Home » ਨਵੀਂ ਦਿੱਲੀ » ਉਮਰ ਕੈਦ ਦੀ ਸਜ਼ਾ ਵਿਚ ਨਾਮਜਦ ਸੱਜਣ ਕੁਮਾਰ ਨੂੰ ਬਰੀ ਕਰਨਾ ਨਿਆਂਪਾਲਿਕਾ ਉਪਰ ਖੜ੍ਹੇ ਕਰਦਾ ਹੈ ਕਈ ਗੰਭੀਰ ਸਵਾਲ: ਸ਼੍ਰੋਮਣੀ ਰਾਗੀ ਸਭਾ

ਉਮਰ ਕੈਦ ਦੀ ਸਜ਼ਾ ਵਿਚ ਨਾਮਜਦ ਸੱਜਣ ਕੁਮਾਰ ਨੂੰ ਬਰੀ ਕਰਨਾ ਨਿਆਂਪਾਲਿਕਾ ਉਪਰ ਖੜ੍ਹੇ ਕਰਦਾ ਹੈ ਕਈ ਗੰਭੀਰ ਸਵਾਲ: ਸ਼੍ਰੋਮਣੀ ਰਾਗੀ ਸਭਾ

SHARE ARTICLE

20 Views

ਨਵੀਂ ਦਿੱਲੀ 29 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਰਾਗੀ ਸਭਾ ਸ੍ਰੀ ਅੰਮ੍ਰਿਤਸਰ ਵਲੋਂ ਬੀਤੇ ਦਿਨੀਂ ਦਿੱਲੀ ਦੀ ਇਕ ਅਦਾਲਤ ਵਲੋਂ ਸਿੱਖ ਕਤਲੇਆਮ ਦੇ ਮੁੱਖ ਦੋਸ਼ੀਆਂ ਵਿੱਚੋਂ ਇਕ ਸੱਜਣ ਕੁਮਾਰ ਨੂੰ ਬਰੀ ਕਰਣ ਦੇ ਦਿੱਤੇ ਗਏ ਫੈਸਲੇ ਉਪਰ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਗਹਿਰੀ ਹੈਰਾਨੀ ਅਤੇ ਰੋਸ ਪ੍ਰਗਟ ਕੀਤਾ ਹੈ। ਉਨ੍ਹਾਂ ਦਸਿਆ ਦਿੱਲੀ ਸਮੇਤ ਦੇਸ਼ ਭਰ ਵਿੱਚ ਨਵੰਬਰ 1984 ਦਾ ਪਹਿਲਾ ਹਫ਼ਤਾ ਖ਼ੌਫ਼ਨਾਕ ਦੌਰ ਸੀ, ਜਿੱਥੇ ਸਿੱਖ ਹੋਣ ਦਾ ਮਤਲਬ ਮੌਤ ਬਣ ਗਿਆ ਸੀ। ਦੇਸ਼ ਦੀ ਆਜ਼ਾਦੀ ਅਤੇ ਪੁਨਰਨਿਰਮਾਣ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖ ਪੰਥ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਸੇ ਦੇਸ਼ ਵਿੱਚ ਉਸ ਨੂੰ ਆਪਣੀ ਪਹਿਚਾਣ ਕਰਕੇ ਬੇਆਬਰੂ ਹੋਣਾ ਪਵੇਗਾ ਅਤੇ ਇਕ ਗਿਣੀ ਮਿੱਠੀ ਸਾਜ਼ਿਸ਼ ਅਧੀਨ ਸਿਰਫ਼ ਪੱਗ ਅਤੇ ਦਾੜ੍ਹੀ ਕਾਰਨ ਬੇਕਸੂਰ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਗਿਆ। ਦੋ ਮਾਮਲੇਆਂ ਵਿੱਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਹੋਣਾ ਇਹ ਸਪਸ਼ਟ ਕਰਦਾ ਹੈ ਕਿ ਦਿੱਲੀ ਸਿੱਖ ਕਤਲੇਆਮ ਦੇ ਮਾਮਲਿਆਂ ਵਿੱਚ ਉਹ ਮਾਸਟਰਮਾਈਂਡ ਸੀ। ਅਜਿਹੀ ਸਥਿਤੀ ਵਿੱਚ ਹੁਣ ਓਸ ਨੂੰ ਇਕ ਮਾਮਲੇ ਵਿਚ ਠੋਸ ਸਬੂਤਾਂ ਦੀ ਘਾਟ ਦਾ ਹਵਾਲਾ ਦੇ ਕੇ ਉਸ ਨੂੰ ਬਰੀ ਕਰਨਾ ਨਿਆਂਪਾਲਿਕਾ ਉਪਰ ਕਈ ਗੰਭੀਰ ਸਵਾਲ ਖੜ੍ਹੇ ਕਰਦਾ ਹੈ । ਉਨ੍ਹਾਂ ਕਿਹਾ 41 ਸਾਲਾਂ ਤੋਂ ਇਨਸਾਫ਼ ਦੀ ਉਮੀਦ ਲਾਈ ਬੈਠੇ ਪੀੜਤ ਪਰਿਵਾਰਾਂ ਦੇ ਜ਼ਖ਼ਮ ਇਸ ਫ਼ੈਸਲੇ ਨਾਲ ਇਕ ਵਾਰ ਫਿਰ ਹਰੇ ਹੋ ਗਏ ਹਨ ਕਿਉਕਿ ਇਹ ਸਿਰਫ਼ ਕਾਨੂੰਨੀ ਫ਼ੈਸਲਾ ਨਹੀਂ, ਸਗੋਂ ਨੈਤਿਕ ਜ਼ਿੰਮੇਵਾਰੀ ਦਾ ਵੀ ਸਵਾਲ ਹੈ। ਇੰਨ੍ਹਾ ਮਾਮਲਿਆਂ ਅੰਦਰ ਸਾਨੂੰ ਜਵਾਬਦੇਹੀ ਦੀ ਮੰਗ ਕਰਨੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸਿਰਫ ਪ੍ਰਕਿਰਿਆ ਨਹੀਂ, ਸਗੋਂ ਕਤਲੇਆਮ ਪੀੜੀਤਾਂ ਨੂੰ ਸੱਚਾ ਅਤੇ ਸਾਰਥਕ ਇਨਸਾਫ਼ ਮਿਲੇ। ਲੋਕਤੰਤਰ ਦੀ ਮਜ਼ਬੂਤੀ ਇਸੇ ਵਿੱਚ ਹੈ ਕਿ ਕੋਈ ਵੀ ਵਿਅਕਤੀ, ਚਾਹੇ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਕਾਨੂੰਨ ਤੋਂ ਉੱਪਰ ਨਾ ਹੋਵੇ, ਇਸ ਲਈ ਸੱਜਣ ਕੁਮਾਰ ਵਲੋਂ ਸਿੱਖ ਨਸਲਕੁਸ਼ੀ ਵਿੱਚ ਨਿਭਾਈ ਗਈ ਉਸ ਦੀ ਦਰਿੰਦਗੀ ਭਰੀ ਅਤੇ ਘਿਨੌਣੀ ਭੂਮਿਕਾ ਲਈ ਉਹ ਫਾਂਸੀ ਦੀ ਸਜ਼ਾ ਦਾ ਹੱਕਦਾਰ ਹੈ। ਕਾਂਗਰਸ ਪਾਰਟੀ ਨੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਿਆਸੀ ਸਰਪ੍ਰਸਤੀ ਦੇ ਕੇ ਨਾ ਕੇਵਲ ਕਾਨੂੰਨ ਤੋਂ ਬਚਾਇਆ, ਸਗੋਂ ਨਿਰਦੋਸ਼ ਸਿੱਖਾਂ ਦੇ ਕਾਤਲਾਂ ਨੂੰ ਸਰਕਾਰ ਅਤੇ ਪਾਰਟੀ ਵਿੱਚ ਅਹਿਮ ਅਹੁਦਿਆਂ ਨਾਲ ਨਿਵਾਜ ਕੇ ਸਿੱਖਾਂ ਦੀ ਖਿੱਲੀ ਵੀ ਉਡਾਉਂਦੀ ਰਹੀ ਸੀ । ਇਸ ਮੌਕੇ ਸ਼੍ਰੋਮਣੀ ਰਾਗੀ ਸਭਾ ਦੇ ਪ੍ਰਧਾਨ ਭਾਈ ਓਂਕਾਰ ਸਿੰਘ ਜੀ, ਭਾਈ ਸਤਨਾਮ ਸਿੰਘ ਜੀ ਕੋਹਾੜਕਾ ਸਮੇਤ ਵਡੀ ਗਿਣਤੀ ਵਿਚ ਰਾਗੀ ਸਿੰਘ ਹਾਜਿਰ ਸਨ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ