Home » ਮਾਝਾ » ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਕੱਢੀ ਗਈ ‘ਪ੍ਰਚਾਰ ਵੈਨ’ ਦਾ ਕੈਰੋਂ ਵਿਖੇ ਸਫ਼ਲਤਾਪੂਰਵਕ ਸਮਾਪਨ

ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਕੱਢੀ ਗਈ ‘ਪ੍ਰਚਾਰ ਵੈਨ’ ਦਾ ਕੈਰੋਂ ਵਿਖੇ ਸਫ਼ਲਤਾਪੂਰਵਕ ਸਮਾਪਨ

SHARE ARTICLE

59 Views

ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਕੱਢੀ ਗਈ ‘ਪ੍ਰਚਾਰ ਵੈਨ’ ਦਾ ਕੈਰੋਂ ਵਿਖੇ ਸਫ਼ਲਤਾਪੂਰਵਕ ਸਮਾਪਨ

ਤਰਨ ਤਾਰਨ 31 ਜਨਵਰੀ (ਗੁਰਪ੍ਰੀਤ ਸਿੰਘ)

ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਤੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੀ ਅਣਥੱਕ ਮਿਹਨਤ ਸਦਕਾ ਚਲਾਈ ਗਈ ‘ਦਾਖ਼ਲਾ ਪ੍ਰਚਾਰ ਵੈਨ’ ਆਪਣੇ ਤੀਸਰੇ ਅਤੇ ਆਖਰੀ ਦਿਨ ਸੁਰ ਸਿੰਘ ਤੋਂ ਰਵਾਨਾ ਹੋ ਕੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਫੈਲਾਉਣ ਤੋਂ ਬਾਅਦ ਕੈਰੋਂ ਵਿਖੇ ਸਮਾਪਤ ਹੋਈ। ਇਸ ਵੈਨ ਨੂੰ ਸ੍ਰ ਹਰਜੀਤ ਸਿੰਘ ਬੁਰਜ (ਪੀ.ਏ.) ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਭਿੱਖੀਵਿੰਡ ਸ੍ਰ ਜਸਵਿੰਦਰ ਸਿੰਘ ਸੰਧੂ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ./ਐਲੀ.) ਸ੍ਰ ਸਤਿਨਾਮ ਸਿੰਘ ਬਾਠ ਦੀ ਅਗਵਾਈ ਹੇਠ ਇਸ ਪ੍ਰਚਾਰ ਵੈਨ ਨੇ ਅੱਜ ਜ਼ਿਲ੍ਹੇ ਦੇ ਤਿੰਨ ਪ੍ਰਮੁੱਖ ਬਲਾਕਾਂ— ਭਿੱਖੀਵਿੰਡ, ਵਲਟੋਹਾ ਅਤੇ ਪੱਟੀ ਨੂੰ ਕਵਰ ਕੀਤਾ। ਇਹ ਵੈਨ ਸੁਰ ਸਿੰਘ ਤੋਂ ਸ਼ੁਰੂ ਹੋ ਕੇ ਭਿੱਖੀਵਿੰਡ, ਅਲਗੋ ਕੋਠੀ, ਅਮਰਕੋਟ, ਵਲਟੋਹਾ, ਬਹਾਦਰ ਨਗਰ, ਜੋਧ ਸਿੰਘ ਵਾਲਾ, ਭੰਗਾਲਾ, ਤੂਤ, ਕੋਟ ਬੁੱਢਾ, ਆਂਸਲ ਅਤੇ ਪੱਟੀ ਤੋਂ ਹੁੰਦੀ ਹੋਈ ਕੈਰੋਂ ਵਿਖੇ ਪਹੁੰਚੀ, ਜਿੱਥੇ ਇਸ ਦਾ ਰਸਮੀ ਸਮਾਪਨ ਕੀਤਾ ਗਿਆ। ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਭਿੱਖੀਵਿੰਡ ਸ੍ਰ ਜਸਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਕਾਇਆ-ਕਲਪ ਕੀਤਾ ਗਿਆ ਹੈ ਅਤੇ ਵਿਦਿਆਰਥੀਆਂ ਨੂੰ ਅਣਗਿਣਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਦਾਖ਼ਲਾ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਤਾਂ ਜੋ ਉਹ ਮਿਆਰੀ ਸਿੱਖਿਆ ਦਾ ਲਾਭ ਲੈ ਸਕਣ। ਇਸ ਮੌਕੇ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਵਲਟੋਹਾ ਸ੍ਰੀ ਪਾਰਸ ਕੁਮਾਰ, ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਪੱਟੀ ਸ੍ਰ ਮਨਜਿੰਦਰ ਸਿੰਘ ਢਿੱਲੋਂ ਤੋਂ ਇਲਾਵਾ ਡੀ.ਆਰ.ਸੀ. ਅਨੂਪ ਸਿੰਘ ਮੈਣੀ, ਪ੍ਰਿੰਸੀਪਲ ਰੀਟਾ ਮਹਾਜਨ, ਐਚ.ਟੀ. ਮਨਜੀਤ ਸਿੰਘ, ਸੀ.ਐਚ.ਟੀ. ਰਾਜੇਸ਼ ਕੁਮਾਰ, ਸੁਖਬੀਰ ਸਿੰਘ ਸੰਧੂ, ਗੁਰਭੇਜ ਸਿੰਘ, ਲਖਬੀਰ ਸਿੰਘ, ਦਰਸ਼ਨ ਸਿੰਘ ਬਲੇਰ ਅਤੇ ਕੰਵਲਜੀਤ ਕੌਰ, ਸਰਪੰਚ ਰਾਜਬੀਰ ਸਿੰਘ ਸੁਰ ਸਿੰਘ, ਸਰਪੰਚ ਦਿਲਬਾਗ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਵਿੰਦਰ ਸਿੰਘ ਮਾਣਾ ਅਤੇ ਹੋਰ ਸਥਾਨਕ ਆਗੂ ਤੇ ਅਧਿਆਪਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਅਧਿਆਪਕਾਂ ਨੇ ਪਿੰਡ-ਪਿੰਡ ਜਾ ਕੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ ਅਤੇ ਨਵੇਂ ਸੈਸ਼ਨ ਲਈ ਦਾਖ਼ਲੇ ਸਬੰਧੀ ਜਾਣਕਾਰੀ ਸਾਂਝੀ ਕੀਤੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ