Home » ਨਵੀਂ ਦਿੱਲੀ » ਅਦਾਲਤ ਨੇ ਸੱਜਣ ਕੁਮਾਰ ਵਰਗੇ ਕਾਤਿਲਾ ਦੇ ਹਕ਼ ਵਿਚ ਫ਼ੈਸਲਾ ਦੇ ਕੇ ਸਾਬਿਤ ਕੀਤਾ ਦੇਸ਼ ਅੰਦਰ ਸਿੱਖ ਕੌਮ ਨੂੰ ਕੋਈ ਇਨਸਾਫ਼ ਨਹੀ ਮਿਲ ਸਕਦਾ: ਬੀਬੀ ਰਣਜੀਤ ਕੌਰ 👉 ਦਿੱਲੀ ਕਮੇਟੀ ਵਲੋਂ ਇਸ ਆਦੇਸ਼ ਨੂੰ ਹਾਈ ਕੋਰਟ ਅੰਦਰ ਚੁਣੌਤੀ ਦੇਣ ਦਾ ਫ਼ੈਸਲਾ ਸੁਆਗਤਯੋਗ

ਅਦਾਲਤ ਨੇ ਸੱਜਣ ਕੁਮਾਰ ਵਰਗੇ ਕਾਤਿਲਾ ਦੇ ਹਕ਼ ਵਿਚ ਫ਼ੈਸਲਾ ਦੇ ਕੇ ਸਾਬਿਤ ਕੀਤਾ ਦੇਸ਼ ਅੰਦਰ ਸਿੱਖ ਕੌਮ ਨੂੰ ਕੋਈ ਇਨਸਾਫ਼ ਨਹੀ ਮਿਲ ਸਕਦਾ: ਬੀਬੀ ਰਣਜੀਤ ਕੌਰ 👉 ਦਿੱਲੀ ਕਮੇਟੀ ਵਲੋਂ ਇਸ ਆਦੇਸ਼ ਨੂੰ ਹਾਈ ਕੋਰਟ ਅੰਦਰ ਚੁਣੌਤੀ ਦੇਣ ਦਾ ਫ਼ੈਸਲਾ ਸੁਆਗਤਯੋਗ

SHARE ARTICLE

59 Views

ਨਵੀਂ ਦਿੱਲੀ 23 ਜਨਵਰੀ (ਮਨਪ੍ਰੀਤ ਸਿੰਘ ਖਾਲਸਾ): ਬੀਤੇ ਦਿਨ ਅਦਾਲਤ ਵਲੋਂ ਦਿੱਲੀ ਵਿਖ਼ੇ ਸਰਕਾਰੀ ਸ਼ਹ ਉਪਰ ਕੀਤੇ ਗਏ ਸਿੱਖਾਂ ਦੇ ਕਤਲੇਆਮ ਦੇ ਇਕ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਓਸਦੇ ਕੀਤੇ ਗਏ ਨਾ ਭੁਲਣਵਾਲੇ ਗੁਨਾਹਾਂ ਤੋਂ ਬਰੀ ਕਰ ਕੇ ਸਿੱਖਾਂ ਉਪਰ ਦੇਸ਼ ਅੰਦਰ ਹੋ ਰਹੇ ਗੈਰ ਇਨਸਾਨੀਅਤ ਅਤੇ ਗੈਰ ਕਾਨੂੰਨੀ ਢੰਗ ਨਾਲ ਘੋਰ ਜ਼ਬਰ ਜੁਲਮ ਅਤੇ ਬੇਇਨਸਾਫ਼ੀਆਂ ਹੀ ਯਾਦ ਕਰਵਾ ਦਿੱਤੀ ਹੈ । ਇੰਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਕਿਹਾ ਅਦਾਲਤਾਂ ਵੱਲੋ ਸੱਜਣ ਕੁਮਾਰ ਨੂੰ ਬਰੀ ਕਰ ਦੇਣ ਦੀ ਕਾਰਵਾਈ ਸਮੁੱਚੇ ਕਤਲੇਆਮ ਪੀੜੀਤਾਂ ਦੇ ਨਾਲ ਸਿੱਖ ਕੌਮ ਦੇ ਹਿਰਦਿਆਂ ਨੂੰ ਵਲੂੰਧਰਣ ਵਾਲੀ ਕਾਰਵਾਈ ਹੈ । ਇਸ ਵੱਡੇ ਕਾਤਲ ਨੂੰ ਬਰੀ ਕਰਕੇ ਹੁਕਮਰਾਨਾਂ ਨੇ ਸਾਬਤ ਕਰ ਦਿੱਤਾ ਹੈ ਕਿ ਸਿੱਖ ਕੌਮ ਲਈ ਇਸ ਜਮਹੂਰੀਅਤ ਕਹਾਉਣ ਵਾਲੇ ਦੇਸ਼ ਅੰਦਰ ਸਿੱਖ ਕੌਮ ਨੂੰ ਕੋਈ ਇਨਸਾਫ਼ ਨਹੀ ਮਿਲ ਸਕਦਾ । ਉਨ੍ਹਾਂ ਕਿਹਾ ਅਦਾਲਤ ਵਲੋਂ ਦੇਖਣਾ ਚਾਹੀਦਾ ਸੀ ਕਿ ਨਵੰਬਰ ਦੀ 1 ਤਰੀਕ ਤੋਂ ਲੈਕੇ 4 ਨਵੰਬਰ ਤਕ ਸਿੱਖਾਂ ਨੂੰ ਮਿਥ ਕੇ ਨਿਸ਼ਾਨਾ ਬਣਾਇਆ ਗਿਆ ਸੀ ਤੇ ਹਜਾਰਾਂ ਹੀ ਬੇਗੁਨਾਹ ਸਿੱਖ ਮਾਰ ਦਿੱਤੇ ਗਏ ਜਿਨ੍ਹਾਂ ਦੀ ਅਗਵਾਈ ਓਸ ਸਮੇਂ ਸੱਜਣ ਕੁਮਾਰ, ਜਗਦੀਸ਼ ਟਾਈਟਲਰ, ਹਰਕਿਸ਼ਨ ਭਗਤ, ਬਲਵਾਨ ਖੋਖਰ, ਮਹਿੰਦਰ ਯਾਦਵ ਵਰਗੇ ਕਾਂਗਰਸੀ ਨੇਤਾ ਕਰ ਰਹੇ ਸਨ । ਸਿੱਖਾਂ ਦੀ ਅਰਬਾਂ ਖਰਬਾਂ ਦੀ ਜਾਇਦਾਦ ਸਾੜਣ ਦੇ ਨਾਲ ਲੁਟ ਪੁਟ ਲਿੱਤੀ ਗਈ ਸੀ ਤੇ ਇੰਨਸਾਫ ਦੀ ਉਡੀਕ ਕਰਦਿਆਂ ਸਿੱਖਾਂ ਨੂੰ 41 ਸਾਲ ਹੋ ਗਏ ਹਨ ਜਿਨ੍ਹਾਂ ਵਿੱਚੋਂ ਵਡੀ ਗਿਣਤੀ ਅੰਦਰ ਕਤਲੇਆਮ ਪੀੜਿਤ ਦੁਨੀਆਂ ਤੋਂ ਰੁਖ਼ਸਤ ਹੋ ਚੁੱਕੇ ਹਨ, ਤੇ ਹੁਣ ਕਾਤਿਲਾਂ ਦੇ ਹਕ਼ ਵਿਚ ਫ਼ੈਸਲਾ ਦੇ ਕੇ ਇੰਨਸਾਫ ਦਾ ਕਤਲ ਕੀਤਾ ਗਿਆ ਹੈ । ਉਨ੍ਹਾਂ ਕਿਹਾ ਦਿੱਲੀ ਗੁਰੂਦੁਆਰਾ ਕਮੇਟੀ ਦੇ ਪ੍ਰਧਾਨ ਅਤੇ ਸਕੱਤਰ ਵਲੋਂ ਅਦਾਲਤ ਵਲੋਂ ਦਿੱਤੇ ਇਸ ਆਦੇਸ਼ ਨੂੰ ਹਾਈ ਕੋਰਟ ਅੰਦਰ ਚੁਣੌਤੀ ਦੇਣ ਦਾ ਫ਼ੈਸਲਾ ਕੀਤਾ ਹੈ ਜਿਸਦਾ ਸੁਆਗਤ ਕੀਤਾ ਜਾਂਦਾ ਹੈ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ