ਇਟਲੀ 26 ਜਨਵਰੀ (ਖਿੜਿਆ ਪੰਜਾਬ) ਗੁਰਦੁਵਾਰਾ ਸ੍ਰੀ ਕਲਗੀਧਰ ਸਾਹਿਬ ਜੀ ਫ਼ੋਨਤਾਨੈਲੈ ਇਟਲੀ ਵਿਖੇ ਚਾਬੀਆਂ ਦੇ ਮੋਰਚੇ ਦੇ ਸੰਬੰਧ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਭਾਈ ਗੁਰਜੋਤ ਸਿੰਘ ਦੇ ਜੱਥੇ ਨੇ ਗੁਰਬਾਣੀ ਕੀਤਾ ਗਿਆ ਹੈੱਡ ਗ੍ਰੰਥੀ ਵਿਦਵਾਨ ਭਾਈ ਦਵਿੰਦਰ ਸਿੰਘ ਸਭਰਾ ਜੀ ਨੇ ਗੁਰਬਾਣੀ ਦਾ ਜਾਪ ਕੀਤਾ ਅਤੇ ਗੁਰਮਤਿ ਐਜੂਕੇਸ਼ਨ ਸੋਸਾਇਟੀ ਦੇ ਸੇਵਾਦਾਰ ਭਾਈ ਗੁਰਜੋਤ ਸਿੰਘ ਨਲਵੀ ਵੱਲੋਂ ਲਗਾਤਾਰ ਸੰਗਤ ਨੂੰ ਸਾਕਾ ਇਤਿਹਾਸ ਸੁਣਾਇਆ ਗਿਆ ਅਤੇ ਨਾਲ ਨਾਲ ਸੰਗਤ ਨੂੰ ਆਪ ਗੁਰਬਾਣੀ ਪੜਨ ਵਿਚਾਰਨ ਲਈ ਪ੍ਰੇਰਿਤ ਕੀਤਾ ਗਿਆ ਨਾਲ ਹੀ ਕਿਹਾ ਕਿ ਸਾਨੂੰ ਸਿੱਖ ਰਹਿਤ ਮਰਯਾਦਾ ਅਨੁਸਾਰ ਕਾਰਜ ਕਰਨੇ ਚਾਹੀਦੇ ਹਨ ਅਤੇ ਗੁਰਬਾਣੀ ਅਨੁਸਾਰ ਜ਼ਿੰਦਗੀ ਜਿਉਣੀ ਚਾਹੀਦੀ ਹੈ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ ਪ੍ਰਬੰਧਕ ਅਤੇ ਸੰਗਤਾਂ ਦਾ ਪੂਰਾ ਸਹਿਯੋਗ ਮਿਲਿਆ ਭਾਈ ਗੁਰਜੋਤ ਸਿੰਘ ਨਲਵੀ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਗ੍ਰੰਥੀ ਭਾਈ ਦਵਿੰਦਰ ਸਿੰਘ ਸਭਰਾ ਨੇਵੀ ਆਈਆਂ ਸੰਗਤਾਂ ਦੇ ਨਾਲ ਵਿਚਾਰਾਂ ਦੀ ਸਾਂਝ ਪਾਈ ,ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮੁੱਖ ਸੇਵਾਦਾਰ ਭਾਈ ਜਸਵੰਤ ਸਿੰਘ ਵੱਲੋ ਸਟੇਜ ਸਕੱਤਰ ਦੀ ਸੇਵਾ ਨਿਭਾਈ ਗਈ ਸੰਗਤਾਂ ਨੂੰ ਗੁਰਬਾਣੀ ਸਮਝਣ ਵਿਚਾਰਨ ਲਈ ਪ੍ਰੇਰਿਤ ਕੀਤਾ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









