬੱਚੀ ਨੂੰ ਛੁਡਵਾਣਾ ਬਹੁਤ ਚੰਗਾ ਕਦਮ ਸੀ । ਉਨ੍ਹਾਂ ਕਿਹਾ ਯੂਕੇ ਦੀਆਂ ਸਿੱਖ ਜੱਥੇਬੰਦੀਆਂ ਅਤੇ ਹੋਰ ਮਨੁੱਖੀ ਅਧਿਕਾਰ ਜੱਥੇਬੰਦੀਆਂ ਨੂੰ ਇਸ ਮਾਮਲੇ ਵਿਚ ਪੀੜਿਤ ਬੱਚੀ ਨੂੰ ਇੰਨਸਾਫ ਦਿਵਾਉਣ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਉਪਰਾਲਾ ਕਰਣਾ ਚਾਹੀਦਾ ਹੈ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ