Home » ਨਵੀਂ ਦਿੱਲੀ » 26 ਜਨਵਰੀ 1986 ਚ ਹੋਏ ਸਰਬੱਤ ਖਾਲਸਾ ਦੇ ਫੈਸਲਿਆ ਦੀ ਮੁੜ ਬਚਨਬਧਤਾ ਦੁਹਹਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਵਹੀਰਾਂ ਘਤਣ ਦੀ ਅਪੀਲ: ਪੰਥਕ ਜਥੇਬੰਦੀਆਂ ਜਰਮਨੀ

26 ਜਨਵਰੀ 1986 ਚ ਹੋਏ ਸਰਬੱਤ ਖਾਲਸਾ ਦੇ ਫੈਸਲਿਆ ਦੀ ਮੁੜ ਬਚਨਬਧਤਾ ਦੁਹਹਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਵਹੀਰਾਂ ਘਤਣ ਦੀ ਅਪੀਲ: ਪੰਥਕ ਜਥੇਬੰਦੀਆਂ ਜਰਮਨੀ

SHARE ARTICLE

28 Views

ਨਵੀਂ ਦਿੱਲੀ 22 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਭਾਰਤ ਦੇ ਹੁਕਮਰਾਨ ਵੱਲੋਂ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਸ੍ਰੀ ਅਕਾਲ ਤਖਤ ਸਾਹਿਬ ਸਮੇਤ 37 ਹੋਰ ਗੁਰਧਾਮਾਂ ਤੇ ਹਮਲਾ ਕੀਤਾ ਗਿਆ। ਇਸ ਦੁਖਾਂਤ ਨੂੰ ਸਿੱਖ ਕੌਮ ਨੇ ਤੀਜੇ ਘੱਲੂਘਾਰੇ ਦਾ ਨਾਮ ਦਿੱਤਾ। ਕਿੳਕਿ ਇਹ ਉਸ ਦੇਸ਼ ਦੀ ਫੌਜ ਵੱਲੋਂ ਕੀਤਾ ਗਿਆ ਸੀ ਜਿਸ ਨੂੰ ਅਸੀਂ ਅਪਣਾ ਦੇਸ਼ ਮੰਨਦੇ ਸੀ। ਇਸ ਘੱਲੂਘਾਰੇ ਦੌਰਾਨ ਹਜਾਰਾ ਹੀ ਨਿਰਦੋਸ਼ ਨਿਹੱਥੇ ਸਰਧਾਲੂਆਂ ਨੂੰ ਸੋਚੀ ਸਮਝੀ ਸਾਜ਼ਸ਼ ਤਹਿਤ ਬੜੀ ਬੇਰਿਹਮੀ ਨਾਲ ਮੌਤ ਦੇ ਮੂੱਹ ਚ ਪਾਅ ਦਿੱਤਾ ਗਿਆ। ਇਸ ਦੁਖਾਂਤ ਤੋਂ ਬਾਅਦ ਸਿੱਖਾਂ ਨੇ ਮਹਿਸੂਸ ਕੀਤਾ ਕਿ ਇੱਕ ਅਕਾਲ ਤਖ਼ਤ ਤੇ ਸਮੂਹਿਕ ਤੌਰ ਤੇ ਇਕੱਤਰ ਹੋ ਕੌਮ ਦੇ ਭਵਿੱਖ ਲਈ ਕੋਈ ਗੁਰਮਤਾ ਕੀਤਾ ਜਾਵੇ। 26 ਜਨਵਰੀ 1986 ਨੂੰ ਸਰਬੱਤ ਖ਼ਾਲਸਾ ਸੱਦ ਸਰਬਸੰਮਤੀ ਨਾਲ ਕੌਮ ਦੇ ਉੱਜਲ ਭਵਿੱਖ ਵੱਖਰੇ ਕੌਮੀ ਘਰ ਖਾਲਿਸਤਾਨ ਦੀ ਪ੍ਰਾਪਤੀ ਲਈ ਜਿਹੜੇ ਫ਼ੈਸਲੇ ਕੀਤੇ ਗਏ ਉਹਨਾਂ ਫੈਸਲਿਆ ਤੇ ਵਚਨਬੱਧਤਾ ਦੁਹਰਾਉਂਣ ਲਈ 40 ਸਾਲ ਬਾਅਦ ਮੁੜ ਸਮੁੱਚੇ ਪੰਥ ਨੂੰ ਇਕੱਤਰ ਕਰਨ ਲਈ ਪੰਥਕ ਜਥੇਬੰਦੀਆਂ ਵੱਲੋਂ ਸਾਝਾਂ ਫੈਸਲਾ ਕੀਤਾ ਗਿਆ ਹੈ। ਜਰਮਨੀ ਦੀਆਂ ਪੰਥਕ ਜਥੇਬੰਦੀਆਂ ਸਿੱਖ ਫੈਡਰੇਸ਼ਨ ਜਰਮਨੀ ਭਾਈ ਗੁਰਮੀਤ ਸਿੰਘ ਖਨਿਆਣ, ਭਾਈ ਗੁਰਦਿਆਲ ਸਿੰਘ ਲਾਲੀ, ਭਾਈ ਸੁਖਦੇਵ ਸਿੰਘ ਹੇਰਾਂ, ਬੱਬਰ ਖਾਲਸਾ ਜਰਮਨੀ ਜਥੇਦਾਰ ਰੇਸ਼ਮ ਸਿੰਘ ਬੱਬਰ, ਭਾਈ ਰਜਿੰਦਰ ਸਿੰਘ ਬੱਬਰ, ਭਾਈ ਅਵਤਾਰ ਸਿੰਘ ਬੱਬਰ, ਦਲ ਖਾਲਸਾ ਜਰਮਨੀ ਭਾਈ ਅੰਗਰੇਜ਼ ਸਿੰਘ ਭਾਈ ਹਰਮੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਭਾਈ ਹੀਰਾ ਸਿੰਘ ਮੱਤੇਵਾਲ ਅਤੇ ਇੰਟਰਨੈਸਨਲ ਸਿੱਖ ਫੈਡਰੇਸ਼ਨ ਜਰਮਨੀ ਦੇ ਭਾਈ ਲਖਵਿੰਦਰ ਸਿੰਘ ਮੱਲ੍ਹੀ ਵੱਲੋਂ ਸਮੂੱਹ ਸਿੱਖ ਸੰਸਥਾਵਾਂ, ਸਿੱਖ ਜੱਥੇਬੰਦੀਆਂ, ਨਹਿੰਗ ਸਿੰਘ ਜਥੇਬੰਦੀਆਂ, ਟਕਸਾਲਾਂ, ਸੰਪਰਦਾਵਾਂ, ਫੈਡਰੇਸ਼ਨਾਂ, ਸਮੁੱਚੇ ਪੰਥ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ 26 ਜਨਵਰੀ 2026 ਨੂੰ ਵਹੀਰਾਂ ਘੱਤ ਕੇ ਪਹੁੰਚਾਉਣ ਦੀ ਬੇਨਤੀ ਕਰਦਿਆਂ ਹੋਇਆਂ ਜਰਮਨ ਦੀ ਸੰਗਤ ਨੂੰ ਭਾਰਤੀ ਦੇ ਫਰੈਕਫੋਰਟ ਜਰਮਨੀ ਸਫ਼ਾਰਤਖ਼ਾਨੇ ਸਾਹਮਣੇ ਪੰਥਕ ਜਥੇਬੰਦੀਆਂ ਵੱਲੋਂ ਹੋ ਰਹੇ ਰੋਸ ਮੁਜ਼ਾਹਰੇ ਚ ਪਹੁੰਚਣ ਦੀ ਵੀ ਅਪੀਲ ਕਰਦੇ ਹਾਂ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ