Home » ਮਾਝਾ » ਅਕਾਲੀ ਦਲ ਦੇ ਨਿਧੜਕ ਆਗੂ ਜੱਥੇਦਾਰ ਸ. ਗੁਰਦਿਆਲ ਸਿੰਘ ਦੇ ਅਕਾਲ ਚਲਾਣੇ ‘ਤੇ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਡੂੰਘਾ ਦੁੱਖ ਪ੍ਰਗਟ

ਅਕਾਲੀ ਦਲ ਦੇ ਨਿਧੜਕ ਆਗੂ ਜੱਥੇਦਾਰ ਸ. ਗੁਰਦਿਆਲ ਸਿੰਘ ਦੇ ਅਕਾਲ ਚਲਾਣੇ ‘ਤੇ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਡੂੰਘਾ ਦੁੱਖ ਪ੍ਰਗਟ

SHARE ARTICLE

49 Views

ਅਕਾਲੀ ਦਲ ਦੇ ਨਿਧੜਕ ਆਗੂ ਜੱਥੇਦਾਰ ਸ. ਗੁਰਦਿਆਲ ਸਿੰਘ ਦੇ ਅਕਾਲ ਚਲਾਣੇ ‘ਤੇ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਡੂੰਘਾ ਦੁੱਖ ਪ੍ਰਗਟ

 

ਸਾਬਕਾ ਸਰਕਲ ਪ੍ਰਧਾਨ ਸ਼੍ਰੀ ਗੋਇੰਦਵਾਲ ਸਾਹਿਬ ਦੇ ਦੇਹਾਂਤ ਨਾਲ ਅਕਾਲੀ ਦਲ ਅਤੇ ਬ੍ਰਹਮਪੁਰਾ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ

:

ਤਰਨਤਾਰਨ 18 ਜਨਵਰੀ (ਗੁਰਪ੍ਰੀਤ ਸਿੰਘ ਸੈਡੀ) ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅਕਾਲੀ ਦਲ ਦੇ ਨਿਧੜਕ ਤੇ ਸੀਨੀਅਰ ਆਗੂ ਅਤੇ ਆਪਣੇ ਪਿਤਾ ਜੀ ਜੱਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਨਜ਼ਦੀਕੀ ਸਾਥੀ ਅਤੇ ਸਾਬਕਾ ਸਰਕਲ ਪ੍ਰਧਾਨ ਸ਼੍ਰੀ ਗੋਇੰਦਵਾਲ ਸਾਹਿਬ ਜੱਥੇਦਾਰ ਗੁਰਦਿਆਲ ਸਿੰਘ (ਮੁੰਡਾ ਪਿੰਡ) ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਬ੍ਰਹਮਪੁਰਾ ਨੇ ਪਿੰਡ. ਮੁੰਡਾ-ਪਿੰਡ ਵਿਖੇ ਅੰਤਿਮ-ਸਸਕਾਰ ਮੌਕੇ ਪਹੁੰਚ ਕੇ ਪਰਿਵਾਰਿਕ ਮੈਂਬਰ ਬੇਟੇ ਪਰਮਜੀਤ ਸਿੰਘ ਸਾਬਕਾ ਸਰਪੰਚ ਅਤੇ ਬੇਟਾ ਪ੍ਰਿਤਪਾਲ ਸਿੰਘ ਸਰਪੰਚ ਅਤੇ ਬਾਕੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਕਿਹਾ ਕਿ ਜੱਥੇਦਾਰ ਗੁਰਦਿਆਲ ਸਿੰਘ ਜੀ ਦੇ ਦੇਹਾਂਤ ਨਾਲ ਜਿੱਥੇ ਉਨ੍ਹਾਂ ਦੇ ਪਰਿਵਾਰ ਨੂੰ ਨਾਂ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਬ੍ਰਹਮਪੁਰਾ ਪਰਿਵਾਰ ਨੇ ਵੀ ਇੱਕ ਨਿਧੜਕ, ਇਮਾਨਦਾਰ ਅਤੇ ਸੰਘਰਸ਼ੀ ਆਗੂ ਨੂੰ ਖੋ ਦਿੱਤਾ ਹੈ, ਜਿਸ ਦੀ ਕਮੀ ਕਦੇ ਵੀ ਪੂਰੀ ਨਹੀਂ ਕੀਤੀ ਜਾ ਸਕਦੀ।

ਉਨ੍ਹਾਂ ਕਿਹਾ ਕਿ ਜੱਥੇਦਾਰ ਗੁਰਦਿਆਲ ਸਿੰਘ ਜੀ ਨੇ ਸਾਰੀ ਜ਼ਿੰਦਗੀ ਪਾਰਟੀ ਲਈ ਨਿਸ਼ਕਾਮ ਸੇਵਾ ਕੀਤੀ ਅਤੇ ਹਮੇਸ਼ਾ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕੀਤਾ।

ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਮੈ ਪਰਮਾਤਾਮਾ ਅੱਗੇ ਅਰਦਾਸ ਕਰਦਾ ਹਾਂ ਕਿ ਪਰਮਾਤਮਾ ਵਿੱਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਇਸ ਮੌਕੇ ਬਾਬਾ ਬੰਤਾ ਸਿੰਘ ਮੁੰਡਾ-ਪਿੰਡ, ਬਾਬਾ ਨੰਦ ਸਿੰਘ,ਐਸ.ਜੀ.ਪੀ.ਸੀ ਮੈਂਬਰ ਗੁਰਬਚਨ ਸਿੰਘ ਕਰਮੂਵਾਲਾ,ਸੀਨੀਅਰ ਆਗੂ ਸਤਨਾਮ ਸਿੰਘ ਚੋਹਲਾ,ਸੁਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ,ਜਿਲ੍ਹਾ ਯੂਥ ਪ੍ਰਧਾਨ ਜਗਜੀਤ ਸਿੰਘ ਜੱਗੀ, ਜਗਰੂਪ ਸਿੰਘ ਪੱਖੋਪੁਰ, ਚਰਨਜੀਤ ਸਿੰਘ ਭੈਲ, ਸੁੱਖਾ ਸਿੰਘ ਬਾਠ ਭੈਲ ਆਦਿ ਹਾਜ਼ਿਰ ਸਨ।

 

 

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ 13 ਅਪ੍ਰੈਲ ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਕਪੂਰਥਲਾ ਵਿਖੇ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਕੀਤੀ ਅਪੀਲ: ਨੌਜਵਾਨ ਸੇਵਕ ਸਭਾ