Home » ਮਾਝਾ » ਸਿੱਖ ਜਰਨੈਲ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਅਸਥਾਨ ਤੇ ਧਾਰਮਿਕ ਮੁਕਾਬਲੇ 23 ਜਨਵਰੀ ਨੂੰ ਸੁਸਾਇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਅਪੀਲ

ਸਿੱਖ ਜਰਨੈਲ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਅਸਥਾਨ ਤੇ ਧਾਰਮਿਕ ਮੁਕਾਬਲੇ 23 ਜਨਵਰੀ ਨੂੰ ਸੁਸਾਇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਅਪੀਲ

SHARE ARTICLE

37 Views

ਖਾਲੜਾ 19 ਜਨਵਰੀ (ਗੁਰਪ੍ਰੀਤ ਸਿੰਘ )ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਗੁਰਬਾਣੀ ਨਾਮ ਰਸ ਦੇ ਰਸੀਏ ਸਿੱਖ ਜਰਨੈਲ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਭੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 23 ਜਨਵਰੀ ਸ਼ੁਕਰਵਾਰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਬੱਚਿਆਂ ਦੇ ਧਾਰਮਿਕ ਮੁਕਾਬਲੇ ਦਸਤਾਰ ਦੁਮਾਲਾ, ਗੁਰਬਾਣੀ ਕੰਠ ,ਭਾਸ਼ਣ ਅਤੇ ਪੇਂਟਿੰਗ ਮੁਕਾਬਲੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਮੁੱਖ ਦਰਬਾਰ ਵਿੱਚ ਪਹੂਵਿੰਡ ਵਿਖੇ ਕਰਵਾਏ ਜਾ ਰਹੇ ਹਨ। ਇਨਾ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਵਾਈਸ ਕਨਵੀਨਰ ਭਾਈ ਹਰਜੀਤ ਸਿੰਘ ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਇਲਾਕੇ ਦੀਆਂ ਸੰਗਤਾਂ ਵੱਲੋਂ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਇਹਨਾਂ ਕਾਰਜਾਂ ਦਾ ਮੁੱਖ ਮਕਸਦ ਆਪਣੀ ਭਵਿੱਖ ਦੀ ਪਨੀਰੀ ਨੂੰ ਗੁਰਦੁਆਰਾ ਸਾਹਿਬ ਲਿਆ ਕੇ ਜੋ ਸਿੱਖ ਧਰਮ ਦੇ ਨਿਯਮ , ਸਿਧਾਂਤ, ਵਿਚਾਰਧਾਰਾ ਅਤੇ ਅਮੀਰ ਇਤਿਹਾਸ ਦਾ ਵਿਰਸਾ ਹੈ ਉਸ ਤੋਂ ਜਾਣੂ ਕਰਵਾਉਣਾ ਹੈ। ਜਿੰਨੇ ਵੀ ਧਾਰਮਿਕ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਕੀਤੇ ਜਾਂਦੇ ਹਨ ਉਹਨਾਂ ਵਿੱਚ ਜਵਾਨੀ ਦੀ ਹਾਜ਼ਰੀ ਬਿਲਕੁਲ ਨਾ ਮਾਤਰ ਹੈ। ਜਦੋਂ ਸਾਡੇ ਬੱਚਿਆਂ ਵਿਚ ਆਪਣੇ ਧਰਮ ਪ੍ਰਤੀ ਜਾਨਣ ਦੀ ਇਤਸੁਕਤਾ ਘੱਟਦੀ ਹੋਈ ਦਿਖਾਈ ਦੇ ਰਹੀ ਹੈ ਤਦੋਂ ਸਾਡਾ ਹੋਰ ਵਧੇਰੇ ਫਰਜ ਬਣ ਜਾਂਦਾ ਹੈ ਕਿ ਅਸੀਂ ਉਹਨਾਂ ਅੰਦਰ ਆਪਣੇ ਧਰਮ ਦੀ ਸਪਿਰਿਟ ਭਰਨ ਦੇ ਲਈ ਉਹਨਾਂ ਦੇ ਪੱਧਰ ਦਾ ਹੀ ਕੋਈ ਨਾ ਕੋਈ ਯਤਨ ਕਰੀਏ। ਇਸ ਲਈ ਬੱਚਿਆਂ ਅੰਦਰ ਸਿੱਖੀ ਪ੍ਰਤੀ ਪਿਆਰ ਪੈਦਾ ਕਰਨ ਦੇ ਲਈ ਇਸ ਤਰਾਂ ਦੇ ਉਪਰਾਲੇ ਲੰਮੇ ਅਰਸੇ ਤੋਂ ਕੀਤੇ ਜਾ ਰਹੇ ਹਨ। ਸੋਸਾਇਟੀ ਦੇ ਦਸਤਾਰ ਕੋਆਰਡੀਨੇਟਰ ਭਾਈ ਹਰਜੀਤ ਸਿੰਘ ਲਹਿਰੀ ਹਰਪ੍ਰੀਤ ਸਿੰਘ ਆਕਾਸ਼ਦੀਪ ਸਿੰਘ ਨਿੰਦਰਪਾਲ ਸਿੰਘ ਵੱਲੋਂ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਇਨਾ ਮੁਕਾਬਲਿਆਂ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਨੇ ਇਹ ਵੀ ਕਿਹਾ ਕਿ ਚਾਰ ਸਾਲ ਤੋਂ ਲੈ ਕੇ 20 ਸਾਲ ਤੱਕ ਦੇ ਲੜਕੇ ਅਤੇ ਲੜਕੀਆਂ ਇਹਨਾਂ ਮੁਕਾਬਲਿਆਂ ਵਿੱਚ ਭਾਗ ਲਏ ਸਕਦੇ ਹਨ। ਬੱਚਿਆਂ ਨੂੰ ਬਹੁਤ ਹੀ ਆਕਰਸ਼ਿਤ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਵਜੀਰ ਸਿੰਘ ਆਸਲ, ਸਾਜਨ ਪ੍ਰੀਤ ਸਿੰਘ, ਜਿਲਾ ਕੋਆਰਡੀਨੇਟਰ ਮਨਦੀਪ ਸਿੰਘ ਘੋਲੀਆ ਕਲਾਂ, ਭਾਈ ਪ੍ਰਚਾਰਕ ਸੁਖਵਿੰਦਰ ਸਿੰਘ ਖਾਲੜਾ ਭਾਈ ਗੁਰਮੀਤ ਸਿੰਘ ਮਾਲੂਵਾਲ, ਭਾਈ ਦਿਲਬਾਗ ਸਿੰਘ ਡੱਲ, ਹਰਮਨਦੀਪ ਸਿੰਘ ਸੁਖਮਨਦੀਪ ਸਿੰਘ, ਗਗਨਦੀਪ ਸਿੰਘ ਭਿੱਖੀਵਿੰਡ, ਰਣਬੀਰ ਸਿੰਘ ਵੀਰਮ, ਗੁਰਦੁਆਰਾ ਸਾਹਿਬ ਦੇ ਮੈਨੇਜਰ ਪ੍ਰਭਜੋਤ ਸਿੰਘ, ਭਾਈ ਸਰਵਣ ਸਿੰਘ ਪਹੂਵਿੰਡ, ਭਾਈ ਪਲਵਿੰਦਰ ਸਿੰਘ ਕੰਡਾ ਅਤੇ ਇਲਾਕੇ ਦੀਆਂ ਹੋਰ ਸੰਗਤਾਂ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News