Home » ਮਾਝਾ » ਪਿੰਡ ਖਾਲੜਾ ਦੇ ਨੌਜਵਾਨ ਦੀਪ ਕਰਨ ਸਿੰਘ ਦੀ ਅਮਰੀਕਾ ਵਿਚ ਸੜਕ ਹਾਦਸੇ ਵਿਚ ਮੌਤ

ਪਿੰਡ ਖਾਲੜਾ ਦੇ ਨੌਜਵਾਨ ਦੀਪ ਕਰਨ ਸਿੰਘ ਦੀ ਅਮਰੀਕਾ ਵਿਚ ਸੜਕ ਹਾਦਸੇ ਵਿਚ ਮੌਤ

SHARE ARTICLE

35 Views

ਪਿੰਡ ਖਾਲੜਾ ਦੇ ਨੌਜਵਾਨ ਦੀਪ ਕਰਨ ਸਿੰਘ ਦੀ ਅਮਰੀਕਾ ਵਿਚ ਸੜਕ ਹਾਦਸੇ ਵਿਚ ਮੌਤ

ਪੰਜਾਬ ਦੇ ਨੌਜਵਾਨ ਵਿਦੇਸ਼ਾਂ ਵਿੱਚ ਰੋਜੀ ਰੋਟੀ ਕਮਾਉਣ ਜਾਂਦੇ ਹਨ ਅਤੇ ਮਾਤਾ ਪਿਤਾ ਬੜੀਆਂ ਆਸਾ ਨਾਲ ਆਪਣੇ ਜਵਾਨ ਬੱਚਿਆਂ ਨੂੰ ਵਿਦੇਸ਼ਾਂ ਵਿੱਚ ਭੇਜਦੇ ਹਨ ਪਰ ਜਦ ਜਵਾਨ ਪੁੱਤਰ ਦੀ ਇਸ ਦੁਨੀਆਂ ਤੋਂ ਚਲੇ ਜਾਣ ਦੀ ਖ਼ਬਰ ਸੁਣਦੇ ਹਾਂ ਤਾਂ ਉਹਨਾਂ ਨਾਲ ਕੀ ਬੀਤਦੀ ਹੈ ਇਹ ਮਾਂ ਪਿਓ ਹੀ ਦੱਸ ਸਕਦੇ ਹਨ । ਇੱਕ ਅਜਿਹੀ ਘਟਨਾ ਸਥਾਨਕ ਕਸਬਾ ਖਾਲੜਾ ਦੇ ਨੌਜਵਾਨ ਦੀਪਕਰਨ 26 ਸਾਲ ਨਾਲ ਵਾਪਰੀ ਜੋ ਅਮਰੀਕਾ ਵਿਖੇ ਭਿਆਨਕ ਸੜਕ ਹਾਦਸਾ ਆਪਣੀ ਜਾਨ ਗਵਾ ਬੈਠਾ । ਦੀਪ ਕਰਨ ਨੂੰ ਪਿਤਾ ਕੁਲਦੀਪ ਸਿੰਘ ਨੇ ਸਾਲ 2020 ਵਿੱਚ ਰੋਜੀ ਕਮਾਉਣ ਲਈ ਇੰਗਲੈਂਡ ਭੇਜਿਆ ਜਿੱਥੇ ਉਹ ਚੰਗੇ ਭਵਿੱਖ ਲਈ ਓਥੋਂ ਅਮਰੀਕਾ ਚਲਾ ਗਿਆ ਉਹ ਕੈਲੇਫੋਰਨੀਆ ਵਿਖੇ ਰਹਿ ਰਿਹਾ ਸੀ ਜਿੱਥੇ ਆਪਣੀ ਮੇਹਨਤ ਕਰਦਾ ਸੀ ਤਾਂ ਬੀਤੇ 20 ਜਨਵਰੀ ਨੂੰ ਆਪਣੀ ਕਾਰ ਤੇ ਘਰੋ ਨਿਕਲਿਆ ਤਾਂ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ । ਦੀਪਕਰਨ ਦੀ ਇਸ ਭਿਆਨਕ ਸੜਕ ਹਾਦਸੇ ਸਿਰ ਵਿੱਚ ਸੱਟ ਲੱਗੀ ਜਿਸ ਨੂੰ ਕੈਲੇਫੋਰਨੀਆਂ ਦੇ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ । ਜਿੱਥੇ ਡਾਕਟਰਾਂ ਵੱਲੋਂ ਮਿਰਤਕ ਘੋਸਤ ਕਰ ਦਿੱਤਾ ਗਿਆ । ਇਸ ਖਬਰ ਨਾਲ ਖਾਲੜਾ ਪਿੰਡ ਵਿੱਚ ਹਰ ਅੱਖ ਨਮ ਹੈ ਅਤੇ ਮਾਤਾ ਬੇਅੰਤ ਕੌਰ ਅਤੇ ਪਿਤਾ ਕੁਲਦੀਪ ਸਿੰਘ ਬੇਹੱਦ ਸਦਮੇ ਵਿੱਚ ਹਨ । ਦੀਪਕਰਨ ਦੇ ਪਿਤਾ ਅਤੇ ਪਿੰਡ ਵਾਸੀਆਂ ਨੇ ਪੰਜਾਬ ਅਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਕੀਤੀ ਕਿ ਉਹਨਾਂ ਦੇ ਪੁੱਤਰ ਦਾ ਮ੍ਰਿਤਕ ਸਰੀਰ ਭਾਰਤ ਲਿਆਉਣ ਲਈ ਮਦਦ ਕੀਤੀ ਜਾਵੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵੱਡੀ ਗਿਣਤੀ ਵਿੱਚ ਲੋਕ ਦੀਪਕਰਨ ਦੇ ਘਰ ਪਹੁੰਚ ਰਹੇ ਹਨ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ