Home » ਸੰਸਾਰ » ਯੂਰਪ » ਯੂਕੇ ਦੇ ਸਾਉਥਹਾਲ ਗੁਰਦੁਆਰਾ ਸਾਹਿਬ ਵਿਚ 1986 ਦੇ ਸਰਬੱਤ ਖਾਲਸਾ ਦੀ 40ਵੀਂ ਬਰਸੀ ਮੌਕੇ ਵਿਸ਼ੇਸ਼ ਸੈਮੀਨਾਰ

ਯੂਕੇ ਦੇ ਸਾਉਥਹਾਲ ਗੁਰਦੁਆਰਾ ਸਾਹਿਬ ਵਿਚ 1986 ਦੇ ਸਰਬੱਤ ਖਾਲਸਾ ਦੀ 40ਵੀਂ ਬਰਸੀ ਮੌਕੇ ਵਿਸ਼ੇਸ਼ ਸੈਮੀਨਾਰ

SHARE ARTICLE

23 Views

ਇੰਗਲੈਂਡ 28 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਬਰਤਾਨੀਆ ਦੇ ਗੁਰਦੁਆਰਿਆਂ, ਪੰਥਕ ਜਥੇਬੰਦੀਆਂ ਅਤੇ ਨੌਜਵਾਨ ਸਮੂਹਾਂ ਨੇ ਸਮੂਹਿਕ ਤੌਰ ‘ਤੇ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਏ ਇਤਿਹਾਸਕ ਸਰਬੱਤ ਖਾਲਸਾ ਦੀ 40ਵੀਂ ਵਰ੍ਹੇਗੰਢ ਮਨਾਈ, ਜੋ ਭਾਰਤੀ ਰਾਜ ਦੇ ਜ਼ੁਲਮ ਅਤੇ 1984 ਦੇ ਸਿੱਖ ਨਸਲਕੁਸ਼ੀ ਦੇ ਜਵਾਬ ਵਿੱਚ ਹੋਇਆ। ਦਸਣਯੋਗ ਹੈ ਕਿ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭਾਰਤੀ ਰਾਜ ਦੇ ਅੱਤਿਆਚਾਰ ਦੇ ਜਵਾਬ ਵਿੱਚ ਹੋਏ ਇਤਿਹਾਸਕ ਸਰਬੱਤ ਖਾਲਸਾ ਦੀ 40ਵੀਂ ਵਰ੍ਹੇਗੰਢ ਮਨਾਉਣ ਲਈ ਦੇਸ਼ ਵਿਦੇਸ਼ ਅੰਦਰ ਵੱਡੇ ਪੰਥਕ ਇਕੱਠ ਕੀਤੇ ਜਾਂਦੇ ਹਨ । ਯੂਕੇ ਦੇ ਸਾਉਥਹਾਲ ਗੁਰਦੁਆਰਾ ਸਾਹਿਬ ਵਿਚ ਕਰਵਾਏ ਗਏ ਇਸ ਸਰਬੱਤ ਖਾਲਸਾ ਵਿੱਚ ਸਿੱਖ ਸੁਤੰਤਰਤਾ ਅਤੇ ਸਵੈ-ਨਿਰਣੇ ਦੇ ਅਧਿਕਾਰ ਨੂੰ ਮੁੜ ਉਜਾਗਰ ਕਰਨ ਵਾਲੇ ਮੁੱਖ ਮਤੇ ਪਾਸ ਹੋਏ, ਜੂਨ 1984 ਦੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ ਅਤੇ ਪੰਥ ਨੂੰ ਸਾਂਝੀ ਦਿਸ਼ਾ ਦਿੱਤੀ ਗਈ। ਇਸ ਸਮਾਗਮ ਵਿਚ ਇਨ੍ਹਾਂ ਇਤਿਹਾਸਕ ਫੈਸਲਿਆਂ ਤੇ ਚਰਚਾ ਕੀਤੀ ਗਈ ਅਤੇ ਅੱਜ ਦੇ ਸੰਦਰਭ ਵਿੱਚ ਉਨ੍ਹਾਂ ਦੀ ਮਹੱਤਤਾ ਦਾ ਵੀ ਵਿਚਾਰ ਕੀਤਾ ਗਿਆ । ਇਸ ਪ੍ਰੋਗਰਾਮ ਵਿਚ ਹਾਜ਼ਿਰੀ ਭਰਣ ਵਾਲੇ ਮੁੱਖ ਵਿਸ਼ੇਸ਼ ਬੁਲਾਰੇ ਭਾਈ ਦਬਿੰਦਰਜੀਤ ਸਿੰਘ, ਭਾਈ ਜਸਪਾਲ ਸਿੰਘ ਮਾਨ ਦਲ, ਭਾਈ ਪ੍ਰਭਜੋਤ ਸਿੰਘ ਕੈਨੇਡਾ, ਭਾਈ ਜੋਗਿੰਦਰ ਸਿੰਘ ਬਲ, ਭਾਈ ਹਰਦੀਸ਼ ਸਿੰਘ, ਭਾਈ ਲਵਸ਼ਿੰਦਰ ਸਿੰਘ ਡੱਲੇਵਾਲ, ਭਾਈ ਚਰਨ ਸਿੰਘ, ਭਾਈ ਗੁਰਨਾਮ ਸਿੰਘ ਪ੍ਰਧਾਨ ਗੁਰਦੁਆਰਾ ਬੀਏਬੀਐਸ, ਭਾਈ ਨਰਿੰਦਰ ਸਿੰਘ, ਭਾਈ ਕੁਲਵੰਤ ਸਿੰਘ ਮੁਠੱਡਾ, ਭਾਈ ਜਸ ਸਿੰਘ, ਭਾਈ ਗੁਰਮੇਲ ਸਿੰਘ ਮਲ੍ਹੀ, ਭਾਈ ਕੁਲਦੀਪ ਸਿੰਘ ਚਹੇੜੁ ਨੇ ਸਿੱਖ ਪ੍ਰਭੂਸੱਤਾ ਦੀ ਪੁਸ਼ਟੀ ਕਰਨ ਅਤੇ ਜੂਨ 1984 ਦੇ ਸ਼ਹੀਦਾਂ ਦਾ ਸਨਮਾਨ ਕਰਨ ਵਾਲੇ ਕੁਝ ਮੁੱਖ ਮਤਿਆਂ ‘ਤੇ ਚਰਚਾ ਕੀਤੀ। ਪ੍ਰੋਗਰਾਮ ਵਿਚ ਸਟੇਜ ਸਕੱਤਰ ਦੀ ਸੇਵਾ ਭਾਈ ਗੁਰਮੀਤ ਸਿੰਘ ਵਲੋਂ ਬਹੁਤ ਹੀ ਸੁਚੱਜੇ ਤਰੀਕੇ ਨਾਲ ਨਿਭਾਈ ਗਈ ਸੀ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ