Home » ਸੰਸਾਰ » ਜਰਮਨੀ » ਗਲੋਬਲ ਸਿੱਖ ਕੌਂਸਲ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਹਫਤਾਵਾਰੀ ਆਨਲਾਈਨ ਕਲਾਸਾਂ ਦੀ ਸ਼ੁਰੂਆਤ।

ਗਲੋਬਲ ਸਿੱਖ ਕੌਂਸਲ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਹਫਤਾਵਾਰੀ ਆਨਲਾਈਨ ਕਲਾਸਾਂ ਦੀ ਸ਼ੁਰੂਆਤ।

SHARE ARTICLE

73 Views

ਜਰਮਨੀ 31 ਜਨਵਰੀ (ਖਿੜਿਆ ਪੰਜਾਬ) ਗਲੋਬਲ ਸਿੱਖ ਕੌਂਸਲ ਵਲੋਂ ਸਿੱਖ ਪੰਥ ਵਿੱਚ ਜਾਗਰੂਕਤਾ ਅਤੇ ਗਿਆਨ ਵਾਧੇ ਦੇ ਉਦੇਸ਼ ਨਾਲ ਮੂਲ ਨਾਨਕਸ਼ਾਹੀ ਕੈਲੰਡਰ ਸੰਬੰਧੀ ਹਫਤਾਵਾਰੀ ਆਨਲਾਈਨ (Zoom) ਕਲਾਸਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਨ੍ਹਾਂ ਕਲਾਸਾਂ ਦਾ ਮਕਸਦ ਸੰਗਤ ਨੂੰ ਮੂਲ ਨਾਨਕਸ਼ਾਹੀ ਕੈਲੰਡਰ ਦੀ ਅਸਲ ਭਾਵਨਾ, ਉਸ ਦੀ ਲੋੜ ਅਤੇ ਸਿੱਖ ਪੰਥ ਲਈ ਉਸ ਦੇ ਮਹੱਤਵ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਹੈ।
ਇਨ੍ਹਾਂ ਕਲਾਸਾਂ ਦੌਰਾਨ ਇਹਨਾਂ ਮੁੱਖ ਵਿਸ਼ਿਆਂ ‘ਤੇ ਵਿਚਾਰ ਕੀਤਾ ਜਾਵੇਗਾ ਕਿ ਮੂਲ ਨਾਨਕਸ਼ਾਹੀ ਕੈਲੰਡਰ ਕੀ ਹੈ, ਇਸ ਦੀ ਲੋੜ ਕਿਉਂ ਮਹਿਸੂਸ ਹੋਈ ਅਤੇ ਸਿੱਖ ਪੰਥ ਦੀ ਇਕਸੁਰਤਾ ਲਈ ਇਸ ਦੀ ਕੀ ਅਹਿਮੀਅਤ ਹੈ।
ਕਲਾਸਾਂ ਵਿੱਚ ਪ੍ਰਸਿੱਧ ਕੈਲੰਡਰ ਮਾਹਿਰ ਸ੍ਰ. ਕਿਰਪਾਲ ਸਿੰਘ ਜੀ (ਬਠਿੰਡਾ) ਅਤੇ ਸ੍ਰ. ਸਰਬਜੀਤ ਸਿੰਘ ਜੀ (ਸੈਕਰਾਮੈਂਟੋ) ਆਪਣੇ ਵਿਚਾਰ ਸਾਂਝੇ ਕਰਨਗੇ, ਜਦਕਿ ਇਨ੍ਹਾਂ ਕਲਾਸਾਂ ਦੀ ਮੌਡਰੇਸ਼ਨ ਸਰਦਾਰਨੀ ਮਨਦੀਪ ਕੌਰ (ਮੀਤ ਪ੍ਰਧਾਨ, ਗਲੋਬਲ ਸਿੱਖ ਕੌਂਸਲ) ਵੱਲੋਂ ਕੀਤੀ ਜਾਵੇਗੀ।
ਇਹ ਹਫਤਾਵਾਰੀ ਕਲਾਸਾਂ ਹਰ ਸ਼ਨਿੱਚਰਵਾਰ ਨੂੰ ਸ਼ਾਮ 6 ਵਜੇ (ਭਾਰਤੀ ਸਮੇਂ ਅਨੁਸਾਰ) Zoom ਰਾਹੀਂ ਆਨਲਾਈਨ ਆਯੋਜਿਤ ਕੀਤੀਆਂ ਜਾਣਗੀਆਂ।
ਗਲੋਬਲ ਸਿੱਖ ਕੌਂਸਲ ਵੱਲੋਂ ਸਮੂਹ ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਗਿਆਨਵਰਧਕ ਯਤਨ ਦਾ ਹਿੱਸਾ ਬਣਨ ਅਤੇ ਆਪਣੇ ਸਵਾਲ ਵੀ ਵਿਚਾਰ-ਵਟਾਂਦਰੇ ਦੌਰਾਨ ਸਾਂਝੇ ਕਰਨ।
Zoom ਕਲਾਸਾਂ ਲਈ ਕੁਝ ਨਿਯਮ ਵੀ ਨਿਰਧਾਰਤ ਕੀਤੇ ਗਏ ਹਨ, ਜਿਨ੍ਹਾਂ ਅਨੁਸਾਰ ਭਾਗੀਦਾਰ ਅਸਲੀ ਨਾਮ ਨਾਲ ਹੀ ਜੋਇਨ ਕਰਨ, ਵਿਦਵਾਨਾਂ ਦੇ ਵਿਚਾਰ ਸੁਣਨ ਤੋਂ ਬਾਅਦ ਹੀ ਸਵਾਲ ਪੁੱਛਣ ਅਤੇ ਸੰਭਵ ਹੋਵੇ ਤਾਂ ਵੀਡੀਓ ਆਨ ਰੱਖਣ।
ਅੰਤ ਵਿੱਚ, ਗਲੋਬਲ ਸਿੱਖ ਕੌਂਸਲ ਵੱਲੋਂ ਵਿਸ਼ੇਸ਼ ਬੇਨਤੀ ਕੀਤੀ ਗਈ ਹੈ ਕਿ ਸਿੱਖਣ ਦੀ ਪ੍ਰਕਿਰਿਆ ਦੌਰਾਨ ਪੂਰਾ ਅਨੁਸ਼ਾਸਨ ਅਤੇ ਮਰਿਆਦਾ ਕਾਇਮ ਰੱਖੀ ਜਾਵੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ